ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਿਦ ਕਪੂਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਆਪਣੇ ਬਾਰੇ ਹਰ ਇਕ ਅਪਡੇਟ ਆਪਣੇ ਫੈਨਜ਼ ਨੂੰ ਦਿੰਦੇ ਰਹਿੰਦੇ ਹਨ। ਇਸ ਤਰ੍ਹਾਂ ਹੀ ਸ਼ਾਹਿਦ ਕਪੂਰ ਦੇ ਪ੍ਰਸ਼ੰਸਕ ਇਸ ਸਾਲ ਦੇ ਅੰਤ ਵਿੱਚ ਰਿਲੀਜ਼ ਹੋਣ ਵਾਲੀ ਉਨ੍ਹਾਂ ਦੀ ਅਗਲੀ ਫਿਲਮ ‘ਜਰਸੀ’ ਦੀ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ‘ਚ ਉਨ੍ਹਾਂ ਨੇ ਕ੍ਰਿਕਟਰ ਦੀ ਭੂਮਿਕਾ ਨਿਭਾਈ ਹੈ।
ਫਿਲਮ ਦੇ ਟ੍ਰੇਲਰ ਨੂੰ ਪ੍ਰਸ਼ੰਸਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਹੈ। ਫਿਲਮ ‘ਮਹਿਰਮ’ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ।ਸ਼ਾਹਿਦ ਕਪੂਰ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ‘ਮਹਿਰਮ’ ਗੀਤ ਨੂੰ ਰਿਲੀਜ਼ ਕਰਨ ਦਾ ਐਲਾਨ ਕੀਤਾ ਹੈ। ਆਪਣੇ ਟਵਿੱਟਰ ਅਕਾਊਂਟ ਤੋਂ ਗੀਤ ਦੇ ਯੂਟਿਊਬ ਲਿੰਕ ਨੂੰ ਸਾਂਝਾ ਕਰਦੇ ਹੋਏ, ਅਦਾਕਾਰ ਨੇ ਟਵੀਟ ਕੀਤਾ, ‘ਮਹਿਰਮ… ਇੱਕ ਪਿਆਰਾ ਸੁਆਦਲਾ ਗੀਤ ਜੋ ਸਾਡੀ ਫਿਲਮ ਦਾ ਜੀਵਨ ਹੈ।
ਉਮੀਦ ਹੈ ਕਿ ਤੁਸੀਂ ਇਸ ਵਿਚਲੀਆਂ ਭਾਵਨਾਵਾਂ ਦੀ ਗਹਿਰਾਈ ਨੂੰ ਮਹਿਸੂਸ ਕਰ ਸਕੋਗੇ। ‘ਜਰਸੀ’ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਇਹ ਫਿਲਮ 31 ਦਸੰਬਰ 2021 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।‘ਮਹਿਰਮ’ ਗੀਤ ਦੀ ਸ਼ੁਰੂਆਤ ਸੰਵਾਦ ਨਾਲ ਹੁੰਦੀ ਹੈ। ਡਾਇਲਾਗ ਹੈ- ‘ਨੌਜਵਾਨਾਂ ਨੂੰ ਮੌਕਾ ਦਿਓਗੇ ਤਾਂ ਉਨ੍ਹਾਂ ਦਾ ਕਰੀਅਰ ਬਣੇਗਾ। ਉਸ ਨੂੰ ਭਾਰਤ ਲਈ ਖੇਡਣ ਦਾ ਮੌਕਾ ਮਿਲੇਗਾ। ਉਹ ਸਿਰਫ 36 ਸਾਲ ਦਾ ਹੈ…’ 2 ਦਸੰਬਰ ਨੂੰ ਰਿਲੀਜ਼ ਹੋਏ ਗੀਤ ਨੂੰ ਅੱਜ 1 ਲੱਖ 30 ਹਜ਼ਾਰ ਤੋਂ ਵੱਧ ਲਾਈਕਸ ਆ ਚੁੱਕੇ ਹਨ। ਇਸ ਗੀਤ ਨੂੰ ਸੰਚੇਤ ਟੰਡਨ ਨੇ ਗਾਇਆ ਹੈ।