ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ ਮੁਲਾਜ਼ਮਾਂ ਨੇ ਅੱਜ ਆਪਣੀਆਂ ਡਿਊਟੀਆਂ ਮੁੜ ਸੰਭਾਲ ਲਈਆਂ ਹਨ। ਇਹ ਫ਼ੈਸਲਾ ਉਨ੍ਹਾਂ ਨੇ ਐਤਵਾਰ ਨੂੰ ਪਟਿਆਲਾ ਵਿਖੇ ਵਿੱਤ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਾਵਰ ਮੈਨੇਜਮੈਂਟ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਦੀਆਂ ਕੁਝ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਲਿਆ।
ਬਿਜਲੀ ਮੁਲਾਜ਼ਮ ਆਗੂ ਅਵਤਾਰ ਕੈਂਥ, ਹਰਪਾਲ ਧਾਲੀਵਾਲ, ਕੁਲਵਿੰਦਰ ਢਿੱਲੋਂ ਅਤੇ ਮਨਜੀਤ ਚਾਹਲ ਨੇ ਆਖਿਆ ਕਿ ਜੇਕਰ ਮੰਨੀਆਂ ਗਈਆਂ ਮੰਗਾਂ ’ਤੇ ਜਲਦ ਅਮਲ ਨਾ ਕੀਤਾ ਗਿਆ, ਤਾਂ ਉਹ ਮੁੜ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਣਗੇ।












