November 6, 2026, 12:11 pm
----------- Advertisement -----------
HomeNewsEntertainmentਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਟੀਵੀ ਸੀਰੀਅਲ ਦੇ ਸੈੱਟ 'ਤੇ ਫਾਹਾ ਲੈ...

ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਟੀਵੀ ਸੀਰੀਅਲ ਦੇ ਸੈੱਟ ‘ਤੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

Published on

----------- Advertisement -----------

ਸੋਨੀ ਸਬ ਟੀਵੀ ਦੇ ਸੀਰੀਅਲ ‘ਅਲੀਬਾਬਾ: ਦਾਸਤਾਨ ਏ ਕਾਬੁਲ’ ਦੀ ਮੁੱਖ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਸ਼ਨੀਵਾਰ (24 ਦਸੰਬਰ) ਨੂੰ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਸ ਨੇ ਟੀਵੀ ਸੀਰੀਅਲ ਦੇ ਸੈੱਟ ‘ਤੇ ਫਾਹਾ ਲੈ ਲਿਆ। ਮਾਮਲੇ ਦੀ ਸੂਚਨਾ ਮਿਲਦੇ ਹੀ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਤੁਨੀਸ਼ਾ ਸਿਰਫ 20 ਸਾਲ ਦੀ ਸੀ। ਉਸਨੇ ਇੱਕ ਬਾਲ ਕਲਾਕਾਰ ਦੇ ਰੂਪ ਵਿੱਚ ਉਦਯੋਗ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਅਤੇ ਸੀਰੀਅਲ ‘ਭਾਰਤ ਕਾ ਵੀਰ ਪੁੱਤਰ ਮਹਾਰਾਣਾ ਪ੍ਰਤਾਪ’ ਵਿੱਚ ਡੈਬਿਊ ਕੀਤਾ।

ਤੁਨੀਸ਼ਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਤੁਨੀਸ਼ਾ ਇਸ ਸਮੇਂ ਸੋਨੀ ਸਬ ਟੀਵੀ ਦੇ ਸੀਰੀਅਲ ‘ਅਲੀ ਬਾਬਾ : ਦਾਸਤਾਨ ਏ ਕਾਬੁਲ’ ‘ਚ ਅਹਿਮ ਭੂਮਿਕਾ ਨਿਭਾ ਰਹੀ ਸੀ। ਇਸ ਸੀਰੀਅਲ ‘ਚ ਉਹ ਸ਼ਹਿਜ਼ਾਦੀ ਮਰੀਅਮ ਬਣੀ ਸੀ। ਇਸ ਤੋਂ ਇਲਾਵਾ ਉਹ ਫਿਤੂਰ, ਬਾਰ ਬਾਰ ਦੇਖੋ, ਕਹਾਨੀ 2: ਦੁਰਗਾ ਰਾਣੀ ਸਿੰਘ, ਦਬੰਗ 3 ਆਦਿ ਫਿਲਮਾਂ ਵਿੱਚ ਵੀ ਨਜ਼ਰ ਆਈ ਸੀ। ਫਿਤੂਰ ਅਤੇ ਬਾਰ ਬਾਰ ਦੇਖੋ ਵਿੱਚ, ਤੁਨੀਸ਼ਾ ਨੇ ਕੈਟਰੀਨਾ ਕੈਫ ਦੀ ਕਿਸ਼ੋਰ ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਇਲਾਵਾ ਸੀਰੀਅਲ ‘ਇੰਟਰਨੈੱਟ ਵਾਲਾ ਲਵ’ ‘ਚ ਤਨੀਸ਼ਾ ਦੇ ਕਿਰਦਾਰ ਨੂੰ ਕਾਫੀ ਪਸੰਦ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...