September 12, 2026, 11:07 pm
----------- Advertisement -----------
HomeNewsBreaking Newsਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਜਮਾਤ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 5ਵੀਂ ਜਮਾਤ ਦਾ ਨਤੀਜਾ

Published on

----------- Advertisement -----------

 ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਸੋਮਵਾਰ (1 ਅਪ੍ਰੈਲ) ਨੂੰ ਪੰਜਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ 99.84 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸ ਅਨੁਸਾਰ ਇਸ ਸਾਲ 3,05,937 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 3,04,431 ਵਿਦਿਆਰਥੀ ਪਾਸ ਹੋਏ। PSEB ਜਮਾਤ 5ਵੀਂ ਦਾ ਨਤੀਜਾ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ http://pseb.ac.in ‘ਤੇ 2 ਅਪ੍ਰੈਲ ਨੂੰ ਸਵੇਰੇ 10 ਵਜੇ ਉਪਲਬਧ ਕਰਾਇਆ ਜਾਵੇਗਾ।

 ਦੱਸ ਦਈਏ ਕਿ PSEB ਜਮਾਤ 5ਵੀਂ ਦੀ ਪ੍ਰੀਖਿਆ ਵਿੱਚ ਕੁੱਲ 1,44,653 ਵਿਦਿਆਰਥਣਾਂ ਨੇ ਭਾਗ ਲਿਆ। ਜਿਨ੍ਹਾਂ ਵਿੱਚੋਂ 1,44,454 ਪ੍ਰੀਖਿਆਰਥੀਆਂ ਨੇ ਪਾਸ ਕੀਤੀ। ਇਸ ਸਾਲ ਕੁੱਲ 99.86 ਫੀਸਦੀ ਵਿਦਿਆਰਥਣਾਂ ਸਫਲ ਰਹੀਆਂ ਹਨ। ਜਦੋਂ ਕਿ ਇਸ ਪ੍ਰੀਖਿਆ ਵਿੱਚ 1,61,767 ਲੜਕੇ ਸ਼ਾਮਲ ਹੋਏ ਅਤੇ 1,61,468 ਨੇ ਪ੍ਰੀਖਿਆ ਪਾਸ ਕੀਤੀ। ਲੜਕਿਆਂ ਦੀ ਪਾਸ ਪ੍ਰਤੀਸ਼ਤਤਾ 99.81 ਹੈ। 

ਇਸਤੋਂ ਇਲਾਵਾ ਬੋਰਡ ਨੇ ਇਸ ਸਾਲ ਸਿਰਫ਼ 15 ਦਿਨਾਂ ਵਿੱਚ ਇਹ ਨਤੀਜਾ ਐਲਾਨ ਦਿੱਤਾ ਹੈ। ਇਹ ਪ੍ਰੀਖਿਆਵਾਂ 15 ਮਾਰਚ ਨੂੰ ਮੁਕੰਮਲ ਹੋਈਆਂ ਸਨ। ਬੋਰਡ ਨੇ 15 ਦਿਨਾਂ ਦੇ ਅੰਦਰ ਪ੍ਰੀਖਿਆਵਾਂ ਦਾ ਮੁਲਾਂਕਣ ਕਰਨ ਅਤੇ ਨਤੀਜੇ ਤਿਆਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ 99.96 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਜਿਸ ਤੋਂ ਬਾਅਦ ਪਠਾਨਕੋਟ ਪੰਜਾਬ ‘ਚੋਂ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ, ਜਦਕਿ ਮੋਹਾਲੀ ‘ਚ 99.65 ਫੀਸਦੀ ਵਿਦਿਆਰਥੀ ਪਾਸ ਹੋਏ ਹਨ ਅਤੇ ਇਹ ਸੂਬੇ ‘ਚ ਆਖਰੀ ਸਥਾਨ ‘ਤੇ ਹੈ।

PSEB ਜਮਾਤ 5ਵੀਂ ਦੀ ਪ੍ਰੀਖਿਆ ਵਿੱਚ 587 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਨਾਲ ਹੀ ਇਸ ਸਾਲ ਉਰਦੂ ਵਿਸ਼ੇ ਵਿੱਚ ਸਾਰੇ ਵਿਦਿਆਰਥੀ ਪਾਸ ਹੋਏ, ਜਦੋਂ ਕਿ ਪੰਜਾਬੀ ਵਿਸ਼ੇ ਵਿੱਚ ਪਾਸ ਪ੍ਰਤੀਸ਼ਤਤਾ 99.94% ਅਤੇ ਬਾਕੀ ਸਾਰੇ ਵਿਸ਼ਿਆਂ ਵਿੱਚ ਪਾਸ ਪ੍ਰਤੀਸ਼ਤਤਾ 99.93% ਰਹੀ।

ਪੀਐਸਈਬੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੋਰਡ ਬਾਅਦ ਵਿੱਚ ਪੀਐਸਈਬੀ ਕਲਾਸ 5ਵੀਂ ਦੀ ਮਾਰਕਸ਼ੀਟ ਸਬੰਧਤ ਸਕੂਲਾਂ ਨੂੰ ਭੇਜੇਗਾ ਅਤੇ ਵਿਦਿਆਰਥੀ ਆਪਣੇ ਸਕੂਲਾਂ ਤੋਂ ਨਤੀਜਾ ਸਕੋਰਕਾਰਡ ਦੀ ਹਾਰਡ ਕਾਪੀ ਇਕੱਠੀ ਕਰ ਸਕਦੇ ਹਨ। PSEB ਬੋਰਡ ਕਲਾਸ 5 ਦੀ ਪ੍ਰੀਖਿਆ 7 ਤੋਂ 14 ਮਾਰਚ ਦੇ ਵਿਚਕਾਰ ਪੰਜ ਦਿਨਾਂ ਲਈ ਆਯੋਜਿਤ ਕੀਤੀ ਗਈ ਸੀ। ਇਹ ਪ੍ਰੀਖਿਆਵਾਂ ਸਵੇਰੇ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਲਈਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...