September 24, 2026, 10:58 am
----------- Advertisement -----------
HomeNewsEntertainmentਫ਼ਿਲਮ 'ਲਾਲ ਸਿੰਘ ਚੱਢਾ' ਦੇ ਪ੍ਰਮੋਸ਼ਨ ਦੌਰਾਨ ਗੋਲਗੱਪੇ ਖਾਂਦੇ ਆਏ ਨਜ਼ਰ ਆਮਿਰ...

ਫ਼ਿਲਮ ‘ਲਾਲ ਸਿੰਘ ਚੱਢਾ’ ਦੇ ਪ੍ਰਮੋਸ਼ਨ ਦੌਰਾਨ ਗੋਲਗੱਪੇ ਖਾਂਦੇ ਆਏ ਨਜ਼ਰ ਆਮਿਰ ਖ਼ਾਨ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਅਤੇ ਸੁਪਰਸਟਾਰ ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਦਾ ਟ੍ਰੇਲਰ ਆਈਪੀਐਲ ਦੇ ਫਿਨਾਲੇ ‘ਚ ਲਾਂਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹ ਫਿਲਮ Laal Singh Chaddha ਦਾ ਪ੍ਰਮੋਸ਼ਨ ਜ਼ੋਰ-ਸ਼ੋਰ ਨਾਲ ਕਰ ਰਹੇ ਹਨ। Aamir Khan ਦੀ ਫਿਲਮ ਦੇ ਟ੍ਰੇਲਰ ਪ੍ਰੀਵਿਊ ਤੋਂ ਬਾਅਦ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ। ਇਸ ਦੌਰਾਨ ਉਨ੍ਹਾਂ ਦਾ ਲੁੱਕ ਕਾਫੀ ਕੈਜ਼ੂਅਲ ਸੀ। ਉਸ ਨੇ ਨੀਲੇ ਰੰਗ ਦੀ ਧੋਤੀ ਪੈਂਟ, ਚਿੱਟੀ ਟੀ-ਸ਼ਰਟ ਅਤੇ ਗੁਲਾਬੀ ਰੰਗ ਦੀ ਕਮੀਜ਼ ਪਾਈ ਹੋਈ ਸੀ। ਇਵੈਂਟ ‘ਚ ਪਹੁੰਚਣ ਤੋਂ ਬਾਅਦ ਆਮਿਰ ਨੇ ਪਹਿਲਾਂ ਫੋਟੋਗ੍ਰਾਫਰਾਂ ਨੂੰ ਪੋਜ਼ ਦਿੱਤੇ ਅਤੇ ਫਿਰ ਗੋਲਗੱਪੇ ਖਾਣ ਚਲੇ ਗਏ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦਾ ਟ੍ਰੇਲਰ ਐਤਵਾਰ ਨੂੰ ਯਾਨੀਕਿ ਅੱਜ ਰਿਲੀਜ਼ ਹੋਵੇਗਾ, ਉਹ ਵੀ IPL 2022 ਦੇ ਫਿਨਾਲੇ ਵਿੱਚ।

ਫਿਲਮ ‘ਚ ਆਮਿਰ ਖ਼ਾਨ, ਕਰੀਨਾ ਕਪੂਰ ਖ਼ਾਨ, ਨਾਗਾ ਚੈਤੰਨਿਆ ਅਤੇ ਮੋਨਾ ਸਿੰਘ ਮੁੱਖ ਭੂਮਿਕਾਵਾਂ ‘ਚ ਹਨ। ਲਾਲ ਸਿੰਘ ਚੱਢਾ ਸਾਲ 1994 ਵਿੱਚ ਰਿਲੀਜ਼ ਹੋਈ ਹਾਲੀਵੁੱਡ ਫਿਲਮ ਫੋਰੈਸਟ ਗੰਪ ਤੋਂ ਪ੍ਰੇਰਿਤ ਹੈ। ਇਹ ਫਿਲਮ 11 ਅਗਸਤ 2022 ਨੂੰ ਰਿਲੀਜ਼ ਹੋਵੇਗੀ। ਆਮਿਰ ਖ਼ਾਨ ਨੇ ਖੁਦ ਦੱਸਿਆ ਸੀ ਕਿ ਇਸ ਫਿਲਮ ਨੂੰ ਬਣਾਉਣ ‘ਚ 14 ਸਾਲ ਲੱਗੇ ਹਨ। ਉਨ੍ਹਾਂ ਨੇ ਕਿਹਾ ਸੀ, ਜੂਨ-ਜੁਲਾਈ ‘ਚ ਫਿਲਮ ਦੇ ਕੰਮ ਸ਼ੁਰੂ ਹੋਏ ਨੂੰ 14 ਸਾਲ ਹੋ ਜਾਣਗੇ। ਪਹਿਲੇ ਕੁਝ ਸਾਲਾਂ ਤੱਕ ਅਸੀਂ ਫਿਲਮ ਦੇ ਅਧਿਕਾਰਾਂ ਲਈ ਦੌੜਦੇ ਰਹੇ। ਵੈਸੇ, ਕੋਵਿਡ ਕਾਰਨ ਫਿਲਮ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਰੀਨਾ ਕਪੂਰ ਵੀ ਸ਼ੂਟਿੰਗ ਦੌਰਾਨ ਗਰਭਵਤੀ ਹੋ ਗਈ। ਆਮਿਰ ਨੇ ਇਸ ਬਾਰੇ ਕਿਹਾ ਸੀ, ‘ਪੂਰੀ ਦੁਨੀਆ ਇਕ ਪਾਸੇ ਕੋਰੋਨਾ ਨਾਲ ਲੜ ਰਹੀ ਸੀ। ਉਸੇ ਸਮੇਂ, ਅਸੀਂ ਕੋਰੋਨਾ ਦੇ ਨਾਲ-ਨਾਲ ਕਰੀਨਾ ਕਪੂਰ ਖਾਨ ਦੀ ਪ੍ਰੈਂਗਨੈਸੀ ਦੇ ਨਾਲ ਵੀ ਡੀਲ ਕਰਨੀ ਪੈ ਰਹੀ ਸੀ, ਜੋ ਫਿਲਮ ਦੀ ਮੁੱਖ ਅਦਾਕਾਰਾ ਸੀ। ਇਸ ਲਈ ਕੋਵਿਡ ਤੋਂ ਬਾਅਦ, ਹੁਣ ਸਾਨੂੰ ਕਰੀਨਾ ਦੀ ਗਰਭ ਅਵਸਥਾ ਦਾ ਧਿਆਨ ਰੱਖਦੇ ਹੋਏ ਇਸ ਨਾਲ ਡੀਲ ਕਰਨੀ ਪਈ। ਪਰ ਅਸੀਂ ਆਖਿਰਕਾਰ ਇਹ ਫ਼ਿਲਮ ਬਣਾਈ ਅਤੇ ਹੁਣ ਅਸੀਂ ਇਸ ਨੂੰ ਦਰਸ਼ਕਾਂ ਨੂੰ ਦਿਖਾਉਣ ਲਈ ਉਤਸ਼ਾਹਿਤ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...