November 18, 2026, 2:26 pm
----------- Advertisement -----------
HomeNewsEducationਆਈ.ਆਈ.ਐਮ. ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਆਈ.ਆਈ.ਐਮ. ਅਹਿਮਦਾਬਾਦ ਵਿਖੇ ਟਰੇਨਿੰਗ ਲਈ ਰਵਾਨਾ ਅਧਿਆਪਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 27 ਅਗਸਤ (ਬਲਜੀਤ ਮਰਵਾਹਾ) : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ 50 ਹੈੱਡਮਾਸਟਰਾਂ ਦਾ ਦੂਜਾ ਬੈਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਅਹਿਮਦਾਬਾਦ ਲਈ ਰਵਾਨਾ ਕੀਤਾ ਗਿਆ ਹੈ। ਇਸ ਮੌਕੇ ਟਰੇਨਿੰਗ ‘ਤੇ ਜਾ ਰਹੇ ਅਧਿਆਪਕਾਂ ਤੋਂ ਆਪਣੀ ਖੁਸ਼ੀ ਸਾਂਭੀ ਨਹੀਂ ਸੀ ਜਾਂਦੀ।

ਇਸ ਮੌਕੇ ਗੱਲ ਕਰਦਿਆਂ ਜ਼ਿਲ੍ਹਾ ਜਲੰਧਰ ਦੇ ਸਰਕਾਰੀ ਹਾਈ ਸਕੂਲ ਤਾਜਪੁਰ ਭਗਵਾਨਪੁਰ ਦੇ ਹੈੱਡ ਟੀਚਰ ਪੂਨਮ ਪੁਰੀ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੈਨੂੰ ਦੁਨੀਆਂ ਦੇ ਪ੍ਰਸਿੱਧ ਸਿੱਖਿਆ ਕੇਂਦਰ ਵਿਖੇ ਟਰੇਨਿੰਗ ਹਾਸਲ ਕਰਨ ਲਈ ਭੇਜਿਆ ਜਾ ਰਿਹਾ ਹੈ। ਇਸ ਟਰੇਨਿੰਗ ਨਾਲ ਮੇਰੇ ਪ੍ਰੋਫੈਸਨਲ ਸਕਿੱਲ ਹੋਰ ਵਿਕਸਤਿ ਹੋਣਗੇ ਜਿਸ ਦਾ ਲਾਭ ਸਾਡੇ ਵਿਦਿਆਰਥੀਆਂ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਬਹੁਤ ਵਧੀਆ ਉਪਰਾਲਾ ਹੈ ਜੋ ਕਿ ਸਰਕਾਰ ਦੀ ਸਿੱਖਿਆ ਪ੍ਰਤੀ ਉਸਾਰੂ ਸੋਚ ਦਾ ਪ੍ਰਗਟਾਵਾ ਕਰਦੀ ਹੈ। ਜਿਸਦੇ ਭਵਿੱਖ ਵਿੱਚ ਹਾਂ-ਪੱਖੀ ਸਿੱਟੇ ਨਿਕਲਣਗੇ।

ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੌਹਾਨ ਕੇ ਖੁਰਦ ਦੇ ਹੈੱਡ ਟੀਚਰ ਪੁਨੀਤ ਗਰਗ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਨੂੰ ਦੇਸ਼ ਦੀ ਨੰਬਰ 1 ਸੰਸਥਾ ਆਈ.ਆਈ.ਐਮ. ਅਹਿਮਦਾਬਾਦ ਤੋਂ ਟਰੇਨਿੰਗ ਦਵਾ ਕੇ ਜਿੱਥੇ ਸਕੂਲ ਦੇ ਪ੍ਰਬੰਧਨ ਨੂੰ ਨਵੀਂ ਸੇਧ ਦੇਣ ਦੀ ਸਮਰੱਥਾ ਮਿਲੇਗੀ ਉੱਥੇ ਨਾਲ ਹੀ ਮੈਂ ਵਿਦਿਆਰਥੀਆਂ ਦੀਆਂ ਹਰ ਕਿਸਮ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਇਨ੍ਹਾਂ ਨਾਲ ਨਜਿੱਠਣ ਵਿੱਚ ਸਮਰੱਥ ਹੋਵਾਂਗਾ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਰਾਹੀਂ ਮੈਂ ਸਕੂਲ ਵਿੱਚ ਸਿੱਖਿਆ ਸਬੰਧੀ ਮਾਹੌਲ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਵੀ ਕੰਮ ਕਰ ਸਕਾਂਗਾ।

ਜਲੰਧਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਬਸਤੀ ਬਾਵਾ ਖੇਲ ਦੀ ਹੈੱਡ ਟੀਚਰ ਪ੍ਰਭਜੋਤ ਕੌਰ ਨੇ ਕਿਹਾ ਕਿ ਇਸ ਟਰੇਨਿੰਗ ਤੋਂ ਸਾਨੂੰ ਹਿਊਮਨ ਰਿਸੋਰਸ ਦੀ ਬਿਹਤਰ ਵਰਤੋਂ ਦੀ ਸਿੱਖਿਆ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਰਾਹੀਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਬਿਹਤਰ ਸਮਝ ਸਕਾਂਗੇ। ਉਨ੍ਹਾਂ ਕਿਹਾ ਕਿ ਜਿੰਨੀ ਵਧੀਆ ਟਰੇਨਿੰਗ ਸਕੂਲ ਮੁਖੀ ਦੀ ਹੋਵੇਗੀ ਉਨਾਂ ਹੀ ਸਟਾਫ ਅਤੇ ਵਿਦਿਆਰਥੀਆਂ ਨੂੰ ਵੀ ਲਾਭ ਮਿਲੇਗਾ। ਰੂਪਨਗਰ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਘਨੌਲਾ ਦੇ ਹੈੱਡ ਟੀਚਰ ਰਮੇਸ਼ ਸਿੰਘ ਨੇ ਕਿਹਾ ਕਿ ਸਮੇਂ ਦੇ ਨਾਲ ਅਪਡੇਸ਼ਨ ਬਹੁਤ ਜ਼ਰੂਰੀ ਹੈ। ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਅਪਡੇਸ਼ਨ ਹੋਰ ਵੀ ਲਾਭਕਾਰੀ ਸਿੱਧ ਹੁੰਦੀ ਹੈ। ਉਨ੍ਹਾਂ ਕਿਹਾ ਕਿ ਐਨਰਜੀ ਟਾਪ ਟੂ ਬਾਟਮ ਦੇ ਸਿਧਾਂਤ ਅਨੁਸਾਰ ਇਸ ਟਰੇਨਿੰਗ ਦੇ ਬਹੁਤ ਸਾਰਥਕ ਨਤੀਜੇ ਨਿਕਲਣਗੇ।

ਬਠਿੰਡਾ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੱਕ ਬਖਤੂ ਦੇ ਹੈੱਡ ਟੀਚਰ ਗੁਰਪਾਲ ਸਿੰਘ ਨੇ ਕਿਹਾ ਕਿ ਸਾਨੂੰ ਸਮੇਂ ਦੇ ਨਾਲ ਅਪਡੇਟ ਨਹੀਂ ਕਰਾਂਗੇ ਤਾਂ ਅਸੀਂ ਬੱਚਿਆ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਨਹੀਂ ਦੇ ਪਾਵਾਂਗੇ। ਇਸ ਟਰੇਨਿੰਗ ਰਾਹੀਂ ਜੋ ਅਸੀਂ ਸਿੱਖ ਕੇ ਆਵਾਂਗੇ ਉਹੀ ਅਸੀਂ ਬੱਚਿਆ ਨੂੰ ਸਿਖਾਵਾਂਗੇ ਜਿਸ ਦੇ ਭਵਿੱਖ ਵਿੱਚ ਵਧੀਆ ਸਿੱਟੇ ਨਿਕਲਣ ਦੀ ਆਸ ਹੈ। ਕਈ ਵਾਰ ਅਸੀਂ ਕੁਝ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਅਸਮਰੱਥ ਹੁੰਦੇ ਹਾਂ ਪਰੰਤੂ ਇਹ ਟਰੇਨਿੰਗ ਸਾਨੂੰ ਉਹਨਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਸਮਰੱਥ ਬਣਾਏਗੀ।

ਤਰਨਤਾਰਨ ਜ਼ਿਲ੍ਹੇ ਦੇ ਸਰਕਾਰੀ ਹਾਈ ਸਕੂਲ ਚੀਮਾ ਕਲਾਂ, ਪੱਟੀ ਦੀ ਹੈੱਡ ਟੀਚਰ ਗੁਰਪ੍ਰੀਤ ਕੌਰ ਨੇ ਕਿਹਾ ਕਿ ਮੈਂ ਪੰਜਾਬ ਸਰਕਾਰ ਦੀ ਬਹੁਤ ਧੰਨਵਾਦੀ ਹਾਂ ਕਿ ਸਰਕਾਰ ਨੇ ਮੈਨੂੰ ਆਪਣੇ ਖਰਚ ਉੱਤੇ ਦੁਨੀਆਂ ਦੀ ਬਿਹਤਰੀਨ ਸਿੱਖਿਆ ਸੰਸਥਾ ਵਿੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਟਰੇਨਿੰਗ ਸਾਨੂੰ ਦੁਨੀਆਂ ਦੇ ਨਵੀਨਤਮਕ ਸਿੱਖਿਆ ਤਕਨੀਕਾਂ ਤੋਂ ਜਾਣੂ ਕਰਵਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...