ਫਿਲਮ ਅਦਾਕਾਰਾ ਹਿਨਾ ਖਾਨ ਸੋਸ਼ਲ ਮੀਡਿਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਪਣੇ ਬਾਰੇ ਫੈਨਜ਼ ਨੂੰ ਅਪਡੇਟ ਕਰਦੀ ਰਹਿੰਦੀ ਹੈ। ਹਾਲ ਹੀ ਵਿੱਚ ਹਿਨਾ ਖਾਨ ਨੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀਆਂ ਹਨ ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਉਨ੍ਹਾਂ ਨੇ ਕਰੀਬ 20 ਤਸਵੀਰਾਂ ਪੋਸਟ ਕੀਤੀਆਂ ਹਨ। ਇਸ ‘ਚ ਉਨ੍ਹਾਂ ਨੂੰ ਵੱਖ-ਵੱਖ ਅੰਦਾਜ਼ ‘ਚ ਪੋਜ਼ ਦਿੰਦੇ ਦੇਖਿਆ ਜਾ ਰਿਹਾ ਹੈ।
ਹਿਨਾ ਖਾਨ ਨੇ ਡੀਪ ਨੈੱਕ ਆਫ਼ ਸ਼ੋਲਡਰ ਗਾਊਨ ਪਾਇਆ ਹੋਇਆ ਹੈ। ਇਸ ‘ਚ ਉਹ ਕਾਫ਼ੀ ਖੂਬਸੂਰਤ ਲੱਗ ਰਹੀ ਹੈ।ਹਿਨਾ ਖਾਨ ਟੀਵੀ ਦੀ ਮਸ਼ਹੂਰ ਅਦਾਕਾਰਾ ਹੈ। ਉਨ੍ਹਾਂ ਨੇ ਕਈ ਸ਼ੋਅ ‘ਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਉਹ ਸੋਸ਼ਲ ਮੀਡੀਆ ਉੱਤੇ ਵੀ ਕਾਫ਼ੀ ਸਰਗਰਮ ਹੈ। ਉਹ ਅਕਸਰ ਆਪਣੇ ਪ੍ਰਸ਼ੰਸਕਾ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।
ਉਸ ਦੀ ਫੈਨ ਫਾਲੋਇੰਗ ਕਾਫ਼ੀ ਜ਼ਬਰਦਸਤ ਹੈ। ਹਿਨਾ ਖਾਨ ਦੀ ਇਸ ਤਸਵੀਰ ਤੇ ਪ੍ਰਸ਼ੰਸਕ ਵੱਖਰੀ ਵੱਖਰੀ ਟਿੱਪਣੀ ਕਰ ਰਹੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਹਿਨਾ ਖਾਨ ਇਨ੍ਹਾਂ ਦਿਨੀਂ ਰਾਕੀ ਜੈਸਵਾਲ ਨੂੰ ਡੇਟ ਕਰ ਰਹੀ ਹੈ l ਦੋਨਾਂ ਨੇ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ l ਰਾਕੀ ਜੈਸਵਾਲ ਦੇ ਨਾਲ ਉਹ ਮਾਲਦੀਵ ਵਿਚ ਛੁੱਟੀਆਂ ਮਨਾਉਣ ਵੀ ਗਈ ਸੀ, ਉੱਥੋ ਵੀ ਉਨ੍ਹਾਂ ਨੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਸਨ, ਜਿਨ੍ਹਾਂ ਨੂੰ ਲੈ ਕੇ ਫੈਂਸ ਕਾਫ਼ੀ ਐਕਸਾਈਟਡ ਹੋ ਗਏ ਸਨ l ਦੋਵਾਂ ਨੇ ਹੁਣ ਤੱਕ ਵਿਆਹ ਨਹੀਂ ਕੀਤਾ ਹੈ ।