ਮੰਨੇ-ਪ੍ਰਮੰਨੇ ਟੀਵੀ ਐਕਟਰ ਰਿਤੂਰਾਜ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 60 ਸਾਲ ਦੀ ਉਮਰ ‘ਚ ਆਖਰੀ ਸਾਹ ਲੈ। ਦੱਸਿਆ ਜਾ ਰਿਹਾ ਹੈ ਕਿ ਰਿਤੂਰਾਜ ਸਿੰਘ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਅਦਾਕਾਰ ਦੇ ਦੋਸਤ ਅਮਿਤ ਬਹਿਲ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ।ਅਦਾਕਾਰ ਦੇ ਅਚਾਨਕ ਦਿਹਾਂਤ ਦੀ ਖ਼ਬਰ ਸੁਣ ਕੇ ਟੀਵੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਦੱਸ ਦਈਏ ਕਿ ਰਿਤੂਰਾਜ ਨੇ ਕਈ ਮਸ਼ਹੂਰ ਟੀਵੀ ਸ਼ੋਅਜ਼ ਵਿੱਚ ਕੰਮ ਕੀਤਾ। ਇਨ੍ਹੀਂ ਦਿਨੀਂ ਰਿਤੂਰਾਜ ਸਿੰਘ ਮਸ਼ਹੂਰ ਟੀਵੀ ਸ਼ੋਅ ਅਨੁਪਮਾ ਵਿੱਚ ਨਜ਼ਰ ਆ ਰਹੇ ਸਨ। ਇਸ ਤੋਂ ਪਹਿਲਾ ਉਨ੍ਹਾਂ ਨੇ ਟੀਵੀ ‘ਤੇ ਪ੍ਰਸਾਰਿਤ ਕੀਤੇ ਗਏ ‘ਹੋਗੀ ਅਪਨੀ ਬਾਤ’ ਤੋਂ ਇਲਾਵਾ ਜੋਤੀ, ਹਿਟਲਰ ਦੀਦੀ, ਸ਼ਪਥ, ਵਾਰੀਅਰ ਹਾਈ, ਆਹਟ, ਅਦਾਲਤ, ਦੀਆ ਔਰ ਬਾਤੀ ਹਮ ਵਰਗੇ ਕਈ ਭਾਰਤੀ ਟੀਵੀ ਸ਼ੋਅ ਵਿੱਚ ਵੱਖ-ਵੱਖ ਭੂਮਿਕਾਵਾਂ ਨਿਭਾਈਆਂ। ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਦਿੱਗਜ ਟੀਵੀ ਹਸਤੀਆਂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰਹੀਆਂ ਹਨ।
----------- Advertisement -----------
ਅਦਾਕਾਰ ਰਿਤੂਰਾਜ ਸਿੰਘ ਦਾ ਦਿਹਾਂਤ, ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ
Published on
----------- Advertisement -----------
----------- Advertisement -----------












