September 11, 2026, 3:54 am
----------- Advertisement -----------
HomeNewsBreaking Newsਇਸ ਅਦਾਕਾਰਾ ਨੂੰ ਮਿਲੀ ਧਮਕੀ, ਦਿੱਲੀ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਇਸ ਅਦਾਕਾਰਾ ਨੂੰ ਮਿਲੀ ਧਮਕੀ, ਦਿੱਲੀ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

Published on

----------- Advertisement -----------

ਬੌਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਖਿਲਾਫ ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਸ ਨੇ ਜੇਲ ‘ਚ ਸੁਕੇਸ਼ ‘ਤੇ ਉਸ ਨੂੰ ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦਾ ਦੋਸ਼ ਲਗਾਇਆ ਹੈ। 

ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਜੈਕਲੀਨ ਨੇ ਕੁਝ ਦਿਨ ਪਹਿਲਾਂ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਅਤੇ ਵਿਸ਼ੇਸ਼ ਪੁਲਿਸ ਕਮਿਸ਼ਨਰ ਨੂੰ ਇੱਕ ਮੇਲ ਭੇਜਿਆ ਹੈ। ਉਸ ਮੇਲ ਵਿੱਚ ਉਸਨੇ ਗਵਾਹਾਂ ਦੀ ਸੁਰੱਖਿਆ ਵਿੱਚ ਸਿਸਟਮ ਦੀ ਅਸਫਲਤਾ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਵਿਚ ਗਵਾਹ ਹੈ, ਫਿਰ ਵੀ ਉਸ ‘ਤੇ ਮਨੋਵਿਗਿਆਨਕ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਨੂੰ ਧਮਕੀਆਂ ਵੀ ਮਿਲ ਰਹੀਆਂ ਹਨ। 

ਨਾਲ ਹੀ ਉਨ੍ਹਾਂ ਨੇ ਪੱਤਰ ਵਿੱਚ ਅੱਗੇ ਲਿਖਿਆ ਕਿ ਮੈਂ ਇੱਕ ਜ਼ਿੰਮੇਵਾਰ ਨਾਗਰਿਕ ਹਾਂ। ਇਸ ਦੇ ਬਾਵਜੂਦ ਮੈਂ ਅਜਿਹੇ ਮਾਮਲੇ ‘ਚ ਉਲਝਦੀ ਜਾ ਰਹੀ ਹਾਂ ਜੋ ਮੇਰਾ ਭਵਿੱਖ ਨੂੰ ਖਤਰੇ ‘ਚ ਪਾ ਰਿਹਾ ਹੈ। ਜੈਕਲੀਨ ਨੇ ਇਸ ਮੇਲ ਦੇ ਨਾਲ ਤਿੰਨ ਅਖਬਾਰਾਂ ਦੇ ਲੇਖ ਵੀ ਨੱਥੀ ਕੀਤੇ ਹਨ, ਜਿਨ੍ਹਾਂ ਵਿੱਚ ਸੁਕੇਸ਼ ਵੱਲੋਂ ਲਿਖੇ ਪੱਤਰ ਦੀਆਂ ਤਸਵੀਰਾਂ ਸਨ। ਉਨ੍ਹਾਂ ਲਿਖਿਆ ਕਿ ਸੁਕੇਸ਼ ਠੱਗ ਹੈ ਅਤੇ ਜੇਲ੍ਹ ਵਿੱਚ ਹੈ। ਇਸ ਦੇ ਬਾਵਜੂਦ ਉਹ ਉਨ੍ਹਾਂ ਨੂੰ ਸਲਾਖਾਂ ਪਿੱਛੇ ਸ਼ਰੇਆਮ ਧਮਕੀਆਂ ਦੇ ਰਿਹਾ ਹੈ। ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਵੀ ਤੰਗ ਕਰ ਰਿਹਾ ਹੈ।

 ਇਸਤੋਂ ਇਲਾਵਾ ਜੈਕਲੀਨ ਨੇ ਲਿਖਿਆ ਹੈ ਕਿ ਪੁਲਸ ਨੂੰ ਇਸ ਮਾਮਲੇ ‘ਚ ਆਈਪੀਸੀ ਦੀਆਂ ਧਾਰਾਵਾਂ ਤਹਿਤ ਤੁਰੰਤ ਉਸ ਦੇ ਖਿਲਾਫ ਐੱਫਆਈਆਰ ਦਰਜ ਕਰਨੀ ਚਾਹੀਦੀ ਹੈ। ਸੁਕੇਸ਼ ਨੇ ਅਜਿਹਾ ਕਰਨ ਨਾਲ ਨਾ ਸਿਰਫ ਆਪਣੀ ਸੁਰੱਖਿਆ ਨੂੰ ਖਤਰੇ ‘ਚ ਪਾਇਆ ਹੋਇਆ ਹੈ, ਸਗੋਂ ਇਸ ਨਾਲ ਅਮਨ-ਕਾਨੂੰਨ ਦੀ ਤਸਵੀਰ ਵੀ ਖਰਾਬ ਹੋ ਰਹੀ ਹੈ। 

ਸੁਕੇਸ਼ ਜੈਕਲੀਨ ਨੂੰ ਕਈ ਵਾਰ ਚਿੱਠੀਆਂ ਲਿਖ ਚੁੱਕਿਆ ਹੈ। ਉਸ ਨੇ ਇਨ੍ਹਾਂ ਚਿੱਠੀਆਂ ਰਾਹੀਂ ਜਨਤਕ ਤੌਰ ‘ਤੇ ਆਪਣੇ ਪਿਆਰ ਦਾ ਪ੍ਰਗਟਾਵਾ ਵੀ ਕੀਤਾ ਹੈ। ਉਨ੍ਹਾਂ ਨੇ ਜੈਕਲੀਨ ਲਈ ਲਿਖਿਆ ਸੀ- ਬੇਬੀ ਗਰਲ, ਤੈਨੂੰ ਪਤਾ ਹੈ ਕਿ ਮੈਂ ਤੇਰੇ ਲਈ ਕਿਸੇ ਵੀ ਹੱਦ ਤੱਕ ਜਾਵਾਂਗਾ। ਮੈਂ ਤੈਨੂੰ ਪਿਆਰ ਕਰਦਾ ਹਾਂ ਬੇਬੀ, ਮੁਸਕਰਾਉਂਦੇ ਰਹੋ। ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਤੁਸੀਂ ਮੇਰੇ ਲਈ ਕੀ ਅਤੇ ਕਿੰਨਾ ਮਾਅਨੇ ਰੱਖਦੇ ਹੋ। ਲਵ ਯੂ ਮੇਰੀ ਰਾਜਕੁਮਾਰੀ। ਮੇਰਾ ਬੀ, ਮੇਰਾ ਬੋਮਾ, ਮੇਰਾ ਪਿਆਰ, ਮੇਰੀ ਜੈਕੀ – ਮੈਂ ਤੁਹਾਨੂੰ ਬਹੁਤ ਯਾਦ ਕਰਦਾ ਹਾਂ। 

ਸੁਕੇਸ਼ ਨੇ ਜੈਕਲੀਨ ਨੂੰ ਚਿੱਠੀਆਂ ਰਾਹੀਂ ਹੋਲੀ ਅਤੇ ਈਸਟਰ ਦੀ ਵਧਾਈ ਵੀ ਦਿੱਤੀ ਸੀ। ਉਨ੍ਹਾਂ ਨੇ ਚਿੱਠੀ ‘ਚ ਜੈਕਲੀਨ ਲਈ ਹਸਪਤਾਲ ਬਣਾਉਣ ਦੀ ਗੱਲ ਕਹੀ ਸੀ। ਸੁਕੇਸ਼ ਨੇ ਲਿਖਿਆ ਸੀ ਕਿ ਜੈਕਲੀਨ ਜਾਨਵਰਾਂ ਨੂੰ ਬਹੁਤ ਪਸੰਦ ਕਰਦੀ ਹੈ, ਇਸ ਲਈ ਉਹ ਬੈਂਗਲੁਰੂ ਵਿੱਚ ਜਾਨਵਰਾਂ ਲਈ ਇੱਕ ਵੱਡਾ ਹਸਪਤਾਲ ਖੋਲ੍ਹਣ ਜਾ ਰਹੀ ਹੈ। ਜੈਕਲੀਨ ਫਰਨਾਂਡੀਜ਼ ਨੇ ਪਿਛਲੇ ਸਾਲ 11 ਅਗਸਤ ਨੂੰ ਆਪਣਾ 38ਵਾਂ ਜਨਮਦਿਨ ਸੈਲੀਬ੍ਰੇਟ ਕੀਤਾ ਸੀ। ਸੁਕੇਸ਼ ਨੇ ਚਿੱਠੀ ਰਾਹੀਂ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਵੀ ਦਿੱਤੀ ਸੀ।

ਹੱਥ ਨਾਲ ਲਿਖੇ ਪੱਤਰ ਵਿੱਚ ਸੁਕੇਸ਼ ਨੇ ਕਿਹਾ ਸੀ- ਤੁਹਾਡਾ ਜਨਮਦਿਨ ਮੇਰੇ ਲਈ ਸਭ ਤੋਂ ਖਾਸ ਦਿਨ ਹੈ। ਤੁਹਾਡਾ ਜਨਮ ਦਿਨ ਮੇਰੇ ਨਾਲੋਂ ਵੱਡਾ ਲੱਗਦਾ ਹੈ। ਤੁਸੀਂ ਹਰ ਦਿਨ ਦੇ ਨਾਲ ਹੋਰ ਸੁੰਦਰ ਹੁੰਦੇ ਜਾ ਰਹੇ ਹੋ. ਤੁਹਾਨੂੰ ਇਹ ਵੀ ਨਹੀਂ ਪਤਾ ਕਿ ਮੈਂ ਤੁਹਾਨੂੰ ਕਿੰਨੀ ਯਾਦ ਕਰ ਰਿਹਾ ਹਾਂ। ਸੁਕੇਸ਼ ਚੰਦਰਸ਼ੇਖਰ ਬੈਂਗਲੁਰੂ, ਕਰਨਾਟਕ ਦਾ ਰਹਿਣ ਵਾਲਾ ਹੈ।

ਕਿਹਾ ਜਾਂਦਾ ਹੈ ਕਿ ਉਸ ਨੇ 17 ਸਾਲ ਦੀ ਉਮਰ ‘ਚ ਆਲੀਸ਼ਾਨ ਜੀਵਨ ਸ਼ੈਲੀ ਜਿਊਣ ਲਈ ਲੋਕਾਂ ਨੂੰ ਧੋਖਾ ਦੇਣਾ ਸ਼ੁਰੂ ਕਰ ਦਿੱਤਾ ਸੀ। ਬੇਂਗਲੁਰੂ ਵਿੱਚ ਧੋਖਾਧੜੀ ਕਰਨ ਤੋਂ ਬਾਅਦ, ਉਸਨੇ ਚੇਨਈ ਅਤੇ ਹੋਰ ਸ਼ਹਿਰਾਂ ਵਿੱਚ ਵੀ ਲੋਕਾਂ ਨੂੰ ਨਿਸ਼ਾਨਾ ਬਣਾਇਆ। ਉਸ ਦੇ ਨਿਸ਼ਾਨੇ ‘ਤੇ ਚੋਟੀ ਦੇ ਸਿਆਸਤਦਾਨ, ਕਾਰੋਬਾਰੀ ਤੋਂ ਲੈ ਕੇ ਬਾਲੀਵੁੱਡ ਹਸਤੀਆਂ ਤੱਕ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...