August 10, 2026, 3:08 am
----------- Advertisement -----------
HomeNewsBreaking Newsਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਕੁਲਤਾਰ ਸਿੰਘ...

ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਕੁਲਤਾਰ ਸਿੰਘ ਸੰਧਵਾਂ

Published on

----------- Advertisement -----------

ਚੰਡੀਗੜ੍ਹ, 21 ਦਸੰਬਰ: (ਬਲਜੀਤ ਮਰਵਾਹਾ) – ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਹਰਮਨਦੀਪ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਜਸਮੀਤ ਕੌਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ ਸੰਗਰੂਰ, ਸੰਜਨਾ ਕੁਮਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਪਟਿਆਲਾ, ਸਪਨਾ ਮੈਰੀਟੋਰੀਅਸ ਸਕੂਲ ਬਠਿੰਡਾ, ਨਿਸ਼ਾ ਰਾਣੀ ਸਕੂਲ ਆਫ਼ ਐਮੀਨੈਂਸ ਕਪੂਰਥਲਾ, ਗੁਰਵਿੰਦਰ ਕੌਰ ਮੈਰੀਟੋਰੀਅਸ ਸਕੂਲ ਫ਼ਿਰੋਜ਼ਪੁਰ, ਦੀਪਿਕਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਬਠਿੰਡਾ, ਖੁਵਾਇਸ਼ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾ ਜਲੰਧਰ, ਉਦੈਨੂਰ ਸਿੰਘ ਸਰਕਾਰੀ ਹਾਈ ਸਕੂਲ ਗੁਰੂਵਾਲੀ ਅੰਮ੍ਰਿਤਸਰ ਅਤੇ ਤਾਨੀਆਂ ਸਰਕਾਰੀ ਹਾਈ ਸਕੂਲ ਖਾਈ ਫੇਮੇ ਕੇ ਫਿਰੋਜ਼ਪੁਰ ਆਦਿ ਵਿਦਿਆਰਥੀ ਇਨ੍ਹਾਂ ਵਿੱਚ ਸ਼ਾਮਲ ਹਨ।

ਸਪੀਕਰ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੇ ਪ੍ਰੋਗਰਾਮ ਦੌਰਾਨ ਕੁੱਝ ਦਿਨਾਂ ‘ਚ ਹੀ ਸਾਇੰਸ ਤਕਨਾਲੋਜੀ, ਜਾਪਾਨੀ ਭਾਸ਼ਾ ਅਤੇ ਉਨ੍ਹਾਂ ਦੇ ਸੱਭਿਆਚਾਰਕ ਗੁਣਾਂ ਬਾਰੇ ਜਾਣ ਕੇ ਆਪਣੇ ਹੁਨਰ ਦਾ ਸਬੂਤ ਦਿੱਤਾ ਹੈ।

ਸੰਧਵਾਂ ਨੇ ਕਿਹਾ ਕਿ ਜਪਾਨ ਗਏ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਲਈ ਆਉਣ ਵਾਲੇ ਦਿਨਾਂ ਦੌਰਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਵਿਸੇਸ਼ ਸਨਮਾਨ ਕੀਤਾ ਜਾਵੇਗਾ ਅਤੇ ਪ੍ਰਤੀ ਵਿਦਿਆਰਥੀ 11-11 ਹਜ਼ਾਰ ਰੁਪਏ ਦੇ ਕੇ ਹੌਂਸਲਾ ਅਫ਼ਜਾਈ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਇਹ ਬੱਚੇ ਬੁਲੰਦ ਹੌਸਲੇ ਨਾਲ ਦੇਸ਼ ਅਤੇ ਪੰਜਾਬ ਦੀ ਸੇਵਾ ਕਰਨ। ਸੰਧਵਾਂ ਨੇ ਉਕਤ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਿਸੇਸ਼ ਤੌਰ ‘ਤੇ ਮੁਬਾਰਕਬਾਦ ਭੇਂਟ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...