ਮਸ਼ਹੂਰ ‘ਤਿਤਲੀਆ’ ਗਾਇਕਾ ਅਫਸਾਨਾ ਖਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੀਆਂ ਹਨ। ਆਪਣੇ ਨਵੇਂ ਗੀਤ ‘ਬੇਚਾਰੀ’ ਦੇ ਨਾਲ ਵਾਹ ਵਾਹੀ ਖੱਟਣ ਵਾਲੀ ਅਫਸਾਨਾ ਖ਼ਾਨ ਆਪਣੇ ਪਤੀ ਸਾਜ਼ ਦੇ ਨਾਲ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਪਹੁੰਚੀ। ਜੀ ਹਾਂ ਕਪਿਲ ਸ਼ਰਮਾ ਨੇ ਅਫਸਾਨਾ ਤੇ ਸਾਜ਼ ਦੇ ਲਈ ਸਪੈਸ਼ਲ ਡਿਨਰ ਦਾ ਪ੍ਰਬੰਧ ਕੀਤਾ ਸੀ। ਅਫਸਾਨਾ ਖ਼ਾਨ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇਸ ਖ਼ਾਸ ਮੁਲਾਕਾਤ ਦੀਆਂ ਕੁਝ ਝਲਕੀਆਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤੀਆਂ ਹਨ। ਤਸਵੀਰਾਂ ‘ਚ ਦੇਖ ਸਕਦੇ ਹੋ ਅਫਸਾਨਾ,ਸਾਜ਼, ਕਪਿਲ ਸ਼ਰਮਾ ਤੇ ਗਿੰਨੀ ਚਤਰਥ ਵੀ ਨਜ਼ਰ ਆ ਰਹੀ ਹੈ।
ਇਸ ਤੋਂ ਇਲਾਵਾ ਗਾਇਕਾ ਨੇ ਇੱਕ ਵੀਡੀਓ ਵੀ ਪੋਸਟ ਕੀਤੀ ਹੈ ਜਿਸ ‘ਚ ਕਪਿਲ ਸ਼ਰਮਾ ਤਿੱਤਲੀਆਂ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਧੰਨਵਾਦ ਕਰਦੇ ਹੋਏ ਗਾਇਕਾ ਅਫਸਾਨਾ ਨੇ ਲਿਖਿਆ ਹੈ-‘ਬਹੁਤ ਪਿਆਰ ਪਿਆਰ ਦਿੱਤਾ down to earth @kapilsharma ਭਾਜੀ ਕਿੰਗ ਆਫ ਕਾਮੇਡੀ @ginnichatrath ਭਾਬੀ ਜੀ ਬਹੁਤ ਹੀ ਪਿਆਰਾ dinner’। ਇਸ ਪੋਸਟ ਉੱਤੇ ਵੱਡੀ ਗਿਣਤੀ ‘ਚ ਲਾਈਕਸ ਤੇ ਕਮੈਂਟ ਆ ਚੁੱਕੇ ਹਨ। ਦੱਸ ਦਈਏ ਇਸੇ ਸਾਲ ਫਰਵਰੀ ਮਹੀਨੇ ‘ਚ ਹੀ ਅਫਸਾਨਾ ਤੇ ਸਾਜ਼ ਵਿਆਹ ਹੋਇਆ ਹੈ। ਗਾਇਕ ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕਾ ਹੈ। ਉਸ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਨੇ ਜਿਵੇਂ ਤਿੱਤਲੀਆਂ, ਬਾਜ਼ਾਰ, ਧੱਕਾ, ਜੋੜਾ ਆਦਿ ਹਨ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ਚ ਵੀ ਗੀਤ ਗਾ ਚੁੱਕੀ ਹੈ।