July 22, 2026, 2:24 am
----------- Advertisement -----------
HomeNewsEntertainmentਫ਼ਿਲਮ 'ਲਾਲ ਸਿੰਘ ਚੱਢਾ' ਅਤੇ ‘ਰਕਸ਼ਾ ਬੰਧਨ’ ਸਮੇਤ ਕੁੱਲ 18 ਫ਼ਿਲਮਾਂ...

ਫ਼ਿਲਮ ‘ਲਾਲ ਸਿੰਘ ਚੱਢਾ’ ਅਤੇ ‘ਰਕਸ਼ਾ ਬੰਧਨ’ ਸਮੇਤ ਕੁੱਲ 18 ਫ਼ਿਲਮਾਂ ਇਸ ਹਫ਼ਤੇ ਹੋਣਗੀਆਂ ਰਿਲੀਜ਼, ਦੇਖੋ ਪੂਰੀ ਸੂਚੀ

Published on

----------- Advertisement -----------

ਇਸ ਹਫ਼ਤੇ ਸਾਰੀਆਂ ਭਾਸ਼ਾਵਾਂ ਵਿੱਚ ਕੁੱਲ 18 ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ। ਪਰ ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ਅਤੇ ਅਕਸ਼ੈ ਕੁਮਾਰ ਦੀ ‘ਰਕਸ਼ਾ ਬੰਧਨ’ ਨੂੰ ਲੈ ਕੇ ਜ਼ਿਆਦਾ ਚਰਚਾ ਹੋ ਰਹੀ ਹੈ। ਜਿੱਥੇ ਲੋਕ ਆਮਿਰ ਖਾਨ ਦੀ ਫਿਲਮ ਦਾ ਜ਼ੋਰਦਾਰ ਵਿਰੋਧ ਕਰ ਰਹੇ ਹਨ, ਉਥੇ ਹੀ ਅਕਸ਼ੇ ਕੁਮਾਰ ਦੀਆਂ ਪਿਛਲੀਆਂ ਫਲਾਪ ਫਿਲਮਾਂ ਕਾਰਨ ਉਨ੍ਹਾਂ ਦਾ ਕਰੀਅਰ ਵੀ ਦਾਅ ‘ਤੇ ਲੱਗਾ ਹੋਇਆ ਹੈ। ਹਿੰਦੀ ਫ਼ਿਲਮ ‘ਲਾਲ ਸਿੰਘ ਚੱਢਾ’ ਅਤੇ ‘ਰਕਸ਼ਾ ਬੰਧਨ’ ਰੱਖੜੀ ਦੇ ਦਿਨ ਯਾਨੀ 11 ਅਗਸਤ ਨੂੰ ਰਿਲੀਜ਼ ਹੋ ਰਹੀਆਂ ਹਨ।
ਹਿੰਦੀ ਤੋਂ ਇਲਾਵਾ ਤਾਮਿਲ ਵਿੱਚ ਵੀ ਦੋ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਦੋਵੇਂ ਤਾਮਿਲ ਫਿਲਮਾਂ 12 ਅਗਸਤ ਨੂੰ ਰਿਲੀਜ਼ ਹੋ ਰਹੀਆਂ ਹਨ। ਐਮ ਮੁਥੱਈਆ ਦੁਆਰਾ ਨਿਰਦੇਸ਼ਤ, ‘ਵੀਰੂਮਨ’ ਵਿੱਚ ਮੁੱਖ ਭੂਮਿਕਾਵਾਂ ਵਿੱਚ ਕਾਰਤੀ, ਅਦਿਤੀ ਸ਼ੰਕਰ ਅਤੇ ਪ੍ਰਕਾਸ਼ ਰਾਜ ਹਨ। ਨਿਰਦੇਸ਼ਕ ਵੈਂਕਟ ਰਾਘਵਨ ਦੀ ਫਿਲਮ ‘ਕਦਮਈਆਸ’ ‘ਚ ਯਸ਼ਿਕਾ ਆਨੰਦ, ਮੋਟਾਈ ਰਾਜੇਂਦਰਨ ਮੁੱਖ ਭੂਮਿਕਾਵਾਂ ‘ਚ ਹਨ।
ਇਸ ਹਫ਼ਤੇ ਤੇਲਗੂ ਵਿੱਚ ਚਾਰ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ। ਜਿਸ ‘ਚੋਂ ਤੇਲਗੂ ਫਿਲਮ ‘ਯਸ਼ੋਦਾ’, ਫਿਲਮ ‘ਕਾਰਤਿਕੇਯਨ 2’, ਦੋਵੇਂ ਫਿਲਮਾਂ 12 ਅਗਸਤ ਨੂੰ ਰਿਲੀਜ਼ ਹੋ ਰਹੀਆਂ ਹਨ। ਇਸ ਤੋਂ ਇਲਾਵਾ ਫਿਲਮ ‘ਮਚੇਰਲਾ ਨਿਯੋਜਕਵਰਗਮ’, ਫਿਲਮ ‘ਸਵਾਤਿਮੁਥਿਆ’ ਵੀ ਰਿਲੀਜ਼ ਹੋ ਰਹੀ ਹੈ।
ਇਸ ਹਫ਼ਤੇ ਕੰਨੜ ਵਿੱਚ ਤਿੰਨ ਫ਼ਿਲਮਾਂ ਰਿਲੀਜ਼ ਹੋ ਰਹੀਆਂ ਹਨ ਫਿਲਮ ‘ਗਲੀਪਤਾ 2’, ਕਿੱਚਾ ਸੁਦੀਪ ਅਤੇ ਰਾਧਿਕਾ ਕੁਮਾਰ ਸਟਾਰਰ ‘ਰਵੀ ਬੋਪੰਨਾ’ , ਅਤੇ ਫਿਲਮ ਅੱਬਾਰਾ ਵੀ ਇਸ ਹਫਤੇ ਰਿਲੀਜ਼ ਹੋ ਰਹੀ ਹੈ। ਇਸ ਤੋਂ ਇਲਾਵਾ ਮਲਿਆਲਮ ਫਿਲਮ ‘ਨਾਨ ਠਾਣ ਕੇਸ ਕੋਡੂ’ ਫਿਲਮ ‘ਥੱਲੂਮਾਲਾ’ ਇਸ ਹਫਤੇ ਰਿਲੀਜ਼ ਹੋ ਰਹੀਆਂ ਹਨ। ਰਕਸ਼ਾ ਬੰਧਨ ਦੇ ਮੌਕੇ ‘ਤੇ ਇਸ ਹਫਤੇ ਸਿਰਫ ਇਕ ਗੁਜਰਾਤੀ ਫਿਲਮ ‘ਕੋਨ ਪਰਕਾ ਕੋਨ ਪੋਤਨਾ’ ਰਿਲੀਜ਼ ਹੋ ਰਹੀ ਹੈ। ਨਿਰਦੇਸ਼ਕ ਅਰਿੰਦਮ ਦੀ ਬੰਗਾਲੀ ਫਿਲਮ ‘ਬਿਓਮਕੇਸ਼ ਹੋਤਿਆਮੰਚ’ ਅਤੇ ਰਾਜ ਚੱਕਰਵਰਤੀ ਦੀ ਫਿਲਮ ‘ਧਰਮਜੁੱਧ’, ਨਿਰਦੇਸ਼ਕ ਤਥਾਗਤ ਮੁਖਰਜੀ ਦੀ ਫਿਲਮ ‘ਭੋਤਭੋਤੀ’ 11 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਫਿਲਮ ‘ਜੋਂਗੋਮ’ 12 ਅਗਸਤ ਨੂੰ ਰਿਲੀਜ਼ ਹੋ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...