October 26, 2026, 1:12 pm
----------- Advertisement -----------
HomeNewsEntertainmentਮਾਂ ਬਣਨ ਤੋਂ ਬਾਅਦ ਆਪਣੀ ਫਿਟਨੈੱਸ 'ਤੇ ਧਿਆਨ ਦੇ ਰਹੀ ਹੈ ਆਲੀਆ...

ਮਾਂ ਬਣਨ ਤੋਂ ਬਾਅਦ ਆਪਣੀ ਫਿਟਨੈੱਸ ‘ਤੇ ਧਿਆਨ ਦੇ ਰਹੀ ਹੈ ਆਲੀਆ ਭੱਟ, ਜਿਮ ਦੇ ਬਾਹਰ ਹੋਈ ਸਪਾਟ

Published on

----------- Advertisement -----------

ਬਾਲੀਵੁੱਡ ਦੀ ਪ੍ਰਤਿਭਾਸ਼ਾਲੀ ਅਦਾਕਾਰਾ ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਮਾਂ ਬਣਨ ਦੀ ਜ਼ਿੰਦਗੀ ਦਾ ਆਨੰਦ ਮਾਣ ਰਹੀ ਹੈ। ਉਸਨੇ 6 ਨਵੰਬਰ ਨੂੰ ਇੱਕ ਛੋਟੀ ਦੂਤ ਨੂੰ ਜਨਮ ਦਿੱਤਾ, ਜਿਸਦਾ ਨਾਮ ਉਸਨੇ ਪਤੀ ਰਣਬੀਰ ਕਪੂਰ ਦੇ ਨਾਲ ਰਾਹਾ ਕਪੂਰ ਰੱਖਿਆ। ਮਾਂ ਬਣਨ ਤੋਂ ਬਾਅਦ ਆਲੀਆ ਨੇ ਆਪਣੀ ਬੇਟੀ ਰਾਹਾ ਦੀ ਝਲਕ ਦਿਖਾਈ ਹੈ। ਹਾਲਾਂਕਿ ਉਨ੍ਹਾਂ ਨੇ ਅਜੇ ਤੱਕ ਆਪਣਾ ਚਿਹਰਾ ਨਹੀਂ ਦਿਖਾਇਆ ਹੈ। ਆਲੀਆ ਹੁਣ ਡਿਲੀਵਰੀ ਤੋਂ ਬਾਅਦ ਆਪਣੀ ਫਿਟਨੈੱਸ ‘ਤੇ ਧਿਆਨ ਦੇ ਰਹੀ ਹੈ। ਆਲੀਆ ਭੱਟ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਜਿਮ ਦੇ ਬਾਹਰ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਆਲੀਆ ਬਲੈਕ ਆਊਟਫਿਟ ‘ਚ ਨਜ਼ਰ ਆ ਰਹੀ ਹੈ। ਉਸ ਨੇ ਇੱਕ ਬੈਗ ਵੀ ਚੁੱਕਿਆ ਹੋਇਆ ਹੈ, ਜਿਸ ਵਿੱਚ ਉਸ ਦੇ ਜਿਮ ਨਾਲ ਸਬੰਧਤ ਚੀਜ਼ਾਂ ਹਨ। ਵੀਡੀਓ ‘ਚ ਆਲੀਆ ਭੱਟ ਜਿਮ ਦੀ ਲਿਫਟ ਦੇ ਅੰਦਰ ਜਾਂਦੀ ਨਜ਼ਰ ਆ ਰਹੀ ਹੈ। ਫਿਟਨੈੱਸ ਨੂੰ ਲੈ ਕੇ ਉਨ੍ਹਾਂ ਦੇ ਸਮਰਪਣ ਦੀ ਕਾਫੀ ਤਾਰੀਫ ਹੋ ਰਹੀ ਹੈ।

ਜਿਮ ‘ਚ ਵਰਕਆਊਟ ਕਰਨ ਦੇ ਨਾਲ-ਨਾਲ ਆਲੀਆ ਭੱਟ ਯੋਗਾ ਸੈਸ਼ਨ ਵੀ ਕਰ ਰਹੀ ਹੈ। ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ‘ਚ ਉਹ ਯੋਗਾ ਸੈਸ਼ਨ ਤੋਂ ਬਾਅਦ ਆਪਣੀ ਕਾਰ ਵੱਲ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਡਿਲੀਵਰੀ ਤੋਂ ਬਾਅਦ ਆਲੀਆ ਪਹਿਲਾਂ ਦੀ ਤਰ੍ਹਾਂ ਆਪਣੀ ਫਿਟਨੈੱਸ ਹਾਸਲ ਕਰਨ ਲਈ ਕਾਫੀ ਪਸੀਨਾ ਵਹਾ ਰਹੀ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਆਲੀਆ ਭੱਟ ਨੂੰ ਆਖਰੀ ਵਾਰ ‘ਬ੍ਰਹਮਾਸਤਰ’ ‘ਚ ਦੇਖਿਆ ਗਿਆ ਸੀ, ਜਿਸ ‘ਚ ਉਸ ਨੇ ਪਤੀ ਰਣਬੀਰ ਕਪੂਰ ਨਾਲ ਕੰਮ ਕੀਤਾ ਸੀ। ਇਹ ਫਿਲਮ ਬਾਕਸ ਆਫਿਸ ‘ਤੇ ਸੁਪਰਹਿੱਟ ਸਾਬਤ ਹੋਈ। ਹੁਣ ਆਲੀਆ ‘ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ’ ‘ਚ ਨਜ਼ਰ ਆਵੇਗੀ, ਜਿਸ ‘ਚ ਉਹ ਰਣਵੀਰ ਸਿੰਘ ਦੇ ਨਾਲ ਨਜ਼ਰ ਆਵੇਗੀ। ਇਸ ਫਿਲਮ ਦਾ ਨਿਰਦੇਸ਼ਨ ਕਰਨ ਜੌਹਰ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...