ਪਟਿਆਲਾ, 7 ਜਨਵਰੀ 2022 – ਕੋਰੋਨਾ ਦੇ ਵਧ ਰਹੇ ਕੇਸਾਂ ਕਾਰਨ ‘ਪੰਜਾਬੀ ਯੂਨੀਵਰਸਿਟੀ’ ਨੇ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਪੰਜਾਬੀ ਯੂਨੀਵਰਸਿਟੀ ਨੇ 15 ਜਨਵਰੀ ਤੱਕ ਹੋਣ ਵਾਲੀਆਂ ਸਾਰੇ ਕੋਰਸਾਂ ਦੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਹਾਲਾਂਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਇਹ ਪ੍ਰੀਖਿਆਵਾਂ ਕਦੋਂ ਲਈਆਂ ਜਾਣਗੀਆਂ ਇਸ ਬਾਰੇ ਹਾਲਾਤਾਂ ਨੂੰ ਧਿਆਨ ‘ਚ ਰੱਖ ਕੇ ਬਾਅਦ ਐਲਾਨ ਕਰ ਦਿੱਤਾ ਜਾਵੇਗਾ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ’ਚ 2427 ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਿਆਨ ਪਟਿਆਲਾ ਕੋਰੋਨਾ ਕੇਸਾਂ ‘ਚ ਸੂਬੇ ਦਾ ਇਸ ਵੇਲੇ ਮੋਹਰੀ ਜ਼ਿਲ੍ਹਾ ਹੈ।












