November 14, 2026, 11:50 pm
----------- Advertisement -----------
HomeNewsEntertainmentਇਸ ਦਿਨ ਸ਼ਿਵਾਲਿਕਾ ਓਬਰਾਏ ਨਾਲ ਸੱਤ ਫੇਰੇ ਲੈਣਗੇ 'ਦ੍ਰਿਸ਼ਯਮ 2' ਦੇ ਨਿਰਦੇਸ਼ਕ...

ਇਸ ਦਿਨ ਸ਼ਿਵਾਲਿਕਾ ਓਬਰਾਏ ਨਾਲ ਸੱਤ ਫੇਰੇ ਲੈਣਗੇ ‘ਦ੍ਰਿਸ਼ਯਮ 2’ ਦੇ ਨਿਰਦੇਸ਼ਕ ਅਭਿਸ਼ੇਕ ਪਾਠਕ

Published on

----------- Advertisement -----------

ਬਾਲੀਵੁੱਡ ਇੰਡਸਟਰੀ ‘ਚ ਇਨ੍ਹੀਂ ਦਿਨੀਂ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਕਈ ਸੈਲੇਬਸ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ, ਉਥੇ ਹੀ ਕਈ ਸਿਤਾਰਿਆਂ ਦੇ ਵਿਆਹ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਹਨ। ਆਥੀਆ ਸ਼ੈੱਟੀ ਅਤੇ ਕੇਐਲ ਰਾਹੁਲ ਤੋਂ ਲੈ ਕੇ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਤੱਕ, ਇਸ ਸੂਚੀ ਵਿੱਚ ਕਈ ਮਸ਼ਹੂਰ ਹਸਤੀਆਂ ਸ਼ਾਮਲ ਹਨ। ਹੁਣ ਇਸ ਲਿਸਟ ‘ਚ ਇਕ ਹੋਰ ਜੋੜੀ ਦਾ ਨਾਂ ਜੁੜ ਗਿਆ ਹੈ। ਇਹ ਜੋੜੀ ਸੁਪਰਹਿੱਟ ਫਿਲਮ ‘ਦ੍ਰਿਸ਼ਯਮ 2’ ਦੇ ਨਿਰਦੇਸ਼ਕ ਅਭਿਸ਼ੇਕ ਪਾਠਕ ਅਤੇ ਅਦਾਕਾਰਾ ਸ਼ਿਵਾਲਿਕਾ ਓਬਰਾਏ ਦੀ ਹੈ। ਦੋਵਾਂ ਦੇ ਵਿਆਹ ਨੂੰ ਲੈ ਕੇ ਵੱਡੀ ਖਬਰ ਆਈ ਹੈ। ਅਭਿਸ਼ੇਕ ਅਤੇ ਸ਼ਿਵਾਲਿਕਾ ਲੰਬੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਅਭਿਸ਼ੇਕ ਪਾਠਕ ਨੇ ਸ਼ਿਵਾਲਿਕਾ ਓਬਰਾਏ ਨੂੰ ਤੁਰਕੀ ‘ਚ ਵਿਆਹ ਲਈ ਪ੍ਰਪੋਜ਼ ਕੀਤਾ ਸੀ। ਹੁਣ ਦੋਵੇਂ ਵਿਆਹ ਕਰਨ ਜਾ ਰਹੇ ਹਨ। ਰਿਪੋਰਟ ਮੁਤਾਬਕ ਅਭਿਸ਼ੇਕ ਪਾਠਕ ਅਤੇ ਸ਼ਿਵਾਲਿਕਾ ਓਬਰਾਏ ਅਗਲੇ ਮਹੀਨੇ ਯਾਨੀ ਫਰਵਰੀ 2023 ‘ਚ ਵਿਆਹ ਕਰਨ ਜਾ ਰਹੇ ਹਨ। ਦੋਵਾਂ ਦਾ ਵਿਆਹ ਗੋਆ ‘ਚ ਹੋਵੇਗਾ। ਹਾਲਾਂਕਿ ਦੋਵਾਂ ਦੇ ਵਿਆਹ ਨੂੰ ਲੈ ਕੇ ਕੋਈ ਤਰੀਕ ਸਾਹਮਣੇ ਨਹੀਂ ਆਈ ਹੈ। ਅਭਿਸ਼ੇਕ ਪਾਠਕ ਅਤੇ ਸ਼ਿਵਾਲਿਕਾ ਓਬਰਾਏ ਦੇ ਵਿਆਹ ਦੇ ਫੰਕਸ਼ਨ ਦੋ ਦਿਨ ਚੱਲਣਗੇ ਅਤੇ ਸਿਰਫ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਦੋਸਤ ਹੀ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਇਨ੍ਹਾਂ ਦੋਹਾਂ ਦੇ ਵਿਆਹ ‘ਚ ਬਾਲੀਵੁੱਡ ਦੇ ਕੁਝ ਵੱਡੇ ਸਿਤਾਰੇ ਵੀ ਸ਼ਾਮਲ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...