September 10, 2026, 7:31 am
----------- Advertisement -----------
HomeNewsEntertainmentਅਫਸਾਨਾ ਖ਼ਾਨ ਦੇ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, ਵਿਆਹ ਦੇ ਕਾਰਡ ਵੰਡਦੀ...

ਅਫਸਾਨਾ ਖ਼ਾਨ ਦੇ ਵਿਆਹ ਦੀਆਂ ਤਿਆਰੀਆਂ ਹੋਈਆਂ ਸ਼ੁਰੂ, ਵਿਆਹ ਦੇ ਕਾਰਡ ਵੰਡਦੀ ਨਜ਼ਰ ਆਈ ਗਾਇਕਾ

Published on

----------- Advertisement -----------

ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਫਸਾਨਾ ਖ਼ਾਨ ਇੰਨੀ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਕਾਫੀ ਚਰਚਾ ਵਿਚ ਹੈ। ਉਸਦਾ ਵਿਆਹ ਮਸ਼ਹੂਰ ਗਾਇਕ ਸਾਜ਼ ਨਾਲ ਹੋਣ ਜਾ ਰਿਹਾ ਹੈ। ਅਫਸਾਨਾ ਖ਼ਾਨ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਜਿਸ ‘ਚ ਉਹ ਆਪਣੇ ਵਿਆਹ ਦੀ ਰਿਸੈਪਸ਼ਨ ਦੇ ਲਈ ਕਾਰਡ ਵੰਡਦੀ ਹੋਈ ਨਜ਼ਰ ਆ ਰਹੀ ਹੈ । ਇੱਕ ਤਸਵੀਰ ‘ਚ ਬਾਲੀਵੁੱਡ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਸਲੀਮ ਮਾਰਚੈਂਟ ਨਜ਼ਰ ਆ ਰਹੇ ਹਨ ।

ਜਿਸ ਨੂੰ ਅਫਸਾਨਾ ਖਾਨ ਆਪਣੀ ਰਿਸੈਪਸ਼ਨ ਦੇ ਲਈ ਕਾਰਡ ਦਿੰਦੀ ਹੋਈ ਨਜ਼ਰ ਆ ਰਹੀ ਹੈ । ਇੰਨਾ ਹੀ ਨਹੀਂ, ਉਸਨੇ ਆਪਣੇ ਰਿਸੈਪਸ਼ਨ ਦੀ ਮਿਤੀ ਦਾ ਖੁਲਾਸਾ ਵੀ ਕੀਤਾ ਹੈ ਜੋ 19 ਫਰਵਰੀ ਹੈ। ਉਨ੍ਹਾਂ ਦੇ ਵਿਆਹ ਦੀ ਤਰੀਕ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ, ਇਸ ਲਈ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਕੁਝ ਦਿਨ ਪਹਿਲਾਂ, ਉਸਨੂੰ ਡਿਜ਼ਾਈਨਰ ਮਨੀਸ਼ ਮਲਹੋਤਰਾ ਦੇ ਦਫਤਰ ਵਿੱਚ ਦੇਖਿਆ ਗਿਆ ਸੀ

ਜਿਸ ਤੋਂ ਪ੍ਰਸ਼ੰਸਕ ਪਹਿਲਾਂ ਹੀ ਅੰਦਾਜ਼ਾ ਲਗਾ ਰਹੇ ਸਨ ਕਿ ਦੋਵੇਂ ਵਿਆਹ ਦੀਆ ਤਿਆਰੀਆਂ ਕਰ ਰਹੇ ਹਨ। ਪ੍ਰਸ਼ੰਸਕ ਅਫਸਾਨਾ ਤੇ ਸਾਜ਼ ਦੇ ਵਿਆਹ ਲਈ ਬਹੁਤ ਹੀ ਉਤਸ਼ਾਹਿਤ ਹਨ। ਦੱਸ ਦਈਏ ਕਿ ਅਫਸਾਨਾ ਖ਼ਾਨ ਨੇ ਆਪਣੇ ਵਿਆਹ ਤੋਂ ਪਹਿਲਾਂ ਸਾਜ਼ ਦੇ ਨਾਲ ‘ਲੱਖ ਲੱਖ ਵਧਾਈਆਂ’ ਟਾਈਟਲ ਹੇਠ ਗੀਤ ਕੱਢਿਆ ਹੈ ਜੋ ਕਿ ਦੋਵਾਂ ਦੇ ਪ੍ਰਸ਼ੰਸਕਾਂ ਨੂੰ ਵੀ ਖੂਬ ਪਸੰਦ ਆ ਰਿਹਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...