May 2, 2026, 9:11 am
----------- Advertisement -----------
HomeNewsEntertainment'ਲਾਲ ਸਿੰਘ ਚੱਢਾ' ਦੀ ਰਿਲੀਜ਼ ਤੋਂ ਪਹਿਲਾਂ ਜਨਤਕ ਤੌਰ 'ਤੇ ਸਾੜੇ ਗਏ...

‘ਲਾਲ ਸਿੰਘ ਚੱਢਾ’ ਦੀ ਰਿਲੀਜ਼ ਤੋਂ ਪਹਿਲਾਂ ਜਨਤਕ ਤੌਰ ‘ਤੇ ਸਾੜੇ ਗਏ ਆਮਿਰ ਖਾਨ ਦੇ ਪੋਸਟਰ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਕਹੇ ਜਾਣ ਵਾਲੇ ਆਮਿਰ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਲਾਲ ਸਿੰਘ ਚੱਢਾ’ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੇ ਹਨ। ਇਸ ਫਿਲਮ ‘ਚ ਉਨ੍ਹਾਂ ਨਾਲ ਅਭਿਨੇਤਰੀ ਕਰੀਨਾ ਕਪੂਰ ਖਾਨ ਵੀ ਨਜ਼ਰ ਆਉਣ ਵਾਲੀ ਹੈ। ਦੋਵਾਂ ਦੀ ਇਹ ਫਿਲਮ ਇਸ ਸਾਲ 11 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਫਿਲਮ ਦੇ ਪੋਸਟਰ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਪ੍ਰਸ਼ੰਸਕ ਇਸ ਦੇ ਟ੍ਰੇਲਰ ਅਤੇ ਰਿਲੀਜ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਪਰ ਫਿਲਮ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ ਹੈ। ਯੂ.ਪੀ. ਦੇ ਸੁਲਤਾਨਪੁਰ ‘ਚ ਕੁਝ ਲੋਕਾਂ ਨੇ ਜਮ ਕੇ ਆਮਿਰ ਅਤੇ ਉਨ੍ਹਾਂ ਦੀ ਫਿਲਮ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇੰਨਾ ਹੀ ਨਹੀਂ ਅਦਾਕਾਰ ਦੇ ਪੋਸਟਰ ਵੀ ਫਾੜੇ ਅਤੇ ਸਾੜੇ ਜਾ ਰਹੇ ਹਨ। ਇਸ ਰਿਪੋਰਟ ਮੁਤਾਬਕ ਸੁਲਤਾਨਪੁਰ ਦੇ ਵਿਜੇਥੁਆ ਖਾਮ ‘ਚ ਹਿੰਦੂਵਾਦੀ ਸੰਗਠਨ ਨੇ ਵਿਰੋਧ ਦਰਜ ਕਰਵਾਇਆ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ 29 ਮਈ ਜਿਸ ਦਿਨ ਆਈ.ਪੀ.ਐੱਲ. ਦਾ ਫਿਨਾਲੇ ਹੈ ਜਿਸ ਦਿਨ ਫਿਲਮ ਦਾ ਟ੍ਰੇਲਰ ਰਿਲੀਜ਼ ਕੀਤਾ ਜਾਵੇਗਾ ਉਸ ਦਿਨ ਵੀ ਇਹ ਵਿਰੋਧ ਪ੍ਰਦਰਸ਼ਨ ਕਰਨਗੇ। ਸਨਾਤਨ ਰੱਖਿਅਕ ਫੌਜ ਦੇ ਪ੍ਰਦੇਸ਼ ਉਪ ਪ੍ਰਧਾਨ ਰਾਹੁਲ ਸਿੰਘ ਦਾ ਕਹਿਣਾ ਹੈ-‘ਆਮਿਰ ਖਾਨ ਨੂੰ ਆਈ.ਪੀ.ਐੱਲ. ‘ਚ ਬੁਲਾਇਆ ਗਿਆ ਹੈ। ਆਮਿਰ ਹਮੇਸ਼ਾ ਭਾਰਤ ਦੀ ਸੰਸਕ੍ਰਿਤੀ ਅਤੇ ਸੱਭਿਅਤਾ ਦੇ ਖ਼ਿਲਾਫ਼ ਬੋਲਦੇ ਰਹਿੰਦੇ ਹਨ। ਇਹ ਉਹੀਂ ਆਮਿਰ ਖਾਨ ਹਨ ਜੋ ਹਿਜ਼ਾਬ ਦੇ ਸਭ ਤੋਂ ਵੱਡੇ ਸਮਰਥਕ ਹਨ। ਇੰਨਾ ਹੀ ਨਹੀਂ ਖੁਦ ਦੀ ਧੀ ਫੇਸਬੁੱਕ ਅਤੇ ਗੂਗਲ ‘ਤੇ ਕਿਸ ਤਰ੍ਹਾਂ ਦੀਆਂ ਤਸਵੀਰਾਂ ਪੋਸਟ ਕਰਦੀ ਹੈ ਇਹ ਵੀ ਸਭ ਜਾਣਦੇ ਹਨ’। ਆਪਣੀ ਗੱਲ ਜਾਰੀ ਰੱਖਦੇ ਹੋਏ ਰਾਹੁਲ ਨੇ ਕਿਹਾ-‘ਇੰਨਾ ਹੀ ਨਹੀਂ, ਇਨ੍ਹਾਂ ਦੀ ਪਤਨੀ ਨੂੰ ਵੀ ਭਾਰਤ ‘ਚ ਰਹਿਣ ਤੋਂ ਡਰ ਲੱਗਦਾ ਹੈ। ਅਜਿਹੇ ਲੋਕਾਂ ਨੂੰ ਸਾਡਾ ਆਈ.ਪੀ.ਐੱਲ. ਮੈਨੇਜਮੈਂਟ ਕਿੰਝ ਸੱਦਾ ਦੇ ਸਕਦਾ ਹੈ। ਇਸ ਨਾਲ ਸਾਰੇ ਸਨਾਤਨੀ ਨੂੰ ਪਰੇਸ਼ਾਨੀ ਹੈ।

ਆਮਿਰ ਨੂੰ ਹਟਾਇਆ ਜਾਣਾ ਚਾਹੀਦਾ ਅਤੇ ਜੇਕਰ ਅਜਿਹਾ ਨਹੀਂ ਹੋਇਆ ਤਾਂ ਅਸੀਂ ਦਿੱਲੀ ਤੱਕ ਜਾਵਾਂਗੇ। ਅੰਦੋਲਨ ਕਰਾਂਗੇ। ਉਂਝ ਵੀ ਸਨਾਤਨ ਰੱਖਿਅਕ ਫੌਜ ਕਈ ਜ਼ਿਲ੍ਹਿਆ ‘ਚ ਪ੍ਰਦਰਸ਼ਨ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਆਮਿਰ ਖਾਨ ਦੇ ਪ੍ਰਸ਼ੰਸਕ ਉਨ੍ਹਾਂ ਦੀ ਫਿਲਮ ‘ਲਾਲ ਸਿੰਘ ਚੱਢਾ’ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਸ ਦੀ ਸਾਲ ਵਿੱਚ ਇੱਕ ਫਿਲਮ ਰਿਲੀਜ਼ ਹੋਈ ਅਤੇ ਉਹ ਸੁਪਰਹਿੱਟ ਰਹੀ। ਹਾਲਾਂਕਿ ਅਮਿਲ ਖਾਨ ਪਿਛਲੇ ਕੁਝ ਸਾਲਾਂ ਤੋਂ ਫਿਲਮੀ ਪਰਦੇ ਤੋਂ ਦੂਰ ਹਨ, ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਇਹ ਫਿਲਮ ਹਰ ਫਿਲਮ ਤੋਂ ਬਿਹਤਰ ਹੋਵੇਗੀ। ਫਿਲਹਾਲ ਇਸ ਦਾ ਗੀਤ ‘ਕਹਾਨੀ’ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦਾ ਨਿਰਦੇਸ਼ਨ ਅਦਵੈਤ ਚੰਦਨ ਨੇ ਕੀਤਾ ਹੈ, ਜਿਨ੍ਹਾਂ ਨੇ ਆਪਣੀ ਫਿਲਮ ‘ਸੀਕ੍ਰੇਟ ਸੁਪਰਸਟਾਰ’ ਦਾ ਨਿਰਦੇਸ਼ਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...