ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਬੰਦਾ ਸਿੰਘ ਬਹਾਦਰ ਹੋਸਟਲ ‘ਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ੁਭਮ ਵੱਜੋਂ ਹੋਈ ਹੈ। ਉਹ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਪਿੰਡ ਦਾ ਰਹਿਣ ਵਾਲਾ ਸੀ।
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਯੂਨੀਵਰਸਿਟੀ ਦੇ ਹੋਸਟਲ ਦੇ ਕਮਰੇ ਵਿੱਚ ਪੱਖੇ ਨਾਲ ਲਟਕਦੀ ਦੇਹ ਦੇਖੀ ਗਈ। ਇਸ ਸਬੰਧੀ ਪਤਾ ਲੱਗਣ ‘ਤੇ ਪੁਲਿਸ ਪ੍ਰਸ਼ਾਸਨ ਉੱਥੇ ਪਹੁੰਚ ਗਈ ਅਤੇ ਕਮਰੇ ਨੂੰ ਸੀਲ ਕਰ ਦਿੱਤਾ ਜਾਂਦਾ ਗਿਆ ਹੈ। ਪਰ ਅਜੇ ਤੱਕ ਨੌਜਵਾਨ ਵੱਲੋਂ ਅਜਿਹਾ ਕਦਮ ਕਿਉਂ ਚੁੱਕਿਆ ਗਿਆ, ਇਸ ਦਾ ਕਾਰਨ ਸਾਹਮਣੇ ਨਹੀਂ ਆ ਸਕਿਆ ਹੈ।