April 19, 2026, 12:45 pm
----------- Advertisement -----------
HomeNewsBreaking Newsਗਰਮੀ ਕਾਰਨ ਸੂਬੇ ’ਚ ਵਧੀ ਬਿਜਲੀ ਦੀ ਮੰਗ, ਪਾਵਰਕਾਮ ਨੇ 6351 ਮੈਗਾਵਾਟ...

ਗਰਮੀ ਕਾਰਨ ਸੂਬੇ ’ਚ ਵਧੀ ਬਿਜਲੀ ਦੀ ਮੰਗ, ਪਾਵਰਕਾਮ ਨੇ 6351 ਮੈਗਾਵਾਟ ਬਾਹਰੀ ਸ੍ਰੋਤਾਂ ਤੋਂ ਬਿਜਲੀ ਪ੍ਰਾਪਤ ਕੀਤੀ ਬਿਜਲੀ

Published on

----------- Advertisement -----------

ਗਰਮੀ ਵਧਣ ਨਾਲ ਅੱਜ ਸੂਬੇ ਭਰ ਵਿਚ ਬਿਜਲੀ ਦੀ ਮੰਗ 9422 ਮੈਗਾਵਾਟ ਤੱਕ ਪੁੱਜਣ ਕਾਰਨ ਪਾਵਰਕਾਮ ਨੇ 6351 ਮੈਗਾਵਾਟ ਬਾਹਰੀ ਸ੍ਰੋਤਾਂ ਤੋਂ ਬਿਜਲੀ ਪ੍ਰਾਪਤ ਕੀਤੀ ਹੈ ਜਾਣਕਾਰੀ ਅਨੁਸਾਰ ਪਾਵਰਕਾਮ ਦੇ ਆਪਣੇ ਸਰਕਾਰੀ ਖੇਤਰ ਦੇ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ 920 ਮੈਗਾਵਾਟ ਉਤਪਾਦਨ ਦੇ 4 ਯੂਨਿਟਾਂ ਵਿਚੋਂ 3 ਯੂਨਿਟਾਂ ਤੋਂ 420 ਮੈਗਾਵਾਟ ਤੇ ਇਕ ਯੂਨਿਟ ਸਾਲਾਨਾ ਮੁਰੰਮਤ ਲਈ ਬੰਦ ਹੈ। ਗੁਰੂ ਗੋਬਿੰਦ ਸਿੰਘ ਸੁਪਰ ਤਾਪ ਬਿਜਲੀ ਘਰ ਰੋਪੜ ਦੇ 4 ਯੂਨਿਟਾਂ ਵਿਚੋਂ 508 ਮੈਗਾਵਾਟ ਤੇ ਗੁਰੂ ਅੰਗਦ ਦੇਵ ਤਾਪ ਘਰ ਗੋਇੰਦਵਾਲ ਦਾ ਇਕ ਯੂਨਿਟ 142 ਮੈਗਾਵਾਟ ਤੇ ਦੂਜਾ ਬੰਦ ਪਿਆ ਹੈ।

ਦੂਜੇ ਪਾਸੇ ਪਾਵਰਕਾਮ ਦੇ ਪਣ ਬਿਜਲੀ ਘਰ ਤੋਂ 266 ਮੈਗਾਵਾਟ, ਨਵਿਆਉਣ ਤੇ ਨਾ ਨਵਿਆਉਣ ਯੋਗ ਸ੍ਰੋਤਾਂ ਰਾਹੀਂ 360 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਸੀ। ਨਿੱਜੀ ਖੇਤਰ ਦੇ ਤਾਪ ਘਰ ਰਾਜਪੁਰਾ ਦੇ ਦੋ ਯੂਨਿਟਾਂ ਵਿਚੋਂ ਇਕ 410 ਮੈਗਵਾਟ ਉਤੇ ਇਕ ਬੰਦ ਸੀ। ਇਸੇ ਤਰ੍ਹਾਂ ਤਲਵੰਡੀ ਸਾਬੋ ਦੇ 3 ਯੂਨਿਟਾਂ ਤੋਂ 960 ਮੈਗਾਵਾਟ ਬਿਜਲੀ ਉਤਪਾਦਨ ਹੋ ਰਿਹਾ ਸੀ। ਇਨ੍ਹਾਂ ਸਾਰੇ ਸ੍ਰੋਤਾਂ ਰਾਹੀਂ ਸੂਬੇ ਭਰ ਵਿਚ 3071 ਮੈਗਾਵਾਟ ਬਿਜਲੀ ਦਾ ਉਤਪਾਦਨ ਹੋ ਰਿਹਾ ਸੀ ਤੇ ਬਾਕੀ 6351 ਮੈਗਾਵਾਟ ਬਾਹਰੋਂ ਕੇਂਦਰੀ ਪੂਲ ਤੋਂ ਪ੍ਰਾਪਤ ਕਰਕੇ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ।ਮਾਹਿਰਾ ਦਾ ਕਹਿਣਾ ਹੈ ਕਿ ਇਸ ਵਾਰ ਗਰਮੀ ਦੀ ਸ਼ੁਰੂਆਤ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਸੂਬੇ ਵਿਚ ਬਿਜਲੀ ਦੀ ਮੰਗ ਦਾ ਅੰਕੜਾ 17000 ਹਜ਼ਾਰ ਮੈਗਾਵਾਟ ਤੋਂ ਪਾਰ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ

*ਚੰਡੀਗੜ੍ਹ, 18 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਕੇਂਦਰੀ ਕਰਮਚਾਰੀਆਂ ਲਈ ਸਰਕਾਰ ਦਾ ਵੱਡਾ ਫੈਸਲਾ, DA ’ਚ ਵਾਧਾ ਮਨਜ਼ੂਰ

ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਮੀਟਿੰਗ ਵਿੱਚ ਸਰਕਾਰੀ ਕਰਮਚਾਰੀਆਂ...

ਟਰੰਪ ਦੀ ਇਰਾਨ ਨੂੰ ਸਖ਼ਤ ਚੇਤਾਵਨੀ, ਸਮਝੌਤੇ ਲਈ ਅੰਤਿਮ ਮੌਕਾ

ਅਮਰੀਕਾ ਅਤੇ ਇਰਾਨ ਵਿਚਕਾਰ ਤਣਾਅ ਇੱਕ ਵਾਰ ਫਿਰ ਚਰਮ ’ਤੇ ਪਹੁੰਚਦਾ ਦਿਖਾਈ ਦੇ ਰਿਹਾ...

9 ਹਜ਼ਾਰ ਪੰਜਾਬੀਆਂ ’ਤੇ ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਇਮੀਗ੍ਰੇਸ਼ਨ ਨਿਯਮਾਂ ਵਿੱਚ ਹੋਏ ਵੱਡੇ ਬਦਲਾਅ ਨੇ ਪੰਜਾਬੀ ਵਿਦਿਆਰਥੀਆਂ ਲਈ ਚਿੰਤਾ ਵਧਾ...