ਪੰਜਾਬੀ ਗਾਇਕਾ ਅਤੇ ਬਿੱਗ ਬੌਸ 15 ਦੀ ਸਾਬਕਾ ਪ੍ਰਤੀਯੋਗੀ ਅਫਸਾਨਾ ਖਾਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਹਾਲ ਹੀ ‘ਚ ਉਨ੍ਹਾਂ ਦੇ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਫਸਾਨਾ ਖਾਨ ਅਤੁ ਸਾਜ਼ ਕਾਫੀ ਖੁਸ਼ ਨਜ਼ਰ ਆ ਰਹੇ ਹਨ ।
ਅਫਸਾਨਾ ਖਾਨ ਨੇ ਪੀਲੇ ਰੰਗ ਦਾ ਲਹਿੰਗਾ ਇਸ ਖਾਸ ਦਿਨ ਦੇ ਲਈ ਚੁਣਿਆ ਹੈ । ਇਸ ਦੇ ਨਾਲ ਉੁਨ੍ਹਾਂ ਨੇ ਸੋਨੇ ਦੀ ਜਿਊਲਰੀ ਪਾਈ ਹੋਈ ਹੈ ।ਇਸ ਦੇ ਨਾਲ ਹੀ ਸਾਜ਼ ਵੀ ਪੀਲੇ ਰੰਗ ਦੇ ਕੁੜਤੇ ਅਤੇ ਸਫੇਦ ਪਜਾਮੇ ‘ਚ ਨਜ਼ਰ ਆਏ । ਇਹ ਜੋੜੀ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ ।
ਅਫਸਾਨਾ ਖ਼ਾਨ ਨੇ ਹੋਰ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਦੋਵੇਂ ਇੱਕ ਦੂਜੇ ਨੂੰ ਹਲਦੀ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ ।ਅਫਸਾਨਾ ਖਾਨ ਦੀ ਹਲਦੀ ਸੈਰੇਮਨੀ ‘ਚ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਇਸ ਜੋੜੀ ਦੀਆਂ ਖੁਸ਼ੀਆਂ ‘ਚ ਸ਼ਾਮਿਲ ਹੋਏ ।ਦੱਸ ਦਈਏ ਕਿ ਅਫਸਾਨਾ ਖ਼ਾਨ ਅਤੇ ਸਾਜ਼ ਨੇ ਆਪਣੇ ਵਿਆਹ ‘ਚ ਬਾਲੀਵੁੱਡ ਅਤੇ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੂੰ ਸੱਦਾ ਦਿੱਤਾ ਹੈ ।
ਤੁਹਾਨੂੰ ਦੱਸ ਦੇਈਏ ਕਿ ਅਫਸਾਨਾ ਖਾਨ ਦਾ ਹਾਲ ਹੀ ‘ਚ ਰਿਲੀਜ਼ ਹੋਇਆ ਗੀਤ ਤਿਤਲੀ ਸੋਸ਼ਲ ਮੀਡੀਆ ‘ਤੇ ਕਾਫੀ ਮਸ਼ਹੂਰ ਹੋਇਆ ਸੀ। ਇਸ ਤੋਂ ਬਾਅਦ ਪੰਜਾਬੀ ਗਾਇਕਾ ਨੇ ਬਿੱਗ ਬੌਸ 15 ਵਿੱਚ ਪ੍ਰਤੀਯੋਗੀ ਵਜੋਂ ਹਿੱਸਾ ਲਿਆ।