ਫਿਲਮਾਂ ਤੋਂ ਇਲਾਵਾ ਸਾਰਾ ਅਲੀ ਖਾਨ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਸਾਰਾ ਅਲੀ ਖਾਨ ਦੀਆਂ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਸਾਰਾ ਨੇ ਇੱਕ ਵਾਰ ਫਿਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਮਾਧੁਰੀ ਦੀਕਸ਼ਿਤ Madhuri Dixit ਨਾਲ ਡਾਂਸ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ‘ਚ ਸਾਰਾ ਅਲੀ ਖਾਨ ਆਪਣੀ ਆਉਣ ਵਾਲੀ ਫਿਲਮ ‘ਅਤਰੰਗੀ ਰੇ’ ਦੇ ਗੀਤ ਚੱਕਾ ਚੱਕ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ। ਦੋਵਾਂ ਦੇ ਇਸ ਖੂਬਸੂਰਤ ਅੰਦਾਜ਼ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਸਾਰਾ ਨੇ ਮਾਧੁਰੀ ਦੀਕਸ਼ਿਤ ਨਾਲ ਆਪਣਾ ਇੱਕ ਡਾਂਸ ਵੀਡੀਓ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਨੂੰ ਲੱਖਾਂ ਦੀ ਗਿਣਤੀ ਚ ਲੋਕ ਦੇਖ ਚੁੱਕੇ ਹਨ।ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਫਿਲਮਾਂ ਵਿੱਚ ਆਉਣ ਤੋਂ ਪਹਿਲਾਂ ਸਾਰਾ ਦਾ ਭਾਰ 96 ਕਿੱਲੋ ਸੀ ਪਰ ਅੱਜ ਸਾਰਾ ਇੰਡਸਟਰੀ ਦੀ ਫਿੱਟੈਸਟ ਸੈਲੇਬਸ ਵਿੱਚੋਂ ਇੱਕ ਹੈ। ਉਹ ਅਕਸਰ ਜਿੱਮ ਦੇ ਬਾਹਰ ਸਪਾਟ ਕੀਤੀ ਜਾਂਦੀ ਹੈ। ਸਾਰਾ ਲਈ ਇੱਥੇ ਤੱਕ ਪਹੁੰਚਣਾ ਆਸਾਨ ਨਹੀਂ ਸੀ।ਉਹਨਾਂ ਨੇ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ। ਸਾਰਾ ਨੇ ਚਾਰ ਮਹੀਨਿਆਂ ਵਿੱਚ 30 ਕਿੱਲੋ ਭਾਰ ਘੱਟ ਕਰ ਲਿਆ ਸੀ। ਸਾਰਾ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਉਹਨਾਂ ਨੇ ਹੁਣ ਤੱਕ ਜਿੰਨੀਆਂ ਵੀ ਫਿਲਮਾਂ ‘ਚ ਅਦਾਕਾਰੀ ਕੀਤੀ ਹੈ ਉਹਨਾਂ ਸਭ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਸਾਰਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੀ ਰਹਿੰਦੀ ਹੈ।