ਟੀ ਵੀ ਦੇ ਮਸ਼ਹੂਰ ਸ਼ੋਅ ਤੋਂ ਲਾਈਮਲਾਈਟ ‘ਚ ਆਈ ਪੰਜਾਬੀ‘ਬਿੱਗ ਬੌਸ 13’ ਗਾਇਕਾ ਸ਼ਹਿਨਾਜ਼ ਗਿੱਲ ਕਿਸੇ ਪਹਿਚਾਣ ਦੀ ਮੋਹੋਤਾਜ ਨਹੀਂ ਹੈ। ਸ਼ਹਿਨਾਜ਼ ਗਿੱਲ ‘ਬਿੱਗ ਬੌਸ 13’ ਫਾਈਨਲ ‘ਚ ਦੂਜੀ ਰਨਰ ਅੱਪ ਰਹੀ। ਬਿੱਗ ਬੌਸ ਦਾ ਇਹ ਸੀਜ਼ਨ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਨੇ ਜਿੱਤਿਆ ਸੀ।ਹੁਣ ‘ਬਿੱਗ ਬੌਸ 15’ ਚੱਲ ਰਿਹਾ ਹੈ ਅਤੇ ਇਸ ਵਾਰ ਇਹ ਸ਼ੋਅ ਟੀਆਰਪੀ ਦੀ ਸੂਚੀ ਵਿੱਚ ਆਪਣਾ ਨਾਮ ਬਣਾਉਣ ਵਿੱਚ ਪਿੱਛੇ ਨਜ਼ਰ ਆ ਰਿਹਾ ਹੈ।
ਖਬਰਾਂ ਅਨੁਸਾਰ, ਸ਼ਹਿਨਾਜ਼ ਗਿੱਲ ਨੂੰ ਹੁਣ ਇਸ ਸ਼ੋਅ ਲਈ ਵਾਈਲਡ ਕਾਰਡ ਪ੍ਰਤੀਯੋਗੀ ਦੇ ਰੂਪ ਵਿੱਚ ਨਿਰਮਾਤਾਵਾਂ ਨੇ ਸੰਪਰਕ ਕੀਤਾ ਹੈ। ਰਿਪੋਰਟ ਮੁਤਾਬਕ ਸ਼ਹਿਨਾਜ਼ ਗਿੱਲ ਨੂੰ ਸ਼ੋਅ ਲਈ ਅਪ੍ਰੋਚ ਕੀਤਾ ਗਿਆ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਐਲਾਨ ਜਾਂ ਪੁਸ਼ਟੀ ਨਹੀਂ ਹੋਈ ਹੈ। ਸ਼ਹਿਨਾਜ਼ ਗਿੱਲ ਪਿਛਲੇ ਕੁਝ ਸਮੇਂ ਤੋਂ ਲਾਈਮਲਾਈਟ ਤੋਂ ਦੂਰ ਹੈ। ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਜ਼ਿਆਦਾ ਐਕਟਿਵ ਨਜ਼ਰ ਨਹੀਂ ਆ ਰਹੀ ਹੈ।
ਇਸ ਦੌਰਾਨ ਸ਼ਹਿਨਾਜ਼ ਗਿੱਲ ਦੀ ਫਿਲਮ ‘ਹੋਸਲਾ ਰੱਖ’ ਵੀ ਰਿਲੀਜ਼ ਹੋਈ, ਜਿਸ ਨੂੰ ਦਰਸ਼ਕਾਂ ਦਾ ਭਰਪੂਰ ਪਿਆਰ ਮਿਲਿਆ ਅਤੇ ਫਿਲਮ ਬਾਕਸ ਆਫਿਸ ‘ਤੇ ਹਿੱਟ ਸਾਬਤ ਹੋਈ।ਸ਼ਹਿਨਾਜ਼ ਗਿੱਲ ਇਸ ਫਿਲਮ ਦੀ ਪ੍ਰਮੋਸ਼ਨ ਲਈ ਵੀ ਬਹੁਤ ਘੱਟ ਸਰਗਰਮ ਸੀ। ਹਾਲਾਂਕਿ ਫਿਲਮ ਦੀ ਟੀਮ ਨੇ ਉਸ ਨੂੰ ਪੂਰਾ ਸਹਿਯੋਗ ਦਿੱਤਾ ਪਰ ਉਹ ਮੀਡੀਆ ਨਾਲ ਕਿਸੇ ਖਾਸ ਤਰੀਕੇ ਨਾਲ ਗੱਲ ਕਰਦੀ ਨਜ਼ਰ ਨਹੀਂ ਆਈ। ਕੁਝ ਦਿਨ ਪਹਿਲਾਂ ਸ਼ਹਿਨਾਜ਼ ਗਿੱਲ ਨੂੰ ਪੰਜਾਬ ਦੇ ਇੱਕ ਅਨਾਥ ਆਸ਼ਰਮ ਵਿੱਚ ਦੇਖਿਆ ਗਿਆ ਸੀ। ਉਹ ਕਈ ਘੰਟੇ ਉੱਥੇ ਰਹੀ ਅਤੇ ਅਨਾਥਾਂ ਨਾਲ ਸਮਾਂ ਬਿਤਾਇਆ। ਇਸ ਦੌਰਾਨ ਸ਼ਹਿਨਾਜ਼ ਗਿੱਲ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ।