ਮਰਹੂਮ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਦੇਸ਼ ਦੇ ਕੋਨੇ-ਕੋਨੇ ਤੋਂ ਲੋਕ ਪਹੁੰਚਦੇ ਹਨ ਅਤੇ ਅੱਜ ਸ਼੍ਰੀ ਨਗਰ ਤੋਂ ਬਾਲੀਵੁੱਡ ਐਕਟਰ ਅਤੇ ਗਾਇਕ ਅਯਾਨ ਖਾਨ ਪਿੰਡ ਮੂਸਾ ਵਿਖੇ ਪਹੁੰਚੇ ਅਤੇ ਉਹਨਾਂ ਨੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਕੀਤਾ। ਦੱਸ ਦੇਈਏ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨੇ ਪਿੰਡ ਜਵਾਹਰਕੇ ਵਿਖੇ ਦਿਨ ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।















