June 9, 2026, 2:49 am
----------- Advertisement -----------
HomeNewsEntertainment'ਲਾਲ ਸਿੰਘ ਚੱਢਾ' ਦੀ ਸਕ੍ਰੀਨਿੰਗ ਦੌਰਾਨ ਭਾਵੁਕ ਹੋਏ ਆਮਿਰ ਖਾਨ, ਤਾਂ ਚਿਰੰਜੀਵੀ...

‘ਲਾਲ ਸਿੰਘ ਚੱਢਾ’ ਦੀ ਸਕ੍ਰੀਨਿੰਗ ਦੌਰਾਨ ਭਾਵੁਕ ਹੋਏ ਆਮਿਰ ਖਾਨ, ਤਾਂ ਚਿਰੰਜੀਵੀ ਲਗਾਇਆ ਗਲੇ (ਤਸਵੀਰਾਂ)

Published on

----------- Advertisement -----------

ਆਮਿਰ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਸੁਰਖੀਆਂ ‘ਚ ਹਨ। ਲੰਬੇ ਸਮੇਂ ਬਾਅਦ ਉਹ ਇਸ ਫਿਲਮ ਰਾਹੀਂ ਵੱਡੇ ਪਰਦੇ ‘ਤੇ ਵਾਪਸੀ ਕਰਨ ਜਾ ਰਹੇ ਹਨ। ਇਹ ਫਿਲਮ 11 ਅਗਸਤ ਨੂੰ ਰਿਲੀਜ਼ ਹੋਣ ਵਾਲੀ ਹੈ। ‘ਮਿਸਟਰ ਪਰਫੈਕਸ਼ਨਿਸਟ’ ਨੂੰ ਉਸ ਦੀ ਫਿਲਮ ਤੋਂ ਕਾਫੀ ਉਮੀਦਾਂ ਹਨ। ਉਹ ਫਿਲਮ ਦੀ ਕਹਾਣੀ ਅਤੇ ਗੀਤਾਂ ਨੂੰ ਲੈ ਕੇ ਕਈ ਵਾਰ ਪ੍ਰਸ਼ੰਸਕਾਂ ਤੱਕ ਆਪਣੀਆਂ ਭਾਵਨਾਵਾਂ ਤੋਂ ਜਾਣੂ ਕਰ ਚੁੱਕੇ ਹਨ। ਇਸ ਫਿਲਮ ਨਾਲ ਉਨ੍ਹਾਂ ਦਾ ਖਾਸ ਲਗਾਅ ਹੈ। ਹਾਲ ਹੀ ‘ਚ ਆਮਿਰ ਖਾਨ ਨੇ ਆਪਣੇ ਸਾਊਥ ਸੁਪਰਸਟਾਰ ਦੋਸਤਾਂ ਲਈ ‘ਲਾਲ ਸਿੰਘ ਚੱਢਾ’ ਦੀ ਸਪੈਸ਼ਲ ਸਕ੍ਰੀਨਿੰਗ ਕੀਤੀ।

ਇਸ ਦੌਰਾਨ ਸਾਊਥ ਫਿਲਮਾਂ ਦੇ ਮਸ਼ਹੂਰ ਡਾਇਰੈਕਟਰ ਐਸ.ਐਸ ਰਾਜਮੌਲੀ ਤੇ ਹੋਰਨਾਂ ਸਾਊਥ ਕਲਾਕਾਰ ਵੀ ਫਿਲਮ ਵੇਖਣ ਲਈ ਪਹੁੰਚੇ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।ਇਸ ‘ਚ ਤੁਸੀਂ ਸਾਊਥ ਦੇ ਦਿੱਗਜ ਨਿਰਦੇਸ਼ਕ ਐੱਸ.ਐੱਸ. ਰਾਜਾਮੌਲੀ ਨੂੰ ਵੀ ਦੇਖ ਸਕਦੇ ਹੋ। ਫਿਲਮ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਆਮਿਰ ਖਾਨ ਚਾਹੁੰਦੇ ਸਨ ਕਿ ਦੱਖਣ ਦੀਆਂ ਕੁਝ ਤਜ਼ਰਬੇਕਾਰ ਅਤੇ ਸਫ਼ਲ ਹਸਤੀਆਂ ਨੂੰ ਇਹ ਫਿਲਮ ਦਿਖਾ ਕੇ ਉਨ੍ਹਾਂ ਦੀ ਰਾਏ ਲਈ ਜਾਵੇ। ਵਾਇਰਲ ਹੋਈ ਫੋਟੋ ਵਿੱਚ ਐਸਐਸ ਰਾਜਾਮੌਲੀ ਫਿਲਮ ਨੂੰ ਬਹੁਤ ਗੰਭੀਰਤਾ ਨਾਲ ਦੇਖਦੇ ਹੋਏ ਨਜ਼ਰ ਆ ਰਹੇ ਹਨ।

ਤਸਵੀਰ ਵਿੱਚ ਚਿਰੰਜੀਵੀ ਅਤੇ ਨਾਗਾ ਚੈਤੰਨਿਆ ਵਰਗੇ ਸੁਪਰਸਟਾਰ ਵੀ ਆਮਿਰ ਖਾਨ ਦੇ ਨਾਲ ਬੈਠੇ ਨਜ਼ਰ ਆ ਰਹੇ ਹਨ। ਆਮਿਰ ਖਾਨ ਨੇ ਐਸਐਸ ਰਾਜਾਮੌਲੀ ਨਾਲ ਫਿਲਮ ਦੇਖਣ ਤੋਂ ਬਾਅਦ ਉਨ੍ਹਾਂ ਤੋਂ ਟਿਪਸ ਲਏ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਣਬੀਰ ਕਪੂਰ ਆਪਣੀ ਫਿਲਮ ਸ਼ਮਸ਼ੇਰਾ ਨੂੰ ਲੈ ਕੇ ਰਾਜਾਮੌਲੀ ਤੋਂ ਟਿਪਸ ਵੀ ਲੈ ਚੁੱਕੇ ਹਨ। ਚਿਰੰਜੀਵੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਫਿਲਮ ‘ਬ੍ਰਹਮਾਸਤਰ’ ‘ਚ ਅਹਿਮ ਭੂਮਿਕਾ ਦਿੱਤੀ ਗਈ ਹੈ। ਦੂਜੇ ਪਾਸੇ ਨਾਗਾ ਚੈਤੰਨਿਆ ਵੀ ਫਿਲਮ ਲਾਲ ਸਿੰਘ ਚੱਢਾ ‘ਚ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...