September 20, 2026, 4:18 am
----------- Advertisement -----------
HomeNewsEducationUPSC ਸਿਵਲ ਸੇਵਾਵਾਂ ਪ੍ਰੀਖਿਆ 2021 ਦਾ ਨਤੀਜਾ ਜਾਰੀ, ਇੱਥੇ ਦੇਖੋ ਟਾਪਰਾਂ ਦੀ...

UPSC ਸਿਵਲ ਸੇਵਾਵਾਂ ਪ੍ਰੀਖਿਆ 2021 ਦਾ ਨਤੀਜਾ ਜਾਰੀ, ਇੱਥੇ ਦੇਖੋ ਟਾਪਰਾਂ ਦੀ ਪੂਰੀ ਸੂਚੀ

Published on

----------- Advertisement -----------

ਯੂਨੀਅਨ ਪਬਲਿਕ ਸਰਵਿਸ ਕਮਿਸ਼ਨ UPSC ਨੇ ਸਿਵਲ ਸਰਵਿਸਿਜ਼ ਪ੍ਰੀਖਿਆ 2021 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਹ ਨਤੀਜਾ ਔਨਲਾਈਨ ਉਪਲਬਧ ਹੈ। ਕਮਿਸ਼ਨ ਵੱਲੋਂ ਜਾਰੀ ਫਾਈਨਲ ਨਤੀਜਿਆਂ ਵਿੱਚ ਸ਼ਰੂਤੀ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਟਾਪਰ ਸ਼ਰੂਤੀ ਸ਼ਰਮਾ ਦਾ ਜਨਮ ਬਿਜਨੌਰ ਵਿੱਚ ਹੋਇਆ ਸੀ ਅਤੇ ਉਸਨੇ ਦਿੱਲੀ ਤੋਂ ਇਤਿਹਾਸ ਦੀ ਪੜ੍ਹਾਈ ਕੀਤੀ ਸੀ। ਦੂਜੇ ਸਥਾਨ ‘ਤੇ ਅੰਕਿਤਾ ਅਗਰਵਾਲ ਅਤੇ ਤੀਜੇ ਸਥਾਨ ’ਤੇ ਗਾਮਿਨੀ ਸਿੰਗਲਾ ਰਹੀ। ਸੋਮਵਾਰ ਨੂੰ ਐਲਾਨੇ ਗਏ ਨਤੀਜਿਆਂ ‘ਚ ਚੁਣੇ ਗਏ ਉਮੀਦਵਾਰਾਂ ਨੂੰ ਆਈਏਐਸ, ਆਈਐਫਐਸ, ਆਈਪੀਐਸ ਦੇ ਨਾਲ ਕੇਂਦਰੀ ਸੇਵਾਵਾਂ ਦੇ ਗਰੁੱਪ ਏ ਅਤੇ ਬੀ ਵਿੱਚ ਤਾਇਨਾਤ ਕੀਤਾ ਜਾਵੇਗਾ।
ਦੱਸ ਦਈਏ ਕਿ ਜਿਹੜੇ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਇੰਟਰਵਿਊ ਵਿੱਚ ਸ਼ਾਮਲ ਹੋਏ ਸਨ, ਉਹ UPSC ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਨਤੀਜੇ ਅਨੁਸਾਰ ਇਸ ਪ੍ਰੀਖਿਆ ਵਿੱਚ ਕੁੱਲ 685 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 244 ਉਮੀਦਵਾਰ ਜਨਰਲ ਕੈਟਾਗਰੀ ਵਿੱਚੋਂ, 73 ਈਡਬਲਿਊਐਸ, 203 ਓਬੀਸੀ, 105 ਐਸਸੀ ਅਤੇ 60 ਐਸਟੀ ਸ਼੍ਰੇਣੀ ਦੇ ਉਮੀਦਵਾਰ ਚੁਣੇ ਗਏ ਹਨ। ਦੱਸ ਦਈਏ ਕਿ UPSC ਹਰ ਸਾਲ ਆਈਏਐਸ, ਆਈਪੀਐਸ ਅਤੇ ਆਈਐਫਐਸ ਦੇ ਅਹੁਦਿਆਂ ਦੀ ਚੋਣ ਲਈ ਸਿਵਲ ਸੇਵਾਵਾਂ ਪ੍ਰੀਖਿਆ ਦਾ ਆਯੋਜਨ ਕਰਦੀ ਹੈ।
UPSC CSE ਨਤੀਜਾ 2021: ਟਾਪਰਾਂ ਦੀ ਪੂਰੀ ਸੂਚੀ ਇੱਥੇ ਦੇਖੋ
ਪਹਿਲਾ ਸਥਾਨ – ਸ਼ਰੂਤੀ ਸ਼ਰਮਾ
ਦੂਜਾ ਸਥਾਨ- ਅੰਕਿਤਾ ਅਗਰਵਾਲ
ਤੀਜਾ ਸਥਾਨ – ਗਾਮਿਨੀ ਸਿੰਗਲਾ
4ਵਾਂ ਸਥਾਨ – ਐਸ਼ਵਰਿਆ ਵਰਮਾ
5ਵਾਂ ਸਥਾਨ – ਉਤਕਰਸ਼ ਦਿਵੇਦੀ
6ਵਾਂ ਸਥਾਨ – ਯਕਸ਼ ਚੌਧਰੀ
7ਵਾਂ ਸਥਾਨ – ਸਮਯਕ ਐਸ ਜੈਨ
8ਵਾਂ ਸਥਾਨ – ਇਸ਼ਿਤਾ ਰਾਠੀ
9ਵਾਂ ਸਥਾਨ – ਪ੍ਰੀਤਮ ਕੁਮਾਰ
10ਵਾਂ ਸਥਾਨ – ਹਰਕੀਰਤ ਸਿੰਘ ਰੰਧਾਵਾ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...