September 6, 2026, 2:00 am
----------- Advertisement -----------
HomeNewsEntertainmentਅਭਿਨੇਤਰੀ ਸ਼ੇਨਾਜ਼ ਟਰੇਜ਼ਰੀ ਹੋਈ ਗੰਭੀਰ ਬੀਮਾਰੀ ਦਾ ਸ਼ਿਕਾਰ, ਸੋਸ਼ਲ ਮੀਡੀਆ ਰਾਹੀਂ ਦਿੱਤੀ...

ਅਭਿਨੇਤਰੀ ਸ਼ੇਨਾਜ਼ ਟਰੇਜ਼ਰੀ ਹੋਈ ਗੰਭੀਰ ਬੀਮਾਰੀ ਦਾ ਸ਼ਿਕਾਰ, ਸੋਸ਼ਲ ਮੀਡੀਆ ਰਾਹੀਂ ਦਿੱਤੀ ਜਾਣਕਾਰੀ

Published on

----------- Advertisement -----------

ਫਿਲਮ ‘ਮੈਂ ਔਰ ਮਿਸਟਰ ਰਾਈਟ’, ‘ਹਮ-ਤੁਮ’, ‘ਦਿੱਲੀ-ਬੇਲੀ’,’ਉਮਰ’, ‘ਅੱਗੇ ਸੇ ਰਾਈਟ’, ‘ਰੇਡੀਓ’, ‘ਵਨ ਲਾਈਫ ਟੂ ਲਿਵ’ ਸਮੇਤ ਕਈ ਫਿਲਮਾਂ ‘ਚ ਕੰਮ ਕਰ ਚੁੱਕੀ ਅਭਿਨੇਤਰੀ ਸ਼ੇਨਾਜ਼ ਟਰੇਜ਼ਰੀ ਇਕ ਗੰਭੀਰ ਬੀਮਾਰੀ ਦਾ ਸ਼ਿਕਾਰ ਹੋ ਗਈ ਹੈ। ਅਭਿਨੇਤਰੀ ਸ਼ੇਨਾਜ਼ ਨੇ ਮੰਗਲਵਾਰ (29 ਜੂਨ) ਨੂੰ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਹ ਪ੍ਰੋਸੋਪੈਗਨੋਸੀਆ ਨਾਂ ਦੀ ਗੰਭੀਰ ਬੀਮਾਰੀ ਨਾਲ ਜੂਝ ਰਹੀ ਹੈ। ਇਸ ਬਿਮਾਰੀ ਨੂੰ face blindness ਵੀ ਕਿਹਾ ਜਾਂਦਾ ਹੈ। ਉਸ ਨੇ ਦੱਸਿਆ ਕਿ ਇਸ ਬਿਮਾਰੀ ਕਾਰਨ ਉਸ ਨੂੰ ਲੋਕਾਂ ਦੇ ਚਿਹਰੇ ਪਛਾਣਨ ਵਿੱਚ ਦਿੱਕਤ ਆਉਂਦੀ ਹੈ।
ਸ਼ੇਨਾਜ਼ ਨੇ ਆਪਣੀ ਪਹਿਲੀ ਸਟੋਰੀ ‘ਚ ਲਿਖਿਆ, ‘ਮੈਨੂੰ ਪ੍ਰੋਸੋਪੈਗਨੋਸੀਆ ਨਾਂ ਦੀ ਬੀਮਾਰੀ ਦਾ ਪਤਾ ਲੱਗਾ ਹੈ। ਹੁਣ ਸਮਝ ਆਇਆ ਕਿ ਮੈਨੂੰ ਕਈ ਚਿਹਰੇ ਕਿਉਂ ਯਾਦ ਨਹੀਂ ਹਨ। ਭੁੱਲਣ ਦੇ ਨਾਲ-ਨਾਲ, ਇਸਨੂੰ ਚਿਹਰੇ ਦਾ ਅੰਨ੍ਹਾਪਣ ਵੀ ਕਿਹਾ ਜਾਂਦਾ ਹੈ, ਜਿਸਦਾ ਮਤਲਬ ਹੈ ਕਿ ਤੁਸੀਂ ਲੋਕਾਂ ਦੇ ਚਿਹਰਿਆਂ ਨੂੰ ਨਹੀਂ ਪਛਾਣ ਸਕਦੇ। ਉਨ੍ਹਾਂ ਲਿਖਿਆ, ‘ਜੋ ਵਿਅਕਤੀ ਇਸ ਬੀਮਾਰੀ ਨਾਲ ਜੂਝ ਰਿਹਾ ਹੁੰਦਾ ਹੈ, ਉਹ ਆਪਣੇ ਕਰੀਬੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੇ ਚਿਹਰਿਆਂ ਨੂੰ ਵੀ ਨਹੀਂ ਪਛਾਣ ਸਕਦਾ।’ ਉਸਨੇ ਅੱਗੇ ਲਿਖਿਆ, ‘ਹਾਂ ਇਹ ਮੈਂ ਹਾਂ। ਲੋਕਾਂ ਨੂੰ ਪਛਾਣਨ ਲਈ ਮੈਨੂੰ ਸਮਾਂ ਲੱਗਦਾ ਹੈ। ਕਈ ਵਾਰ ਉਹ ਕਰੀਬੀ ਦੋਸਤ ਵੀ ਹੁੰਦੇ ਹਨ, ਜਿਨ੍ਹਾਂ ਨੂੰ ਮੈਂ ਕਈ ਦਿਨਾਂ ਤੋਂ ਨਹੀਂ ਦੇਖਿਆ ਹੁੰਦਾ ।
ਸ਼ੇਨਾਜ਼ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਲਿਖਿਆ, ‘ਕਿਰਪਾ ਕਰਕੇ ਮੈਨੂੰ ਸਮਝੋ, ਮੈਂ ਅਣਜਾਣ ਨਹੀਂ ਬਣਦੀ ਸੀ, ਇਹ ਸਭ ਇਸ ਕਾਰਨ ਹੋਇਆ। ਮੈਨੂੰ ਹਮੇਸ਼ਾ ਸ਼ਰਮ ਮਹਿਸੂਸ ਹੁੰਦੀ ਹੈ ਕਿ ਮੈਂ ਲੋਕਾਂ ਦੀ ਪਛਾਣ ਕਿਉਂ ਮਿਕਸ ਕਰ ਦਿੰਦੀ ਸੀ। ਅਜਿਹਾ ਮੇਰੇ ਕੋਲੋਂ ਨਾ ਸਿਰਫ਼ ਬਾਹਰਲੇ ਲੋਕਾਂ ਨਾਲ ਹੋਇਆ ਹੈ, ਸਗੋਂ ਨਜ਼ਦੀਕੀਆਂ ਨਾਲ ਵੀ ਹੋਇਆ ਹੈ। ਇਹ ਇੱਕ ਅਸਲੀ ਮਾਨਸਿਕ ਸਮੱਸਿਆ ਹੈ। ਕਿਰਪਾ ਕਰਕੇ ਮੈਨੂੰ ਸਮਝਣ ਦੀ ਕੋਸ਼ਿਸ਼ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...