August 12, 2026, 11:44 pm
----------- Advertisement -----------
HomeNewsEducationਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਪ੍ਰਾਇਮਰੀ ਸਕੂਲ 'ਚ ਮਿਡ ਡੇਅ ਮੀਲ ਦੀ...

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਪ੍ਰਾਇਮਰੀ ਸਕੂਲ ‘ਚ ਮਿਡ ਡੇਅ ਮੀਲ ਦੀ ਚੈਕਿੰਗ, ਬੱਚਿਆਂ ਨਾਲ ਬਹਿ ਕੇ ਖਾਧਾ ਖਾਣਾ

Published on

----------- Advertisement -----------

ਚੰਡੀਗੜ੍ਹ, 6 ਫ਼ਰਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਨੇੜਲੇ ਪਿੰਡ ਰੱਤੀ ਰੋਡ਼ੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਮਿਡ-ਡੇਅ ਮੀਲ ਸਕੀਮ ਅਧੀਨ ਵਿਦਿਆਰਥੀਆਂ ਨੂੰ ਦਿੱਤਾ ਜਾਂਦਾ ਖਾਣਾ ਚੈਕ ਕੀਤਾ ਅਤੇ ਨੰਨ੍ਹੇ-ਮੁੰਨੇ ਬੱਚਿਆਂ ਨਾਲ ਬਹਿ ਕੇ ਭੋਜਨ ਛਕਿਆ।

ਦੁਪਹਿਰ ਵੇਲੇ ਹਲਕਾ ਕੋਟਕਪੂਰਾ ਦੇ ਪਿੰਡ ਰੱਤੀ ਰੋਡ਼ੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੁੱਜੇ ਸੰਧਵਾਂ ਨੇ ਖਾਣੇ ਦੀ ਗੁਣਵੱਤਾ ਪ੍ਰਤੀ ਸੰਤੁਸ਼ਟੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਲੜੀ ਤਹਿਤ ਸਕੂਲਾਂ ਵਿੱਚ ਮਿਲਦੇ ਖਾਣੇ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਮੁੜ ਪੈਰਾਂ ਸਿਰ ਕਰਕੇ ਉਨ੍ਹਾਂ ਨੂੰ ਸ਼ਾਨਦਾਰ ਬਣਾਉਣਾ ਸਾਡਾ ਮੁੱਖ ਮਨੋਰਥ ਹੈ।

ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਸਕੂਲਾਂ ਦੇ ਆਪਣੇ ਦੌਰੇ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੱਖ-ਵੱਖ ਚਾਰ ਸਰਕਾਰੀ ਸਕੂਲਾਂ ਨੂੰ 8 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਸੌਂਪੇ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ, ਸਰਕਾਰੀ ਹਾਈ ਸਕੂਲ ਵਾੜਾ ਦਰਾਕਾ, ਸਰਕਾਰੀ ਪ੍ਰਾਇਮਰੀ ਸਕੂਲ ਡੱਗੋ ਰੋਮਾਣਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਰੱਤੀ ਰੋੜੀ ਨੂੰ 2-2 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਨੂੰ 1 ਲੱਖ ਰੁਪਏ ਦੀ ਰਾਸ਼ੀ ਕਲੱਬ ਦਾ ਸਾਮਾਨ ਖ਼ਰੀਦਣ ਲਈ ਦਿੱਤੀ ਗਈ।

ਸਕੂਲਾਂ ਵਿੱਚ ਆਪਣੇ ਸੰਬੋਧਨ ਦੌਰਾਨ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉਚਾ ਚੁੱਕਣ ਲਈ ਵੱਡੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਨੂੰ ਹੋਰ ਨਿਖਾਰਣ ਦੇ ਮਕਸਦ ਨਾਲ ਸਰਕਾਰ ਨੇ 36 ਸਕੂਲ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਸਥਿਤ ਕੌਮਾਂਤਰੀ ਅਧਿਆਪਕ ਸਿਖਲਾਈ ਕੇਂਦਰ ਵਿਖੇ ਟ੍ਰੇਨਿੰਗ ਲਈ ਭੇਜਿਆ ਹੈ, ਜੋ ਸਿਖਲਾਈ ਲੈਣ ਉਪਰੰਤ ਬੱਚਿਆਂ ਨੂੰ ਵਿਸ਼ਵ ਪੱਧਰੀ ਆਧੁਨਿਕ ਢੰਗ-ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾ ਸਕਣ ਦੇ ਯੋਗ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...