August 10, 2026, 9:17 pm
----------- Advertisement -----------
HomeNewsBreaking Newsਪੰਜਾਬ ਸਰਕਾਰ ਉਦਯੋਗ ਮੁਖੀ ਰੋਜ਼ਗਾਰ ਕੋਰਸ ਪ੍ਰਦਾਨ ਕਰਕੇ ਪ੍ਰਤਿਭਾ ਪਲਾਇਨ ਨੂੰ ਰੋਕਣ...

ਪੰਜਾਬ ਸਰਕਾਰ ਉਦਯੋਗ ਮੁਖੀ ਰੋਜ਼ਗਾਰ ਕੋਰਸ ਪ੍ਰਦਾਨ ਕਰਕੇ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ – ਭਗਵੰਤ ਮਾਨ

Published on

----------- Advertisement -----------
  • ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪਹਿਲੀ ਕਨਵੋਕੇਸ਼ਨ ਮੌਕੇ ਡਿਗਰੀਆਂ ਵੰਡੀਆਂ
  • ਤਿੰਨ ਉੱਘੀਆਂ ਸ਼ਖਸੀਅਤਾਂ ਨੂੰ ਸਬੰਧਤ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਦਿੱਤੀ ਗਈ ਡਾਕਟਰੇਟ ਡਿਗਰੀ

ਬਠਿੰਡਾ, 9 ਅਪ੍ਰੈਲ 2022 – ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐੱਮ.ਆਰ.ਐੱਸ.ਪੀ.ਟੀ.ਯੂ.) ਦੇ ਪਹਿਲੇ ਕਨਵੋਕੇਸ਼ਨ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਵੱਕਾਰੀ ਸੰਸਥਾ ਤੋਂ ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਕੇ ਸੂਬੇ `ਚੋਂ ਪ੍ਰਤਿਭਾ ਪਲਾਇਨ ਨੂੰ ਰੋਕਣ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਿਦੇਸ਼ਾਂ ਵਿੱਚ ਜਾਣ ਦੀ ਲੋੜ ਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਅਜਿਹਾ ਮਾਹੌਲ ਸਿਰਜਾਂਗੇ ਕਿ ਵਿਦੇਸ਼ਾਂ ਤੋਂ ਲੋਕ ਕੰਮ ਕਰਨ ਲਈ ਪੰਜਾਬ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਕਨੀਕੀ ਸਿੱਖਿਆ ਦਾ ਯੁੱਗ ਹੈ, ਇਸ ਲਈ ਮੌਜੂਦਾ ਸਿੱਖਿਆ ਨੂੰ ਰੋਜ਼ਗਾਰ ਦੀ ਹਾਣੀ ਬਣਾਉਣ ਦੀ ਲੋੜ ਹੈ। ਪੰਜਾਬ ਵਿੱਚ ਹੀ ਰੁਜ਼ਗਾਰ ਮੁਹੱਈਆ ਕਰਵਾਉਣ ਵਾਸਤੇ ਸੂਬੇ ਵਿੱਚ ਉਦਯੋਗ ਪੱਖੀ ਮਾਹੌਲ ਸਿਰਜਣ ਲਈ ਕੁਝ ਸਮਾਂ ਦੇਣ ਦੀ ਮੰਗ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਦੀ ਅਪੀਲ ਕੀਤੀ।

ਭਗਵੰਤ ਮਾਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਖਾਸ ਕਰਕੇ ਲੜਕੀਆਂ ਨੂੰ ਆਪਣੀ ਪਸੰਦ ਦੇ ਖੇਤਰ ਵਿੱਚ ਮੱਲਾਂ ਮਾਰਨ ਦੀ ਆਜ਼ਾਦੀ ਦੇਣ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਉਨ੍ਹਾਂ `ਤੇ ਨਿਰਭਰ ਹੋਣ ਦੀ ਬਜਾਏ ਖੁਦ ਨੂੰ ਸਾਬਤ ਕਰਨ ਲਈ ਖੁੱਲ੍ਹਾ ਮਾਹੌਲ ਪ੍ਰਦਾਨ ਕਰਨ ਜਿਸ ਨਾਲ ਉਨ੍ਹਾਂ ਦੇ ਹੁਨਰ ਨੂੰ ਮਜ਼ਬੂਤੀ ਮਿਲ ਸਕੇ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਨਵੋਕੇਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੈਕਨਾਲੋਜਿਸਟ ਸਮੱਸਿਆ ਹੱਲ ਕਰਨ ਵਾਲੇ ਹੁੰਦੇ ਹਨ ਜੋ ਮੁਸ਼ਕਿਲ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਖਾਲੇ, ਬਿਹਤਰ ਅਤੇ ਕਿਫ਼ਾਇਤੀ ਢੰਗ-ਤਰੀਕੇ ਤਲਾਸ਼ਦੇ ਹਨ ਅਤੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਰਗੇ ਵੱਕਾਰੀ ਇੰਸਟੀਚਿਊਟ ਇਨ੍ਹਾਂ ਚੁਣੌਤੀਆਂ ਨੂੰ ਪੂਰਾ ਕਰਨ ਵਾਸਤੇ ਟੈਕਨਾਲੋਜਿਸਟਾਂ ਨੂੰ ਤਿਆਰ ਕਰਦੇ ਹਨ।

ਉਨ੍ਹਾਂ ਨੌਜਵਾਨ ਟੈਕਨਾਲੋਜਿਸਟਾਂ ਨੂੰ ਸੱਦਾ ਦਿੱਤਾ ਕਿ ਉਹ ਰੋਜ਼ਗਾਰ ਦੇ ਮੌਕੇ ਲੱਭਣ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਨ। ਸਟਾਰਟ-ਅੱਪਜ਼ ਅਤੇ ਉੱਦਮੀਆਂ ਜ਼ਰੀਏ ਉਹ ਉੱਦਮ ਖੜ੍ਹੇ ਕਰ ਸਕਦੇ ਹਨ, ਜੋ ਦੇਸ਼, ਸਮਾਜ ਅਤੇ ਲੋਕਾਂ ਲਈ ਆਮਦਨੀ ਦਾ ਸਾਧਨ ਬਣਨਗੇ। ਉਨ੍ਹਾਂ ਨੇ ਐਮ.ਆਰ.ਐਸ.ਪੀ.ਟੀ.ਯੂ ਨੂੰ ਆਪਣੇ ਸਬੰਧਤ ਕਾਲਜਾਂ ਵਿੱਚ ਉੱਦਮਤਾ ਅਤੇ ਨਵੀਨਤਾ ਲਈ ਉਸਾਰੂ ਮਾਹੌਲ ਸਿਰਜਣ ਦਾ ਸੱਦਾ ਦਿੱਤਾ ਅਤੇ ਇਨੋਵੇਸ਼ਨ ਤੇ ਇਨਕਿਊਬੇਸ਼ਨ ਸੈਂਟਰਾਂ ਦੀ ਸਥਾਪਨਾ ਦੀ ਉਮੀਦ ਜਤਾਈ।

ਇਸ ਤੋਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਤਿੰਨ ਉੱਘੀਆਂ ਸ਼ਖ਼ਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਪਾਏ ਯੋਗਦਾਨ ਲਈ ਆਨਰੇਰੀ ਡਾਕਟਰੇਟ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਜਿਨ੍ਹਾਂ ਵਿੱਚ ਸਮਾਜ ਸੇਵੀ ਡਾ. ਐਸ.ਪੀ.ਐਸ.ਓਬਰਾਏ, ਉਦਯੋਗਪਤੀ ਰਾਜਿੰਦਰ ਗੁਪਤਾ ਅਤੇ ਇਸਰੋ ਦੇ ਸਾਬਕਾ ਚੇਅਰਮੈਨ ਡਾ. ਰਾਧਾ ਕ੍ਰਿਸ਼ਨਨ (ਡਾਇਰੈਕਟਰ ਆਈ.ਆਈ.ਟੀ. ਰੋਪੜ ਡਾ. ਰਾਜੀਵ ਆਹੂਜਾ ਦੁਆਰਾ ਡਿਗਰੀ ਪ੍ਰਾਪਤ ਕੀਤੀ ਗਈ) ਸ਼ਾਮਲ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਗੋਲਡ ਮੈਡਲ ਪ੍ਰਦਾਨ ਕੀਤੇ ਜਦੋਂਕਿ ਯੂਨੀਵਰਸਿਟੀ ਦੇ ਬੋਰਡ ਆਫ਼ ਸਟੱਡੀਜ਼ ਦੇ ਚੇਅਰਮੈਨ ਵਿਕਾਸ ਗਰਗ ਨੇ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਮਆਰਐਸਪੀਟੀਯੂ ਦੁਆਰਾ ਉੱਨਤ ਤਕਨੀਕਾਂ ਵਿੱਚ ਸ਼ੁਰੂ ਕੀਤੇ ਗਏ 75 ਆਨਲਾਈਨ ਸਰਟੀਫਿਕੇਟ ਕੋਰਸਾਂ ਦਾ ਉਦਘਾਟਨ ਵੀ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਜਗਰੂਪ ਸਿੰਘ ਗਿੱਲ, ਬਲਜਿੰਦਰ ਕੌਰ, ਗੁਰਮੀਤ ਸਿੰਘ ਖੁੱਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਅਮਿਤ ਰਤਨ, ਮਾਸਟਰ ਜਗਸੀਰ ਸਿੰਘ ਅਤੇ ਬਲਕਾਰ ਸਿੱਧੂ, ਐੱਮ.ਆਰ.ਐੱਸ.ਪੀ.ਟੀ.ਯੂ. ਦੇ ਵਾਈਸ ਚਾਂਸਲਰ ਬੂਟਾ ਸਿੰਘ ਸਿੱਧੂ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਵਾਈਸ ਚਾਂਸਲਰ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਪ੍ਰੋ. ਰਘਵੇਂਦਰਨ ਪੀ. ਤਿਵਾੜੀ ਤੇ ਹੋਰ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...