September 8, 2026, 3:18 pm
----------- Advertisement -----------
HomeNewsBreaking Newsਕਲਯੁੱਗੀ ਪੁੱਤ ਦਾ ਕਾਰਾ, ਨਸ਼ੇ ਦੀ ਹਾਲਤ ‘ਚ ਬਜ਼ੁਰਗ ਮਾਂ ਨੂੰ ਉਤਾਰਿਆ...

ਕਲਯੁੱਗੀ ਪੁੱਤ ਦਾ ਕਾਰਾ, ਨਸ਼ੇ ਦੀ ਹਾਲਤ ‘ਚ ਬਜ਼ੁਰਗ ਮਾਂ ਨੂੰ ਉਤਾਰਿਆ ਮੌਤ ਦੇ ਘਾਟ

Published on

----------- Advertisement -----------

ਅਬੋਹਰ ਵਿੱਚ ਇੱਕ ਕਲਯੁੱਗੀ ਪੁੱਤ ਨੇ ਆਪਣੀ ਮਾਂ ‘ਤੇ ਪ੍ਰੈਸ਼ਰ ਕੁੱਕਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਘਟਨਾ ਸੋਮਵਾਰ ਦੁਪਹਿਰ 1 ਵਜੇ ਦੇ ਕਰੀਬ ਦੀ ਹੈ, ਜਦੋਂ ਪੁੱਤਰ ਨੇ ਆਪਣੀ 80 ਸਾਲਾ ਮਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਜਾਣਕਾਰੀ ਮੁਤਬਕ ਉਹ ਸ਼ਰਾਬੀ ਹਾਲਤ ਵਿੱਚ ਘਰ ਪਹੁੰਚਿਆ ਅਤੇ ਉਸ ਨਾਲ ਬਹਿਸ ਕਰਨ ਲੱਗ ਪਿਆ। ਆਪਣੇ ਪੁੱਤਰ ਦੇ ਹਮਲਾਵਰ ਵਿਵਹਾਰ ਨੂੰ ਦੇਖ ਕੇ ਮਾਂ ਆਪਣੇ ਆਪ ਨੂੰ ਬਚਾਉਣ ਲਈ ਕਮਰੇ ਵਿੱਚ ਚਲੀ ਗਈ ਅਤੇ ਦਰਵਾਜ਼ਾ ਅੰਦਰੋਂ ਬੰਦ ਕਰ ਲਿਆ।

ਪੁੱਤਰ ਨੇ ਫਿਰ ਖਿੜਕੀ ਤੋੜ ਦਿੱਤੀ ਅਤੇ ਕਮਰੇ ਵਿੱਚ ਦਾਖਲ ਹੋ ਕੇ ਆਪਣੀ ਮਾਂ ‘ਤੇ ਹਮਲਾ ਕਰ ਦਿੱਤਾ। ਉਸ ਨੇ ਪ੍ਰੈਸ਼ਰ ਕੁੱਕਰ ਨਾਲ ਉਸ ਦੇ ਸਿਰ ‘ਤੇ ਕਈ ਵਾਰ ਵਾਰ ਕੀਤੇ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਔਰਤ ਦੀਆਂ ਚੀਕਾਂ ਸੁਣ ਕੇ, ਆਸ-ਪਾਸ ਦੇ ਲੋਕ ਮੌਕੇ ‘ਤੇ ਪਹੁੰਚੇ ਅਤੇ ਦੋਸ਼ੀ ਨੂੰ ਕਾਬੂ ਕਰ ਲਿਆ। ਪਰਿਵਾਰ ਮੁਤਾਬਕ ਦੋਸ਼ੀ ਮਾਨਸਿਕ ਤੌਰ ‘ਤੇ ਬੀਮਾਰ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਘਟਨਾ ਸੰਤ ਨਗਰ ਗਲੀ ਨੰਬਰ 1 ਵਿੱਚ ਵਾਪਰੀ। ਮ੍ਰਿਤਕਾ ਦੀ ਪਛਾਣ 80 ਸਾਲਾ ਕ੍ਰਿਸ਼ਨਾ ਰਾਣੀ ਵਜੋਂ ਹੋਈ ਹੈ। ਦੋਸ਼ੀ ਪੁੱਤਰ ਦਾ ਨਾਮ ਸੁਨੀਲ ਕੁਮਾਰ ਹੈ। ਕ੍ਰਿਸ਼ਨਾ ਰਾਣੀ ਆਪਣੇ ਛੋਟੇ ਪੁੱਤਰ ਨਾਲ ਸਿਰਫ਼ ਤਿੰਨ ਦਿਨ ਪਹਿਲਾਂ ਹੀ ਰਹਿਣ ਆਈ ਸੀ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਦੋਸ਼ੀ ਪੁੱਤ ਨੂੰ ਗ੍ਰਿਫਤਾਰ ਕਰ ਲਿਆ।

ਡੀਐਸਪੀ ਹਰੀਸ਼ ਕੁਮਾਰ ਅਤੇ ਸਟੇਸ਼ਨ ਨੰਬਰ 1 ਦੇ ਇੰਚਾਰਜ ਮਨਿੰਦਰ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਪੁਲਿਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਪੁਲਿਸ ਮ੍ਰਿਤਕ ਦੇ ਛੋਟੇ ਪੁੱਤਰ ਵਿਜੇ ਕੁਮਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਸੁਨੀਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...