ਚੰਡੀਗੜ੍ਹ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹ ਸਕਣਗੇ ਅਤੇ 3 ਵਜੇ ਛੁੱਟੀ ਹੋਵੇਗੀ। ਦੱਸ ਦਈਏ ਕਿ ਹੁਣ ਤੱਕ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸੀ। ਵਟਸਐਪ ‘ਤੇ ਸਕੂਲਾਂ ਦਾ ਸਮਾਂ ਬਦਲਣ ਦਾ ਸੰਦੇਸ਼ ਮਾਪਿਆਂ ਤੱਕ ਪਹੁੰਚ ਗਿਆ ਹੈ।
ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਸੰਘਣੀ ਧੁੰਦ ਦੀ ਚੇਤਾਵਨੀ ਦਿੱਤੀ ਹੈ। ਬੀਤੇ ਕੱਲ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 14.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 4 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 6.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਵੀਰਵਾਰ ਨੂੰ ਸੀਜ਼ਨ ‘ਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ 5.7 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਦਿਨੋ ਦਿਨ ਵੱਧ ਰਹੀ ਠੰਡ ਦੇ ਮੱਦੇਨਜ਼ਰ ਹੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ ।
----------- Advertisement -----------
ਵਿਦਿਆਰਥੀਆਂ ਲਈ ਵੱਡੀ ਖ਼ਬਰ; ਚੰਡੀਗੜ੍ਹ ‘ਚ ਬਦਲਿਆ ਸਕੂਲਾਂ ਦਾ ਸਮਾਂ
Published on
----------- Advertisement -----------
----------- Advertisement -----------











