September 20, 2026, 3:49 pm
----------- Advertisement -----------
HomeNewsEntertainmentਰਣਜੀਤ ਬਾਵਾ ਦਾ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਹੋ ਰਿਹਾ ਵਾਇਰਲ...

ਰਣਜੀਤ ਬਾਵਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਹੋ ਰਿਹਾ ਵਾਇਰਲ (ਦੇਖੋ ਵੀਡੀਓ)

Published on

----------- Advertisement -----------

ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਜਿਹਨਾਂ ਨੇ ਹੁਣ ਤੱਕ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਹਿੱਟ ਗੀਤ ਦਿੱਤੇ ਹਨ। ਅਕਸਰ ਹੀ ਆਪਣੇ ਬੇਬਾਕ ਅੰਦਾਜ ਲਈ ਜਾਣੇ ਜਾਂਦੇ ਹਨ। ਰਣਜੀਤ ਬਾਵਾ ਜਿਨ੍ਹਾਂ ਨੇ ਬਹੁਤ ਹੀ ਮਿਹਨਤ ਦੇ ਨਾਲ ਪੰਜਾਬੀ ਮਿਊਜ਼ਿਕ ਜਗਤ ‘ਚ ਆਪਣਾ ਖ਼ਾਸ ਮੁਕਾਮ ਬਣਾਇਆ ਹੈ। ਅੱਜ ਉਨ੍ਹਾਂ ਦਾ ਨਾਂਅ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕਾਂ ਦੀ ਲਿਸਟ ‘ਚ ਸ਼ਾਮਿਲ ਹੈ।

ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ।ਇਸ ਵੀਡੀਓ ‘ਚ ਦੇਖ ਸਕਦੇ ਹੋ ਰਣਜੀਤ ਬਾਵਾ ਆਪਣੇ ਗੀਤ ਮਿੱਟੀ ਦਾ ਬਾਵਾ ਗਾਉਂਦੇ ਹੋਏ ਨਜ਼ਰ ਆ ਰਹੇ ਨੇ। ਇਹ ਵੀਡੀਓ ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅ ਵਾਇਸ ਆਫ਼ ਪੰਜਾਬ ਛੋਟਾ ਚੈਂਪ ਦੇ ਸੀਜ਼ਨ 4 ਦਾ ਹੈ। ਜਿਸ ਚ ਉਹ ਬਤੌਰ ਸੈਲੀਬ੍ਰੇਟ ਗੈਸਟ ਜੱਜ ਦੇ ਰੂਪ ਚ ਨਜ਼ਰ ਆਏ ਸੀ। ਵੀਡੀਓ ‘ਚ ਦੇਖ ਸਕਦੇ ਹੋ ਗੀਤ ਨੂੰ ਗਾਉਣ ਤੋਂ ਪਹਿਲਾਂ ਉਹ ਬਹੁਤ ਸਾਰੀਆਂ ਸੱਚੀਆਂ ਗੱਲਾਂ ਨੂੰ ਆਪਣੀ ਗਾਇਕੀ ਦੇ ਰਾਹੀਂ ਬਿਆਨ ਕੀਤਾ। ਜਿਸ ‘ਚ ਉਨ੍ਹਾਂ ਨੇ ਮਾਂ-ਬਾਪ ਦੇ ਦੁਨੀਆ ਤੋਂ ਰੁਖਸਤ ਹੋ ਤੋਂ ਬਾਅਦ ਉਨ੍ਹਾਂ ਦੇ ਪਿਆਰ ਦੀ ਕਮੀ ਨੂੰ ਬਿਆਨ ਕੀਤਾ ਹੈ।

ਇਹ ਵੀਡੀਓ ਦੇਖ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ। ਦਿਲ ਨੂੰ ਛੂਹਣ ਵਾਲੀ ਵੀਡੀਓ ਹੇਠ ਦਿੱਤੇ ਲਿੰਕ ਤੇ ਦੇਖ ਸਕਦੇ ਹੋ।ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਬਾਲੀਵੁਡ ਅਤੇ ਪਾਲੀਵੁਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਸਮੇਂ – ਸਮੇਂ ‘ਤੇ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ।ਸਿਤਾਰੇ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਕੇ ਸੁਰਖੀਆਂ ‘ਚ ਆ ਜਾਂਦੇ ਹਨ।

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਕੰਮ ਦੀ ਤਾਂ ਉਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਅਤੇ ਉਹਨਾ ਨੇ ਦਰਸ਼ਕਾਂ ਦੇ ਦਿਲਾਂ ‘ਚ ਇਕ ਖਾਸ ਜਗਾ ਬਣਾ ਲਈ ਹੈ ਗਾਇਕ ਰਣਜੀਤ ਬਾਵਾ ਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਕਿਉਂਕਿ ਉਸ ਦੇ ਪ੍ਰਸ਼ੰਸਕਾਂ ਦੀ ਇੱਕ ਲੰਮੀ ਕਤਾਰ ਹੈ ਤੇ ਨਾਲ ਹੀ ਉਨ੍ਹਾਂ ਨੇ ‘ਹਾਈ ਹੈਂਡ ਯਾਰੀਆਂ’ ਤੇ ‘ਤਾਰਾ ਮੀਰਾ’ ਵਰਗੀਆਂ ਹਿੱਟ ਫ਼ਿਲਮਾਂ ਵੀ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...