ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਜਿਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਅਕਸਰ ਹੀ ਆਪਣੇ ਬੇਬਾਕ ਅੰਦਾਜ ਲਈ ਜਾਣੇ ਜਾਂਦੇ ਹਨ। ਰਣਜੀਤ ਬਾਵਾ ਦਾ ਹਾਲ ਹੀ ਵਿੱਚ ਇੱਕ ਗੀਤ ‘ਪਹਿਚਾਣ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਜਸਕਰਣ ਰਿਆੜ ਦੇ ਲਿਖੇ ਹੋਏ ਨੇ ਅਤੇ ਮਿਊਜ਼ਿਕ ਦਿੱਤਾ ਹੈ ਯੇ ਪਰੂਫ ਨੇ ।
ਇਸ ਗੀਤ ‘ਚ ਰਣਜੀਤ ਬਾਵਾ ਨੇ ਜੱਟ ਗੱਭਰੂ ਮੁੰਡੇ ਦੀ ਪਛਾਣ ਦੱਸੀ ਹੈ ਕਿ ਕਿਸ ਤਰ੍ਹਾਂ ਕਿਸੇ ਵਿਅਕਤੀ ਦੀ ਸੋਚ ਦਾ ਪਤਾ ਲੱਗ ਜਾਂਦਾ ਹੈ । ਰਣਜੀਤ ਬਾਵਾ ਦਾ ਇਹ ਗੀਤ ਸਰੋਤਿਆਂ ਨੂੰ ਵੀ ਪਸੰਦ ਆ ਰਿਹਾ ਹੈ ਅਤੇ ਪ੍ਰਸ਼ੰਸਕ ਵੀ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ । ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਸਮੇਂ – ਸਮੇਂ ‘ਤੇ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ।
ਸਿਤਾਰੇ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਸੁਰਖੀਆਂ ‘ਚ ਆ ਜਾਂਦੇ ਹਨ। ਜੇ ਗੱਲ ਕਰੀਏ ਰਣਜੀਤ ਬਾਵਾ ਦੇ ਕੰਮ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਅਤੇ ਉਹਨਾ ਨੇ ਦਰਸ਼ਕਾਂ ਦੇ ਦਿਲਾਂ ‘ਚ ਇਕ ਖਾਸ ਜਗਾ ਬਣਾ ਲਈ ਹੈ ਗਾਇਕ ਰਣਜੀਤ ਬਾਵਾ ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਕਿਉਂਕਿ ਉਸ ਦੇ ਪ੍ਰਸ਼ੰਸਕਾਂ ਦੀ ਇੱਕ ਲੰਮੀ ਕਤਾਰ ਹੈ ਤੇ ਨਾਲ ਹੀ ਉਨ੍ਹਾਂ ਨੇ ‘ਹਾਈ ਹੈਂਡ ਯਾਰੀਆਂ’ ਤੇ ‘ਤਾਰਾ ਮੀਰਾ’ ਵਰਗੀਆਂ ਹਿੱਟ ਫ਼ਿਲਮਾਂ ਵੀ ਦਿੱਤੀਆਂ। ਇਸ ਤੋਂ ਪਹਿਲਾ ਦੀ ਗੱਲ ਕੀਤੀ ਜਾਵੇ ਤਾ ਰਣਜੀਤ ਬਾਵਾ ਆਪਣੀ ਨਵੀਂ ਫ਼ਿਲਮ ‘ਮੈਨ ਇਨ ਬਲੈਕ- ਕਾਲੇ ਕੱਛਿਆਂ ਵਾਲੇ’ ਲੈ ਕੇ ਜਲਦ ਹੀ ਦਰਸ਼ਕਾਂ ਦੇ ਰੁ ਬ ਰੁ ਹੋਣਗੇ।