September 22, 2026, 12:04 pm
----------- Advertisement -----------
HomeNewsBreaking Newsਵਿਧਾਨ ਸਭਾ ਚੋਣਾਂ 'ਦੇ ਐਲਾਨ ਤੋਂ ਬਾਅਦ ਚੋਣ ਅਫਸਰ ਪੰਜਾਬ ਨੇ ਨਸ਼ਿਆਂ...

ਵਿਧਾਨ ਸਭਾ ਚੋਣਾਂ ‘ਦੇ ਐਲਾਨ ਤੋਂ ਬਾਅਦ ਚੋਣ ਅਫਸਰ ਪੰਜਾਬ ਨੇ ਨਸ਼ਿਆਂ ‘ਤੇ ਕੀਤੀ ਵੱਡੀ ਕਾਰਵਾਈ

Published on

----------- Advertisement -----------

ਚੰਡੀਗੜ੍ਹ, 16 ਜਨਵਰੀ 2022 – ਪੰਜਾਬ ਵਿਧਾਨ ਸਭਾ ਚੋਣਾਂ ‘ਦੇ ਐਲਾਨ ਹੋਣ ਤੋਂ ਇਕ ਹਫਤੇ ਦੇ ਅੰਦਰ ਹੀ ਪੰਜਾਬ ਵਿਚ 38.93 ਕਰੋੜ ਰੁਪਏ ਦੇ ਨਸ਼ੇ ਫੜੇ ਗਏ ਹਨ। ਇਸ ਤੋਂ ਇਲਾਵਾ 81 ਲੱਖ ਰੁਪਏ ਦੀ 2.72 ਲੱਖ ਲੀਟਰ ਸ਼ਰਾਬ ਵੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਸੂਬੇ ਦੇ ਮੁੱਖ ਚੋਣ ਅਧਿਕਾਰੀ ਡਾ: ਐੱਸ. ਕਰੁਣਾ ਰਾਜੂ ਵੱਲੋਂ ਦੱਸਿਆ ਗਿਆ ਕੇ ਮਿਤੀ 14 ਜਨਵਰੀ 2022 ਤੱਕ ਕੁਲ 40.31 ਕਰੋੜ ਦੀਆਂ ਵਸਤਾਂ ਫੜੀਆਂ ਗਈਆਂ ਅਤੇ ਇਸ ਵਿੱਚ 14 ਲੱਖ ਦੀ ਨਕਦੀ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਪੰਜਾਬ ‘ਚ 2222 ਲੋਕਾਂ ਦੀ ਪਛਾਣ ਕੀਤੀ ਗਈ ਹੈ, ਜੋ ਗੜਬੜ ਫੈਲਾ ਸਕਦੇ ਹਨ। ਇਨ੍ਹਾਂ ‘ਚੋਂ 894 ‘ਤੇ ਕਾਰਵਾਈ ਕੀਤੀ ਗਈ ਹੈ।

ਡਾ. ਰਾਜੂ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 1064 ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 2222 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨਾਂ ਵਿਚੋਂ 894 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਸੂਬੇ ਵਿੱਚ 3692 ਨਾਕੇ ਸਥਾਪਿਤ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਇਸੇ ਤਰਾਂ ਸੁਰੱਖਿਆ ਦੀ ਦਿ੍ਰਸ਼ਟੀ ਤੋਂ ਕਾਰਵਾਈ ਕਰਦਿਆਂ 118 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਸੂਬੇ ਵਿੱਚ ਇਸ ਸਮੇਂ 2064 ਗ਼ੈਰ ਜ਼ਮਾਨਤੀ ਵਾਰੰਟ ਦੇ ਮਾਮਲਿਆਂ ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ ਬਾਕੀ 239 ਖ਼ਿਲਾਫ਼ ਕਾਰਵਾਈ ਜਾਰੀ ਹੈ।

ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਚੋਣ ਅਮਲ ਵਿੱਚ ਡਿਊਟੀਆਂ ਨਿਭਾਉਣ ਵਾਲੇ ਅਮਲੇ ਦੇ ਕੋਵਿਡ-19 ਵੈਕਸੀਨੇਸ਼ਨ ਦੀ ਪਹਿਲੀ ਡੋਜ਼ 84.3% ਲੱਗ ਚੁੱਕੀ ਹੈ, ਜਦਕਿ ਦੂਸਰੀ ਡੋਜ਼ 49.9% ਮੁਲਾਜ਼ਮਾਂ ਨੂੰ ਲੱਗ ਚੁੱਕੀ ਹੈ।

ਉਨਾਂ ਕਿਹਾ ਕਿ ਪੰਜਾਬ ਰਾਜ ਵਿੱਚ ਆਰਦਸ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ ਵੱਖ ਟੀਮਾਂ ਵੱਲੋਂ 53610 ਸਰਕਾਰੀ ਥਾਵਾਂ ਅਤੇ 14911 ਨਿੱਜੀ ਥਾਵਾਂ ਤੋਂ ਬੈਨਰ ਪੋਸਟਰ ਅਤੇ ਦੀਵਾਰੀ ਇਸ਼ਤਿਹਾਰ ਹਟਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...