ਫਿਲਮ ਅਦਾਕਾਰਾ ਕੰਗਨਾ ਰਣੌਤ ਨੇ ਚੋਣ ਲੜਨ ਦੀ ਇੱਛਾ ਜ਼ਾਹਰ ਕੀਤੀ ਹੈ। ਅਦਾਕਾਰਾ ਨੇ ਕਿਹਾ ਕਿ ਉਹ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਹੈ ਅਤੇ ਇਸਦੇ ਲਈ ਉਹ ਰਾਜਨੀਤੀ ਵਿੱਚ ਆਉਣ ਲਈ ਤਿਆਰ ਹੈ। ਮਨਾਲੀ ਦੀ ਰਹਿਣ ਵਾਲੀ ਅਦਾਕਾਰਾ ਨੇ ਕਿਹਾ ਕਿ ਜੇਕਰ ਉਸ ਨੂੰ ਆਪਣੇ ਗ੍ਰਹਿ ਰਾਜ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਦਾ ਮੌਕਾ ਮਿਲਦਾ ਹੈ ਤਾਂ ਇਹ ਉਸ ਲਈ ਮਾਣ ਵਾਲੀ ਗੱਲ ਹੋਵੇਗੀ।

ਕੰਗਨਾ ਰਣੌਤ ਨੇ ਕਿਹਾ, ‘ਜੇਕਰ ਸਰਕਾਰ ਰਾਜਨੀਤੀ ‘ਚ ਮੇਰੀ ਸ਼ਮੂਲੀਅਤ ਚਾਹੁੰਦੀ ਹੈ ਤਾਂ ਮੈਂ ਪੂਰੀ ਤਰ੍ਹਾਂ ਤਿਆਰ ਰਹਾਂਗੀ। ਹਿਮਾਚਲ ਪ੍ਰਦੇਸ਼ ਦੇ ਲੋਕਾਂ ਦੀ ਸੇਵਾ ਕਰਨ ਦਾ ਇਹ ਮੌਕਾ ਦੇਣਾ ਮੇਰੇ ਲਈ ਮਾਣ ਵਾਲੀ ਗੱਲ ਹੋਵੇਗੀ। ਨੈਸ਼ਨਲ ਐਵਾਰਡ ਜੇਤੂ ਅਦਾਕਾਰਾ ਨੇ ਇਹ ਬਿਆਨ ਅਗਲੇ ਮਹੀਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਿਮਲਾ ‘ਚ ਇਕ ਸਮਾਗਮ ਦੌਰਾਨ ਦਿੱਤਾ। ਹਿਮਾਚਲ ਪ੍ਰਦੇਸ਼ ਵਿੱਚ 12 ਨਵੰਬਰ ਨੂੰ ਚੋਣਾਂ ਹਨ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।












