July 25, 2026, 9:07 am
----------- Advertisement -----------
HomeNewsBreaking Newsਪੰਜਾਬ ਤੇ ਚੰਡੀਗੜ੍ਹ 'ਚ ਭਲਕੇ ਖੁੱਲ੍ਹਣਗੇ ਸਕੂਲ, ਮਿਡ ਡੇ ਮੀਲ ਦਾ ਮੇਨੂ...

ਪੰਜਾਬ ਤੇ ਚੰਡੀਗੜ੍ਹ ‘ਚ ਭਲਕੇ ਖੁੱਲ੍ਹਣਗੇ ਸਕੂਲ, ਮਿਡ ਡੇ ਮੀਲ ਦਾ ਮੇਨੂ ਵੀ ਬਦਲਿਆ

Published on

----------- Advertisement -----------


ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਸਕੂਲ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੋਮਵਾਰ ਤੋਂ ਖੁੱਲ੍ਹਣਗੇ। ਹਾਲਾਂਕਿ, ਕੁਝ ਪ੍ਰਾਈਵੇਟ ਸਕੂਲ ਸੋਮਵਾਰ ਨੂੰ ਅਤੇ ਕੁਝ ਆਉਣ ਵਾਲੇ ਦੋ-ਦੋ ਦਿਨਾਂ ਵਿੱਚ ਖੁੱਲ੍ਹਣਗੇ। ਰਾਜ ਦੇ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਚੰਡੀਗੜ੍ਹ ਦੇ ਸਿੰਗਲ ਸ਼ਿਫਟ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਜਦੋਂ ਕਿ ਡਬਲ ਸ਼ਿਫਟ ਵਾਲੇ ਸਕੂਲਾਂ ਵਿੱਚ ਸਵੇਰੇ 7.15 ਤੋਂ 12.45 ਵਜੇ ਤੱਕ ਅਤੇ ਦੂਜੀ ਸ਼ਿਫਟ ਦੀਆਂ ਕਲਾਸਾਂ ਦੁਪਹਿਰ 1 ਵਜੇ ਤੋਂ ਸ਼ਾਮ 5.30 ਵਜੇ ਤੱਕ ਚੱਲਣਗੀਆਂ। ਇਸ ਦੇ ਨਾਲ ਹੀ ਪੰਜਾਬ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਦਾ ਮੇਨੂ ਵੀ ਕੱਲ੍ਹ ਤੋਂ ਹੀ ਬਦਲ ਜਾਵੇਗਾ। ਇਸ ਵਾਰ ਵਧਦੀ ਗਰਮੀ ਕਾਰਨ 21 ਮਈ ਨੂੰ ਗਰਮੀਆਂ ਦੀਆਂ ਛੁੱਟੀਆਂ ਹੋ ਗਈਆਂ।

ਦੱਸ ਦਈਏ ਕਿ ਮੇਨੂ ਦੇ ਅਨੁਸਾਰ, ਸੋਮਵਾਰ ਨੂੰ ਦਾਲ (ਸਬਜ਼ੀਆਂ ਦੇ ਨਾਲ) ਅਤੇ ਰੋਟੀ, ਮੰਗਲਵਾਰ ਨੂੰ ਰਾਜਮਾ-ਚਾਵਲ, ਕਾਲੇ ਛੋਲੇ/ਚਨੇ (ਆਲੂਆਂ ਦੇ ਨਾਲ) ਅਤੇ ਪੁਰੀ ਅਤੇ ਰੋਟੀ ਬੁੱਧਵਾਰ ਨੂੰ, ਵੀਰਵਾਰ ਨੂੰ ਕੜ੍ਹੀ-ਚਾਵਲ, ਸ਼ੁੱਕਰਵਾਰ ਨੂੰ ਮੌਸਮੀ ਸਬਜ਼ੀ ਅਤੇ ਰੋਟੀ, ਹਰ ਮਹੀਨੇ ਛੋਲਿਆਂ ਦੀ ਦਾਲ ਦਿੱਤੀ ਜਾਵੇਗੀ। ਇਸ ਦੌਰਾਨ ਵਿਦਿਆਰਥੀਆਂ ਨੂੰ ਮੌਸਮੀ ਫਲ ਵੀ ਦਿੱਤੇ ਜਾਣਗੇ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਬੱਚਿਆਂ ਨੂੰ ਗਰਮ ਭੋਜਨ ਪਰੋਸਿਆ ਜਾਵੇਗਾ। ਵਿਦਿਆਰਥੀਆਂ ਨੂੰ ਖਾਣ ਪੀਣ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।

ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ। ਜਿੱਥੇ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਖਾਣਾ ਪਰੋਸਿਆ ਜਾਂਦਾ ਹੈ। ਇਸ ਦੇ ਪਿੱਛੇ ਬੱਚਿਆਂ ਨੂੰ ਸਕੂਲ ਨਾਲ ਜੋੜਨ ਦੀ ਕੋਸ਼ਿਸ਼ ਹੈ। ਮਿਡ-ਡੇ-ਮੀਲ ਲਈ ਵਿਭਾਗ ਵੱਲੋਂ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਂਦੇ ਹਨ। ਨਾਲ ਹੀ, ਮਿਡ-ਡੇ-ਮੀਲ ਵਿੱਚ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਾਰੇ ਖਾਣੇ ਦਾ ਰਿਕਾਰਡ ਰੱਖਿਆ ਜਾਂਦਾ ਹੈ। ਇਸ ਦੇ ਲਈ ਸਾਰੇ ਸਕੂਲਾਂ ਵਿੱਚ ਕੁੱਕ ਤਾਇਨਾਤ ਕਰ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...