ਖੁਸ਼ਹਾਲ ਬਾਲੀਵੁੱਡ ਅਭਿਨੇਤਰੀ ਗੀਤਾ ਬਸਰਾ ਅਤੇ ਭਾਰਤੀ ਕ੍ਰਿਕਟ ਟੀਮ ਦੇ ਮਹਾਨਾਇਕ ਹਰਭਜਨ ਸਿੰਘ ਜੋ ਕਿ ਏਨੀਂ ਦਿਨੀਂ ਪੰਜਾਬ ਪਹੁੰਚੇ ਹੋਏ ਹਨ। ਗੀਤਾ ਬਸਰਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਜਿਸ ਕਰਕੇ ਉਹ ਪੰਜਾਬ ਤੋਂ ਆਪਣੀ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰ ਰਹੀ ਹੈ। ਕੁਝ ਦਿਨ ਪਹਿਲਾਂ ਹੀ ਉਹ ਆਪਣੇ ਪਰਿਵਾਰ ਦੇ ਨਾਲ ਅੰਮ੍ਰਿਤਸਰ ਪਹੁੰਚੀ ਹੈ। ਜਿੱਥੇ ਉਨ੍ਹਾਂ ਨੇ ਆਪਣੇ ਨਵਜੰਮੇ ਪੁੱਤਰ ਅਤੇ ਧੀ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਚ ਮੱਥਾ ਟੇਕਿਆ।ਗੀਤਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ।
ਜਿਸ ‘ਚ ਉਹ ਆਪਣੇ ਪਤੀ ਹਰਭਜਨ ਸਿੰਘ ਅਤੇ ਬੱਚਿਆਂ ਦੇ ਨਾਲ ਨਜ਼ਰ ਆ ਰਹੀ ਹੈ। ਇਸ ਤਸਵੀਰ ‘ਚ ਉਨ੍ਹਾਂ ਨੇ ਆਪਣੇ ਪੁੱਤਰ ਦੇ ਚਿਹਰੇ ਨੂੰ ਹਾਰਟ ਵਾਲੇ ਇਮੋਜ਼ੀ ਦੇ ਨਾਲ ਛਿਪਾ ਕੇ ਪੋਸਟ ਕੀਤਾ ਹੈ। ਗੀਤਾ ਤੇ ਹਿਨਾਇਆ ਨੇ ਪੰਜਾਬੀ ਸੂਟ ਪਾਇਆ ਹੋਇਆ ਹੈ। ਇਸ ਤੋਂ ਇਲਾਵਾ ਗੀਤਾ ਨੇ ਆਪਣੀ ਇੰਸਟਾਗ੍ਰਾਮ ਦੀ ਸਟੋਰੀ ‘ਚ ਵੀ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਨੇ। ਹਾਲ ਹੀ ਵਿਚ ਗੀਤਾ ਨੇ ਇਕ ਬੇਟੇ ਨੂੰ ਜਨਮ ਦਿੱਤਾ ਹੈ ਜਿਸਦੀ ਜਾਣਕਾਰੀ ਹਰਭਜਨ ਸਿੰਘ ਨੇ ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਹਰਭਜਨ ਸਿੰਘ ਨੇ ਟਵਿੱਟਰ ‘ਤੇ ਲਿਖਿਆ,’ ਅਸੀਂ ਇਕ ਪੁੱਤਰ ਵਜੋਂ ਅਸੀਸਾਂ ਦੇਣ ਲਈ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ। ਮਾਂ ਅਤੇ ਬੱਚਾ ਦੋਵੇਂ ਠੀਕ ਹਨ।ਤੁਹਾਡਾ ਸਾਰਿਆਂ ਦਾ ਧੰਨਵਾਦ’. ਦੋਵਾਂ ਨੂੰ ਪ੍ਰਸ਼ੰਸਕਾਂ ਅਤੇ ਸਿਤਾਰਿਆਂ ਤੋਂ ਸ਼ੁੱਭਕਾਮਨਾਵਾਂ ਮਿਲ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਗੀਤਾ ਬਸਰਾ ਦੂਜੀ ਵਾਰ ਮਾਂ ਬਣ ਗਈ ਹੈ। ਇਸ ਤੋਂ ਪਹਿਲਾਂ ਹਰਭਜਨ ਸਿੰਘ ਅਤੇ ਗੀਤਾ ਬਸਰਾ ਦੀ ਇਕ ਧੀ ਹੈ ਜਿਸ ਦਾ ਨਾਮ ਹਿਨਾਇਆ ਹੈ।