November 18, 2026, 4:42 am
----------- Advertisement -----------

Published on

----------- Advertisement -----------

‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਪਾਕਿਸਤਾਨ ‘ਚ ਸਥਿਤੀ ਤਣਾਅਪੂਰਨ , ਪੰਜਾਬ ਸੂਬੇ ਵਿੱਚ ਐਮਰਜੈਂਸੀ ਦਾ ਐਲਾਨ

 ਬੁੱਧਵਾਰ ਸਵੇਰੇ ਭਾਰਤੀ ਫੌਜ ਵੱਲੋਂ ‘ਆਪ੍ਰੇਸ਼ਨ ਸਿੰਦੂਰ’ ਤਹਿਤ ਕੀਤੇ ਗਏ ਹਵਾਈ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਸਥਿਤੀ ਤਣਾਅਪੂਰਨ ਹੈ। ਇਸ ਦੌਰਾਨ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਪੂਰੇ ਸੂਬੇ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਸਰਕਾਰੀ ਬਿਆਨ ਅਨੁਸਾਰ ਸਾਰੇ ਵਿਦਿਅਕ ਅਦਾਰੇ ਬੁੱਧਵਾਰ ਲਈ ਬੰਦ ਕਰ ਦਿੱਤੇ ਗਏ ਹਨ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਸਮੇਤ ਸਾਰੀਆਂ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਸਾਰੇ ਜ਼ਿਲ੍ਹਿਆਂ ਦੀਆਂ ਪ੍ਰਸ਼ਾਸਨਿਕ ਇਕਾਈਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਡਾਕਟਰਾਂ ਅਤੇ ਮੈਡੀਕਲ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਡਿਊਟੀ ‘ਤੇ ਵਾਪਸ ਆਉਣ ਦੇ ਹੁਕਮ ਦਿੱਤੇ ਗਏ ਹਨ। ਸਿਵਲ ਡਿਫੈਂਸ ਸਮੇਤ ਸਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਬੁਲਾਇਆ ਗਿਆ ਹੈ ਤਾਂ ਜੋ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕੋਈ ਕਮੀ ਨਾ ਆਵੇ। ਹਮਲਿਆਂ ਤੋਂ ਤੁਰੰਤ ਬਾਅਦ ਪਾਕਿਸਤਾਨ ਨੇ ਆਪਣਾ ਹਵਾਈ ਖੇਤਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ, ਜਿਸਨੂੰ ਹੁਣ ਅੰਸ਼ਕ ਤੌਰ ‘ਤੇ ਖੋਲ੍ਹਿਆ ਜਾ ਰਿਹਾ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ – ਲਾਹੌਰ, ਮੁਲਤਾਨ, ਫੈਸਲਾਬਾਦ ਅਤੇ ਮੁਰੀਦਕੇ ਵਿੱਚ ਫੌਜ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ। ਖਾਸ ਕਰਕੇ ਮੁਰੀਦਕੇ ਵਿੱਚ, ਜਿਸਨੂੰ ਲਸ਼ਕਰ-ਏ-ਤੋਇਬਾ ਦਾ ਵਿਚਾਰਧਾਰਕ ਗੜ੍ਹ ਮੰਨਿਆ ਜਾਂਦਾ ਹੈ, ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਹਵਾਈ ਹਮਲੇ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਹੈ।

ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਹਥਿਆਰਬੰਦ ਬਲਾਂ ਨੇ ਮੰਗਲਵਾਰ ਦੇਰ ਰਾਤ ‘ਆਪ੍ਰੇਸ਼ਨ ਸਿੰਦੂਰ’ ਦੇ ਤਹਿਤ ਪਾਕਿਸਤਾਨ ਅਤੇ ਪੀਓਕੇ ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਮਿਜ਼ਾਈਲ ਹਮਲੇ ਕੀਤੇ। ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕ ਮਾਰੇ ਗਏ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ। ਭਾਰਤ ਦਾ ਇਹ ਆਪ੍ਰੇਸ਼ਨ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਸੀ। ਉਨ੍ਹਾਂ ਵਿੱਚੋਂ ਜ਼ਿਆਦਾਤਰ ਉਹ ਸਥਾਨ ਸਨ ,ਜਿੱਥੋਂ ਭਾਰਤ ਵਿੱਚ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਰਚੀ ਗਈ ਸੀ।  

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...