July 22, 2026, 4:41 am
----------- Advertisement -----------
HomeNewsEntertainmentਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੋਮਨ ਈਰਾਨੀ,ਵੇਖੋ ਤਸਵੀਰਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਬੋਮਨ ਈਰਾਨੀ,ਵੇਖੋ ਤਸਵੀਰਾਂ

Published on

----------- Advertisement -----------

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਬੋਮਨ ਈਰਾਨੀ ਆਪਣੇ ਜਨਮ ਦਿਨ ਮੌਕੇ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਇਸ ਮੌਕੇ ‘ਤੇ ਬੋਮਨ ਈਰਾਨੀ ਨੇ ਆਪਣੇ ਪਰਿਵਾਰ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਬੋਮਨ ਈਰਾਨੀ ਨੇ ਕਿਹਾ ਕਿ ਉਹ ਆਪਣੇ ਜਨਮ ਦਿਨ ਦੇ ਮੌਕੇ ‘ਤੇ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਲਈ ਆਏ ਹਨ ।

ਇਸ ਦੌਰਾਨ ਦੀਆਂ ਕੁਝ ਤਸਵੀਰਾਂ ਬੋਮਨ ਈਰਾਨੀ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਬੋਮਨ ਈਰਾਨੀ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ ।ਬੋਮਨ ਈਰਾਨੀ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਉਣਾ ਚਾਹੁੰਦੇ ਸਨ, ਪਰ ਇਹ ਸੰਭਵ ਨਹੀਂ ਸੀ ਹੋ ਸਕਿਆ । ਗੁਰੂ ਘਰ ‘ਚ ਨਤਮਸਤਕ ਹੋਣ ਦੀ ਤਾਂਘ ਚਿਰਾਂ ਤੋਂ ਸੀ, ਪਰ ਮੈਂ ਆਪਣੇ ਪਰਿਵਾਰ ਦੇ ਨਾਲ ਹਰਿਮੰਦਰ ਸਾਹਿਬ ‘ਚ ਆਉਣਾ ਚਾਹੁੰਦਾ ਸੀ ।

ਗੁਰੂ ਘਰ ‘ਚ ਨਤਮਸਤਕ ਹੋਣ ਦੀ ਤਾਂਘ ਚਿਰਾਂ ਤੋਂ ਸੀ ਪਰ ਮੈਂ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣਾ ਚਾਹੁੰਦਾ ਸੀ, ਜਿਸ ਤੋਂ ਬਾਅਦ ਜਨਮ ਦਿਨ ਦੇ ਮੌਕੇ ‘ਤੇ ਮੈਂ ਆਸ਼ੀਰਵਾਦ ਲੈਣ ਪਹੁੰਚਿਆ ਹਾਂ। ਦੱਸਣਯੋਗ ਹੈ ਕਿ ਇਸ ਮੌਕੇ ਬੋਮਨ ਈਰਾਨੀ ਨੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਵੀ ਮਾਣਿਆ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ । ਫ਼ਿਲਮਾਂ ‘ਚ ਉਨ੍ਹਾਂ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਭਾਵੇਂ ਉਹ ਸੰਜੀਦਾ ਹੋਣ, ਕੌਮਿਕ ਹੋਣ ਜਾਂ ਫਿਰ ਖਲਨਾਇਕ ਦਾ ਕਿਰਦਾਰ ਹੋਵੇ । ਹਰ ਕਿਰਦਾਰ ਨੂੰ ਉਨ੍ਹਾਂ ਨੇ ਬਹੁਤ ਹੀ ਬਿਹਤਰੀਨ ਢੰਗ ਦੇ ਨਾਲ ਨਿਭਾਇਆ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...