November 18, 2026, 10:11 am
----------- Advertisement -----------
HomeNewsBreaking Newsਪੰਜਾਬ ‘ਚ ਵਧੇ ਬਿਜਲੀ ਚੋਰੀ ਦੇ ਮਾਮਲੇ, ਸਰਕਾਰ ਨੂੰ ਪੈ ਵੱਡਾ ਘਾਟਾ

ਪੰਜਾਬ ‘ਚ ਵਧੇ ਬਿਜਲੀ ਚੋਰੀ ਦੇ ਮਾਮਲੇ, ਸਰਕਾਰ ਨੂੰ ਪੈ ਵੱਡਾ ਘਾਟਾ

Published on

----------- Advertisement -----------

ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ 600 ਯੂਨਿਟ ਮੁਫਤ ਬਿਜਲੀ ਦੇਣ ਦੇ ਬਾਵਜੂਦ ਬਿਜਲੀ ਚੋਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਨਾਲ ਸਰਕਾਰ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ (ਪੀਐਸਪੀਸੀਐਲ) ਨੇ ਚੋਰੀ ਰੋਕਣ ਲਈ ਛਾਪੇਮਾਰੀ ਅਤੇ ਹੋਰ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਪਰ ਸਥਿਤੀ ’ਤੇ ਕਾਬੂ ਨਹੀਂ ਪਿਆ। ਅੰਕੜਿਆਂ ਅਨੁਸਾਰ, ਅਗਸਤ 2024 ਤੋਂ ਮਾਰਚ 2025 ਤੱਕ ਰੋਜ਼ਾਨਾ 5.5 ਕਰੋੜ ਦੀ ਔਸਤ ਨਾਲ 2,000 ਕਰੋੜ ਰੁਪਏ ਤੋਂ ਵੱਧ ਦੀ ਬਿਜਲੀ ਚੋਰੀ ਹੋਈ। ਪੀਐਸਪੀਸੀਐਲ ਦੇ ਸਰਹੱਦੀ ਅਤੇ ਪੱਛਮੀ ਜ਼ੋਨਾਂ ਵਿੱਚ 77% ਫੀਡਰ ਘਾਟੇ ਵਿੱਚ ਹਨ, ਜਿਨ੍ਹਾਂ ਨੇ 1,442 ਕਰੋੜ ਦਾ ਨੁਕਸਾਨ ਝੱਲਿਆ। ਸਾਲ 2015-16 ਵਿੱਚ ਚੋਰੀ ਨਾਲ 1,200 ਕਰੋੜ ਦਾ ਘਾਟਾ ਸੀ, ਜੋ ਪਿਛਲੇ ਵਿੱਤੀ ਸਾਲ ਵਿੱਚ 2,050 ਕਰੋੜ ਤੱਕ ਪਹੁੰਚ ਗਿਆ।

ਇਸ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਇਕ ਬਿਆਨ ਵਿਚ ਕਿਹਾ, ਕਿ ਸਾਡੇ ਟਰਾਂਸਮਿਸ਼ਨ ਘਾਟੇ ’ਚ ਕਮੀ ਆਈ ਹੈ ਤੇ ਹੁਣ ਧਿਆਨ ਬਿਜਲੀ ਚੋਰੀ ਖ਼?ਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ’ਤੇ ਹੈ।

ਐਨਫੋਰਸਮੈਂਟ ਟੀਮਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਸਰਹੱਦੀ ਅਤੇ ਪੱਛਮੀ ਜ਼ੋਨਾਂ ਦੇ 2,099 ਫੀਡਰਾਂ ਵਿੱਚੋਂ 1,616 (77%) ਘਾਟੇ ਵਿੱਚ ਹਨ। ਸਰਹੱਦੀ ਜ਼ੋਨ ਦੇ 19 ਫੀਡਰਾਂ ਵਿੱਚ 80-90% ਅਤੇ 68 ਫੀਡਰਾਂ ਵਿੱਚ 70-80% ਘਾਟਾ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਤਰਨ ਤਾਰਨ (ਪੱਟੀ, ਭਿੱਖੀਵਿੰਡ), ਅਜਨਾਲਾ, ਬਠਿੰਡਾ (ਭਗਤਾ), ਅਤੇ ਫਿਰੋਜ਼ਪੁਰ (ਜ਼ੀਰਾ) ਸ਼ਾਮਲ ਹਨ। ਇਹ ਸਥਿਤੀ ਸਰਕਾਰ ਅਤੇ ਪੀਐਸਪੀਸੀਐਲ ਲਈ ਵੱਡੀ ਚੁਣੌਤੀ ਹੈ, ਜਿਸ ਲਈ ਸਖ਼ਤ ਨੀਤੀਆਂ ਅਤੇ ਜਾਗਰੂਕਤਾ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...