August 26, 2026, 3:10 am
----------- Advertisement -----------
HomeNewsEntertainmentਅਨੂੰ ਕਪੂਰ ਨਾਲ ਲੱਖਾਂ ਦੀ ਠੱਗੀ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਮੁੰਬਈ...

ਅਨੂੰ ਕਪੂਰ ਨਾਲ ਲੱਖਾਂ ਦੀ ਠੱਗੀ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਮੁੰਬਈ ਤੋਂ ਕੀਤਾ ਗ੍ਰਿਫਤਾਰ

Published on

----------- Advertisement -----------

ਬਾਲੀਵੁੱਡ ਅਦਾਕਾਰ ਅੰਨੂ ਕਪੂਰ ਇੰਡਸਟਰੀ ਦੇ ਜਾਣੇ-ਪਛਾਣੇ ਸਟਾਰ ਹਨ। ਹਾਲ ਹੀ ‘ਚ ਖਬਰ ਆਈ ਸੀ ਕਿ ਅਨੂੰ ਕਪੂਰ ਨਾਲ ਧੋਖਾ ਹੋਇਆ ਹੈ। ਇੱਕ ਵਿਅਕਤੀ ਨੇ ਉਸ ਤੋਂ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਹੁਣ ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਕੇਵਾਈਸੀ ਦੇ ਨਾਂ ‘ਤੇ ਅੰਨੂ ਕਪੂਰ ਤੋਂ 4.36 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਇਹ ਗ੍ਰਿਫ਼ਤਾਰੀ ਕਰੀਬ ਦੋ ਮਹੀਨੇ ਬਾਅਦ ਮੁੰਬਈ ਦੇ ਅੰਧੇਰੀ ਤੋਂ ਕੀਤੀ ਹੈ। ਮੁਲਜ਼ਮ ਦਾ ਨਾਂ ਆਸ਼ੀਸ਼ ਪਾਸਵਾਨ ਦੱਸਿਆ ਜਾ ਰਿਹਾ ਹੈ। ਰਿਪੋਰਟ ਮੁਤਾਬਕ ਪੁਲਿਸ ਨੇ ਮੁਲਜ਼ਮਾਂ ਕੋਲੋਂ ਦੋ ਮੋਬਾਈਲ ਫ਼ੋਨ ਅਤੇ ਕੁਝ ਦਸਤਾਵੇਜ਼ ਬਰਾਮਦ ਕੀਤੇ ਹਨ। ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਬੈਂਕ ਦੀ 3.08 ਲੱਖ ਦੀ ਰਾਸ਼ੀ ਫਰੀਜ਼ ਕਰ ਦਿੱਤੀ ਹੈ। ਅਨੂੰ ਕਪੂਰ ਨੇ ਆਪਣੀ ਸ਼ਿਕਾਇਤ ‘ਚ ਕਿਹਾ ਸੀ ਕਿ ਕੁਝ ਮਹੀਨੇ ਪਹਿਲਾਂ ਇਕ ਵਿਅਕਤੀ ਨੇ ਉਨ੍ਹਾਂ ਨੂੰ ਫੋਨ ‘ਤੇ ਸੂਚਿਤ ਕੀਤਾ ਸੀ ਕਿ ਉਨ੍ਹਾਂ ਦਾ ਕੇਵਾਈਸੀ ਅਪਡੇਟ ਨਹੀਂ ਹੋਇਆ ਹੈ।

ਸ਼ਿਕਾਇਤ ‘ਚ ਅਦਾਕਾਰ ਨੇ ਦੱਸਿਆ ਸੀ ਕਿ ਉਸ ਨੇ ਬੈਂਕ ਡਿਟੇਲ ਅਤੇ ਓਟੀਪੀ ਸ਼ੇਅਰ ਕਰਨ ਲਈ ਕਿਹਾ ਸੀ। ਅਨੂੰ ਨੇ ਵੀ ਬੈਂਕ ਦਾ ਮੁਲਾਜ਼ਮ ਸਮਝਦਿਆਂ ਸਾਰੀ ਜਾਣਕਾਰੀ ਸਾਂਝੀ ਕੀਤੀ ਸੀ। ਇਸ ਤੋਂ ਬਾਅਦ ਉਸ ਦੇ ਖਾਤੇ ਵਿੱਚੋਂ ਸਾਰੇ ਪੈਸੇ ਕਢਵਾ ਲਏ ਗਏ। ਅਨੂੰ ਨੇ ਦੱਸਿਆ ਕਿ ਉਸ ਨੂੰ ਇਸ ਗੱਲ ਦਾ ਪਤਾ ਬੈਂਕ ਦੇ ਕਸਟਮਰ ਕੇਅਰ ਤੋਂ ਕਾਲ ਆਉਣ ਤੋਂ ਬਾਅਦ ਲੱਗਾ। ਅਦਾਕਾਰ ਨੇ ਦੱਸਿਆ ਸੀ ਕਿ ਉਸ ਨੂੰ ਬੈਂਕ ਤੋਂ ਆਏ ਕਾਲ ਤੋਂ ਪਤਾ ਲੱਗਾ ਕਿ ਉਸ ਦੇ ਖਾਤੇ ਨਾਲ ਛੇੜਛਾੜ ਕੀਤੀ ਗਈ ਹੈ ਅਤੇ ਉਸ ਦੇ ਖਾਤੇ ਵਿੱਚੋਂ ਪੈਸੇ ਕਢਵਾ ਲਏ ਗਏ ਹਨ। ਜਿਸ ਤੋਂ ਬਾਅਦ ਉਸ ਨੇ ਓਸ਼ੀਵਾਰਾ ਥਾਣੇ ‘ਚ ਮਾਮਲਾ ਦਰਜ ਕਰਵਾਇਆ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਅਨੂੰ ਕਪੂਰ ਨੂੰ ਆਖਰੀ ਵਾਰ ਸਾਲ 2021 ‘ਚ ਰਿਲੀਜ਼ ਹੋਈ ਫਿਲਮ ‘ਚਹਿਰੇ’ ‘ਚ ਦੇਖਿਆ ਗਿਆ ਸੀ। ਫਿਲਮ ਵਿੱਚ ਇਮਰਾਨ ਹਾਸ਼ਮੀ ਅਤੇ ਅਮਿਤਾਭ ਬੱਚਨ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਅਨੂੰ ਕਪੂਰ ਦੇ ਆਉਣ ਵਾਲੇ ਕਈ ਪ੍ਰੋਜੈਕਟ ਹਨ, ਜਿਨ੍ਹਾਂ ਦੀ ਤਿਆਰੀ ‘ਚ ਅਭਿਨੇਤਾ ਰੁੱਝਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...