September 11, 2026, 12:28 am
----------- Advertisement -----------
HomeNewsBreaking News2 ਸਾਊਥ ਸੁਪਰਸਟਾਰਸ ਦੇ ਫੈਂਨਸ ਵਿੱਚਕਾਰ ਕੁੱਟਮਾਰ, ਵੀਡਿਓ ਵਾਇਰਲ

2 ਸਾਊਥ ਸੁਪਰਸਟਾਰਸ ਦੇ ਫੈਂਨਸ ਵਿੱਚਕਾਰ ਕੁੱਟਮਾਰ, ਵੀਡਿਓ ਵਾਇਰਲ

Published on

----------- Advertisement -----------

ਸਾਊਥ ਸੁਪਰਸਟਾਰ ਅੱਲੂ ਅਰਜੁਨ ਦੇ ਕੁਝ ਪ੍ਰਸ਼ੰਸਕਾਂ ਨੇ ਬੰਗਲੌਰ ‘ਚ ਇਕ ਵਿਅਕਤੀ ਦੀ ਕੁੱਟਮਾਰ ਕੀਤੀ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ‘ਚ 7-8 ਲੋਕ ਇਕ ਵਿਅਕਤੀ ਨੂੰ ਕੁੱਟਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਬੰਗਲੌਰ ਪੁਲਿਸ ਨੇ ਇਹਨਾਂ ‘ਤੇ ਕਾਰਵਾਈ ਕੀਤੀ ਹੈ। 

ਦੱਸ ਦਈਏ ਕਿ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਵਾਇਰਲ ਇਸ ਵੀਡੀਓ ‘ਚ ਕਈ ਲੋਕ ਇਕ ਵਿਅਕਤੀ ਨੂੰ ਕੁੱਟਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਵਿੱਚੋਂ ਇੱਕ ਪੀੜਤ ਨੂੰ ਕਹਿੰਦਾ ਹੈ ਕਿ ਜੇ ਉਹ ‘ਜੈ ਅੱਲੂ ਅਰਜੁਨ’ ਬੋਲਦਾ ਹੈ ਤਾਂ ਉਸ ਨੂੰ ਛੱਡ ਦਿੱਤਾ ਜਾਵੇਗਾ। ਸਾਰਿਆਂ ਨੇ ਮਿਲ ਕੇ ਪੀੜਤ ਨੂੰ ਇੰਨਾ ਕੁੱਟਿਆ ਕਿ  ਉਸ ਦਾ ਨੱਕ ਟੁੱਟ ਗਿਆ ਅਤੇ ਚਿਹਰੇ ਤੋਂ ਖੂਨ ਵਹਿਣ ਲੱਗਾ। ਮੀਡੀਆ ਰਿਪੋਰਟਾਂ ਮੁਤਾਬਕ ਇਹ ਮਾਮਲਾ ਬੰਗਲੌਰ ਦੇ ਕੇਆਰ ਪੁਰਮ ਦਾ ਹੈ।

 ਇਸ ਵੀਡੀਓ ਨੂੰ ਦੇਖ ਕੇ ਕਈ ਸੋਸ਼ਲ ਮੀਡੀਆ ਯੂਜ਼ਰਸ ਗੁੱਸੇ ‘ਚ ਆ ਗਏ। ਯੂਜ਼ਰਸ ਵੀਡੀਓ ਦੇ ਕਮੈਂਟ ਬਾਕਸ ‘ਚ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ ਅਤੇ ਇਨ੍ਹਾਂ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਦੇ ਨਾਲ ਹੀ ਬੰਗਲੌਰ ਪੁਲਿਸ ਨੇ ਵੀ ਕਿਹਾ ਹੈ ਕਿ ਇਸ ਵੀਡੀਓ ‘ਤੇ ਕਾਰਵਾਈ ਕੀਤੀ ਜਾਵੇਗੀ।

ਕੁਝ ਮੀਡੀਆ ਰਿਪੋਰਟਾਂ ‘ਚ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੂੰ ਕੁੱਟਿਆ ਗਿਆ, ਉਹ ਪ੍ਰਭਾਸ ਦਾ ਪ੍ਰਸ਼ੰਸਕ ਹੈ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ‘ਅੱਲੂ ਅਰਜੁਨ ਅਤੇ ਪ੍ਰਭਾਸ ਦੇ ਪ੍ਰਸ਼ੰਸਕ ਬਹੁਤ ਦੀਵਾਨੇ ਹਨ।

ਆਓ ਅਰਦਾਸ ਕਰੀਏ ਕਿ ਅਜਿਹੀਆਂ ਹਰਕਤਾਂ ਦੁਬਾਰਾ ਨਾ ਹੋਣ। ਫਿਲਹਾਲ ਇਸ ਪੂਰੇ ਮਾਮਲੇ ‘ਤੇ ਅੱਲੂ ਅਰਜੁਨ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਨ੍ਹੀਂ ਦਿਨੀਂ ਉਹ ਵਿਸ਼ਾਖਾਪਟਨਮ ‘ਚ ਫਿਲਮ ‘ਪੁਸ਼ਪਾ: ਦਿ ਰੂਲ’ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ। ਹਾਲ ਹੀ ‘ਚ ਏਅਰਪੋਰਟ ਤੋਂ ਉਨ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਪ੍ਰਸ਼ੰਸਕ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਨਜ਼ਰ ਆ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...