ਨਵੀਂ ਦਿੱਲੀ, 8 ਦਸੰਬਰ 2021 – ਸੰਯੁਕਤ ਕਿਸਾਨ ਮੋਰਚੇ ਦੀ 5 ਮੈਂਬਰੀ ਕਮੇਟੀ ਨੇ ਅੱਜ ਸਿੰਘੂ ਬਾਰਡਰ ‘ਤੇ ਐਮਰਜੈਂਸੀ ਮੀਟਿੰਗ ਬੁਲਾਈ ਹੈ। ਜਿਸ ‘ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਇਹ ਵੀ ਖ਼ਬਰ ਮਿਲ ਰਹੀ ਹੈ ਕੇ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਹੋ ਸਕਦੀ ਹੈ ਅਤੇ ਅੱਜ ਹੀ ਕਿਸਾਨਾਂ ਵੱਲੋਂਅੰਦੋਲਨ ਖਤਮ ਕੀਤਾ ਜਾ ਸਕਦਾ ਹੈ।
ਪਰ ਨਵਾਂ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੇ ਬਾਵਜੂਦ ਕੁਝ ਸ਼ਰਤਾਂ ਕਾਰਨ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ‘ਤੇ ਅਜੇ ਵੀ ਸਸਪੈਂਸ ਬਰਕਰਾਰ ਹੈ। ਇਸ ਤੋਂ ਪਹਿਲਾਂ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਸੀ ਕਿ ਸਰਕਾਰ ਨਾਲ ਸਹਿਮਤੀ ਨਹੀਂ ਬਣ ਰਹੀ। ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪੰਜ ਨੁਕਾਤੀ ਖਰੜਾ ਭੇਜਿਆ ਸੀ, ਜਿਸ ‘ਤੇ ਸੰਯੁਕਤ ਕਿਸਾਨ ਮੋਰਚਾ ਨੇ ਚਰਚਾ ਕੀਤੀ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਆਪਣੀ ਅਸਹਿਮਤੀ ਸਰਕਾਰ ਨੂੰ ਵਾਪਸ ਭੇਜ ਦਿੱਤੀ ਸੀ।
2 ਵਜੇ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਮੀਟਿੰਗ ਹੋਣ ਜਾ ਰਹੀ ਹੈ। ਸੰਭਵ ਹੈ ਕਿ ਸਰਕਾਰ ਦੇ ਜਵਾਬ ਦੀ ਉਡੀਕ ਕੀਤੀ ਜਾਵੇਗੀ।