June 26, 2026, 11:42 pm
----------- Advertisement -----------
HomeNewsBreaking Newsਅਦਾਕਾਰ ਸ਼੍ਰੇਅਸ ਤਲਪੜੇ ਦੀ ਸਿਹਤ 'ਚ ਹੋਇਆ ਸੁਧਾਰ,  ਕੁੱਝ ਦਿਨ ਪਹਿਲਾਂ ਪਿਆ...

ਅਦਾਕਾਰ ਸ਼੍ਰੇਅਸ ਤਲਪੜੇ ਦੀ ਸਿਹਤ ‘ਚ ਹੋਇਆ ਸੁਧਾਰ,  ਕੁੱਝ ਦਿਨ ਪਹਿਲਾਂ ਪਿਆ ਸੀ ਦਿਲ ਦਾ ਦੌਰਾ

Published on

----------- Advertisement -----------

14 ਦਸੰਬਰ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਸ਼੍ਰੇਅਸ ਤਲਪੜੇ ਦੀ ਹਾਲਤ ਹੁਣ ਸਥਿਰ ਹੈ। ਅਭਿਨੇਤਾ ਫਿਲਹਾਲ ਮੁੰਬਈ ਦੇ ਅੰਧੇਰੀ ਵੈਸਟ ਦੇ ਬੇਲੇਵਿਊ ਹਸਪਤਾਲ ‘ਚ ਦਾਖਲ ਹੈ। ਆਪਣੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਸ਼੍ਰੇਅਸ ਦੇ ਪਰਿਵਾਰਕ ਮੈਂਬਰ ਨੇ ਕਿਹਾ ਕਿ ਸ਼੍ਰੇਅਸ ਹੁਣ ਠੀਕ ਹੈ। ਉਹ ਠੀਕ ਹੋ ਰਿਹਾ ਹੈ ਅਤੇ ਸਰਜਰੀ ਵੀ ਠੀਕ ਹੋ ਗਈ ਹੈ। ਅੱਜ ਸਵੇਰੇ ਉਸਨੇ ਸਾਡੇ ਵੱਲ ਦੇਖਿਆ ਅਤੇ ਮੁਸਕਰਾਇਆ। ਇਹ ਸਾਡੇ ਸਾਰਿਆਂ ਲਈ ਰਾਹਤ ਦੀ ਗੱਲ ਸੀ। ਉਹ ਖੁਦ ਕੁਝ ਦਿਨਾਂ ‘ਚ ਮੀਡੀਆ ਨਾਲ ਗੱਲਬਾਤ ਕਰਨਗੇ। 

ਮੀਡੀਆ ਰਿਪੋਰਟਾਂ ਮੁਤਾਬਕ ਸ਼੍ਰੇਅਸ 14 ਦਸੰਬਰ ਨੂੰ ਦਿਨ ਭਰ ਬਿਲਕੁਲ ਠੀਕ-ਠਾਕ ਸੀ। ਸ਼ੂਟਿੰਗ ਤੋਂ ਬਾਅਦ ਉਹ ਸੈੱਟ ‘ਤੇ ਸਾਰਿਆਂ ਨਾਲ ਮਜ਼ਾਕ ਕਰ ਰਿਹਾ ਸੀ। ਕੁਝ ਸੀਨ ਵੀ ਸ਼ੂਟ ਕੀਤੇ ਗਏ ਸਨ, ਜਿਨ੍ਹਾਂ ‘ਚ ਥੋੜ੍ਹਾ ਐਕਸ਼ਨ ਸੀ। ਸ਼ੂਟਿੰਗ ਖਤਮ ਕਰਨ ਤੋਂ ਬਾਅਦ, ਉਹ ਸ਼ਾਮ ਨੂੰ ਘਰ ਗਿਆ ਅਤੇ ਆਪਣੀ ਪਤਨੀ ਨੂੰ ਦੱਸਿਆ ਕਿ ਉਹ ਠੀਕ ਨਹੀਂ ਮਹਿਸੂਸ ਕਰ ਰਿਹਾ । ਉਹ ਉਸਨੂੰ ਹਸਪਤਾਲ ਲੈ ਗਈ, ਪਰ ਉਹ ਰਸਤੇ ਵਿੱਚ ਬੇਹੋਸ਼ ਹੋ ਗਿਆ। ਉਸ ਨੂੰ ਰਾਤ ਕਰੀਬ 10 ਵਜੇ ਦਾਖਲ ਕਰਵਾਇਆ ਗਿਆ। ਦੇਰ ਰਾਤ ਡਾ: ਹਰੀਸ਼ ਬਜਾਜ ਨੇ ਉਨ੍ਹਾਂ ਦੀ ਸਰਜਰੀ ਕੀਤੀ।

 ਸ਼੍ਰੇਅਸ ਫਿਲਮ ‘ਵੈਲਕਮ ਟੂ ਦ ਜੰਗਲ’ ਦੀ ਸ਼ੂਟਿੰਗ ਤੋਂ ਬਾਅਦ ਵਾਪਸ ਪਰਤੇ ਸਨ, ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਇਸ ਫਿਲਮ ‘ਚ ਉਨ੍ਹਾਂ ਤੋਂ ਇਲਾਵਾ ਅਕਸ਼ੈ ਕੁਮਾਰ, ਰਵੀਨਾ ਟੰਡਨ, ਦਿਸ਼ਾ ਪਟਾਨੀ, ਜੈਕਲੀਨ ਫਰਨਾਂਡੀਜ਼, ਲਾਰਾ ਦੱਤਾ, ਸੁਨੀਲ ਸ਼ੈਟੀ, ਸੰਜੇ ਦੱਤ, ਪਰੇਸ਼ ਰਾਵਲ, ਅਰਸ਼ਦ ਵਾਰਸੀ, ਤੁਸ਼ਾਰ ਕਪੂਰ, ਰਾਜਪਾਲ ਯਾਦਵ, ਜੌਨੀ ਲੀਵਰ ਅਤੇ ਕ੍ਰਿਸ਼ਨਾ ਅਭਿਸ਼ੇਕ ਵਰਗੇ ਵੱਡੇ ਕਲਾਕਾਰ ਕੰਮ ਕਰ ਰਹੇ ਹਨ। ਇਹ ਫਿਲਮ ਅਗਲੇ ਸਾਲ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...