November 17, 2026, 12:16 am
----------- Advertisement -----------
HomeNewsBreaking Newsਐਲੋਨ ਮਸਕ ਵੱਲੋਂ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ, ਕਿਹਾ-ਰਿਪਬਲਿਕਨ ਅਤੇ ਡੈਮੋਕਰੇਟ ਦੋਵੇਂ...

ਐਲੋਨ ਮਸਕ ਵੱਲੋਂ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ, ਕਿਹਾ-ਰਿਪਬਲਿਕਨ ਅਤੇ ਡੈਮੋਕਰੇਟ ਦੋਵੇਂ ਭ੍ਰਿਸ਼ਟ ਪਾਰਟੀਆਂ

Published on

----------- Advertisement -----------

ਅਰਬਪਤੀ ਕਾਰੋਬਾਰੀ ਐਲਨ ਮਸਕ ਨੇ ਸ਼ਨੀਵਾਰ ਨੂੰ ਅਮਰੀਕਾ ਵਿੱਚ ਇੱਕ ਨਵੀਂ ਰਾਜਨੀਤਿਕ ਪਾਰਟੀ ‘ਅਮਰੀਕਾ ਪਾਰਟੀ’ ਦੇ ਗਠਨ ਦਾ ਐਲਾਨ ਕੀਤਾ। ਉਨ੍ਹਾਂ ਨੇ ਇਸ ਜਾਣਕਾਰੀ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸਾਂਝਾ ਕਰਦਿਆਂ ਕਿਹਾ ਕਿ ਇਹ ਪਾਰਟੀ ਅਮਰੀਕੀਆਂ ਨੂੰ ਦੋ-ਪਾਰਟੀ ਪ੍ਰਣਾਲੀ (ਰਿਪਬਲਿਕਨ ਅਤੇ ਡੈਮੋਕ੍ਰੇਟ) ਤੋਂ ਆਜ਼ਾਦੀ ਦਿਵਾਏਗੀ।

ਮਸਕ ਦਾ ਦਾਅਵਾ ਹੈ ਕਿ ਦੋਵੇਂ ਪ੍ਰਮੁੱਖ ਪਾਰਟੀਆਂ ਦੇਸ਼ ਦੀ ਬਰਬਾਦੀ ਅਤੇ ਭ੍ਰਿਸ਼ਟਾਚਾਰ ਵਿੱਚ ਇੱਕੋ ਜਿਹੀਆਂ ਹਨ। ਉਨ੍ਹਾਂ ਨੇ 4 ਜੁਲਾਈ ਨੂੰ ਅਮਰੀਕਾ ਦੇ ਆਜ਼ਾਦੀ ਦਿਵਸ ਮੌਕੇ X ‘ਤੇ ਇੱਕ ਪੋਲ ਕਰਵਾਇਆ, ਜਿਸ ਵਿੱਚ 65.4% ਲੋਕਾਂ ਨੇ ਨਵੀਂ ਪਾਰਟੀ ਦੇ ਹੱਕ ਵਿੱਚ ਵੋਟ ਦਿੱਤੀ, ਜਦਕਿ 34.6% ਨੇ ਵਿਰੋਧ ਕੀਤਾ।

ਹਾਲਾਂਕਿ, ਮਸਕ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਕਿ ਪਾਰਟੀ ਦੀ ਰਜਿਸਟ੍ਰੇਸ਼ਨ ਸੰਘੀ ਚੋਣ ਕਮਿਸ਼ਨ ਕੋਲ ਹੋਈ ਹੈ ਜਾਂ ਨਹੀਂ। ਨਾ ਹੀ ਉਨ੍ਹਾਂ ਨੇ ਪਾਰਟੀ ਦੀ ਢਾਂਚੇ ਜਾਂ ਅਗਵਾਈ ਬਾਰੇ ਵੇਰਵੇ ਸਾਂਝੇ ਕੀਤੇ ਹਨ। ਇਹ ਐਲਾਨ ਮਸਕ ਦੇ ਸਾਬਕਾ ਸਹਿਯੋਗੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਜਨਤਕ ਵਿਵਾਦ ਤੋਂ ਬਾਅਦ ਆਇਆ ਹੈ।

2024 ਦੀਆਂ ਚੋਣਾਂ ਦੌਰਾਨ ਮਸਕ ਨੇ ਟਰੰਪ ਦੀ ਜਿੱਤ ਲਈ 250 ਮਿਲੀਅਨ ਡਾਲਰ ਦਾਨ ਕੀਤੇ ਸਨ ਅਤੇ ਟਰੰਪ ਨੇ ਉਨ੍ਹਾਂ ਨੂੰ ਸਰਕਾਰੀ ਕੁਸ਼ਲਤਾ ਵਿਭਾਗ (DOGE) ਦਾ ਮੁਖੀ ਨਿਯੁਕਤ ਕੀਤਾ ਸੀ। ਇਸ ਵਿਭਾਗ ਦਾ ਕੰਮ ਸਰਕਾਰੀ ਖਰਚਿਆਂ ਵਿੱਚ ਕਟੌਤੀਆਂ ਦੀ ਪਛਾਣ ਕਰਨਾ ਸੀ। ਪਰ, ਮਈ ਵਿੱਚ ਮਸਕ ਨੇ ਟਰੰਪ ਸਰਕਾਰ ਛੱਡ ਦਿੱਤੀ ਅਤੇ ਉਨ੍ਹਾਂ ਦੀਆਂ ਟੈਕਸ ਅਤੇ ਖਰਚ ਨੀਤੀਆਂ ਦੀ ਜਨਤਕ ਆਲੋਚਨਾ ਕੀਤੀ, ਜਿਸ ਨਾਲ ਦੋਹਾਂ ਵਿਚਕਾਰ ਤਣਾਅ ਪੈਦਾ ਹੋਇਆ।

ਅਮਰੀਕਾ ਦੀ ਰਾਜਨੀਤੀ ਪਿਛਲੇ 150 ਸਾਲਾਂ ਤੋਂ ਰਿਪਬਲਿਕਨ ਅਤੇ ਡੈਮੋਕ੍ਰੇਟ ਪਾਰਟੀਆਂ ਦੇ ਦਬਦਬੇ ਹੇਠ ਰਹੀ ਹੈ। ਇਹ ਦੋਵੇਂ ਪਾਰਟੀਆਂ ਰਾਸ਼ਟਰਪਤੀ ਚੋਣਾਂ ਤੋਂ ਲੈ ਕੇ ਸਥਾਨਕ ਵਿਧਾਨ ਸਭਾਵਾਂ ਤੱਕ ਹਰ ਪੱਧਰ ‘ਤੇ ਹਾਵੀ ਹਨ। ਇਸ ਦੋ-ਪਾਰਟੀ ਪ੍ਰਣਾਲੀ ਨੂੰ ਅਮਰੀਕੀ ਲੋਕਤੰਤਰ ਦੀ ਸਥਿਰਤਾ ਦਾ ਕਾਰਨ ਮੰਨਿਆ ਜਾਂਦਾ ਹੈ, ਪਰ ਮਸਕ ਦਾ ਮੰਨਣਾ ਹੈ ਕਿ ਇਹ ਪ੍ਰਣਾਲੀ ਲੋਕਾਂ ਦੀ ਆਜ਼ਾਦੀ ਨੂੰ ਸੀਮਤ ਕਰਦੀ ਹੈ।

‘ਅਮਰੀਕਾ ਪਾਰਟੀ’ ਦੀ ਸਥਾਪਨਾ ਦਾ ਮਕਸਦ ਇਸ ਪ੍ਰਣਾਲੀ ਨੂੰ ਚੁਣੌਤੀ ਦੇਣਾ ਹੈ।ਮਸਕ ਦੀ ਇਸ ਪਹਿਲਕਦਮੀ ਨੇ ਅਮਰੀਕੀ ਰਾਜਨੀਤੀ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ, ਪਰ ਇਸ ਦੀ ਸਫਲਤਾ ਅਤੇ ਪ੍ਰਭਾਵ ਅਜੇ ਅਸਪੱਸ਼ਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...