September 11, 2026, 12:08 am
----------- Advertisement -----------
HomeNewsEducationਇੱਕ ਹਫ਼ਤੇ ਲਈ ਬੰਦ ਰਹਿਣਗੇ ਸਾਰੇ ਸਕੂਲ ਅਤੇ ਕਾਲਜ, ਮੁੱਖ ਮੰਤਰੀ ਨੇ...

ਇੱਕ ਹਫ਼ਤੇ ਲਈ ਬੰਦ ਰਹਿਣਗੇ ਸਾਰੇ ਸਕੂਲ ਅਤੇ ਕਾਲਜ, ਮੁੱਖ ਮੰਤਰੀ ਨੇ ਲਿਆ ਫੈਸਲਾ

Published on

----------- Advertisement -----------

ਦੇਸ਼ ਦੇ ਜ਼ਿਆਦਾਤਰ ਸੂਬਿਆਂ ਵਿੱਚ ਲੂ (ਹੀਟਵੇਵ) ਨੇ ਦਸਤਕ ਦੇ ਦਿੱਤੀ ਹੈ। ਦਿਨੋ-ਦਿਨ ਵੱਧ ਰਹੇ ਗਰਮੀ ਦੇ ਕਹਿਰ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਕੂਲ ਅਤੇ ਕਾਲਜ ਇਕ ਹਫ਼ਤੇ ਲਈ ਬੰਦ ਕਰ ਦਿਤੇ ਗਏ ਹਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਇਸ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬੱਚਿਆਂ ਨੂੰ ਸਕੂਲ ਤੋਂ ਵਾਪਸ ਆਉਣ ‘ਤੇ ਸਿਰਦਰਦ ਅਤੇ ਹੋਰ ਸਿਹਤ ਸਮੱਸਿਆਵਾਂ ਦੀ ਸ਼ਿਕਾਇਤ ਹੋ ਰਹੀ ਹੈ। ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਇਕ ਸਥਾਨਕ ਚੈਨਲ ਨੂੰ ਦੱਸਿਆ ਕਿ ਗਰਮੀ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਇਸ ਹਫਤੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਾਈਵੇਟ ਸਕੂਲਾਂ ਕਾਲਜਾਂ ਨੂੰ ਵੀ ਇਸ ਸਮੇਂ ਦੌਰਾਨ ਅਜਿਹਾ ਕਰਨ ਦੀ ਅਪੀਲ ਕਰਦੀ ਹਾਂ। ਦੱਸ ਦਈਏ ਕਿ ਪੱਛਮੀ ਬੰਗਾਲ ‘ਚ ਜ਼ਿਆਦਾਤਰ ਥਾਵਾਂ ‘ਤੇ ਦਿਨ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਚ ਇਸ ਦੇ ਹੋਰ ਵਧਣ ਦਾ ਅਨੁਮਾਨ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...