June 28, 2026, 2:49 am
----------- Advertisement -----------
HomeNewsEntertainmentਗੁਰਦਾਸ ਮਾਨ ਨੂੰ ਵਿਆਹ ਦਾ ਕਾਰਡ ਦੇਣ ਪੁਹੰਚੀ ਅਫਸਾਨਾ ਖਾਨ ਹੋਈ ਭਾਵੁਕ,ਦੇਖੋ...

ਗੁਰਦਾਸ ਮਾਨ ਨੂੰ ਵਿਆਹ ਦਾ ਕਾਰਡ ਦੇਣ ਪੁਹੰਚੀ ਅਫਸਾਨਾ ਖਾਨ ਹੋਈ ਭਾਵੁਕ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਅਫਸਾਨਾ ਖ਼ਾਨ Afsana Khan ਜੋ ਕਿ ਬਹੁਤ ਜਲਦ ਵਿਆਹ ਵਿਆਹ ਕਰਵਾਉਣ ਜਾ ਰਹੀ ਹੈ। ਜੀ ਹਾਂ ਅਫਸਾਨਾ ਜੋ ਕਿ ਆਪਣੇ ਮੰਗੇਤਰ ਸਾਜ਼ ਦੇ ਨਾਲ ਵਿਆਹ ਦੇ ਬੰਧਨ ਚ ਬੱਝਣ ਜਾ ਰਹੀ ਹੈ। ਜਿਸ ਕਰਕੇ ਇਹ ਜੋੜੀ ਵਿਆਹ ਦੇ ਕਾਰਡ ਵੰਡ ਰਹੇ ਨੇ। ਇਸ ਲਈ ਦੋਵਾਂ ਦੇ ਵਿਆਹ ਦਾ ਕਾਰਡ ਬਹੁਤ ਹੀ ਸ਼ਾਨਦਾਰ ਹੈ। ਕਈ ਕਲਾਕਾਰਾਂ ਨੂੰ ਵਿਆਹ ਦਾ ਕਾਰਡ ਦੇਣ ਤੋਂ ਬਾਅਦ ਗਾਇਕਾ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਗੁਰਦਾਸ ਮਾਨ ਸਾਬ Gurdas Maan ਨੂੰ ਵਿਆਹ ਦਾ ਕਾਰਡ ਦੇਣ ਪਹੁੰਚੀ। ਅਫਸਾਨਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ।

ਜਿਸ ‘ਚ ਉਹ ਗੁਰਦਾਸ ਮਾਨ ਤੇ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਦੇ ਨਾਲ ਨਜ਼ਰ ਆ ਰਹੀ ਹੈ। ਵੀਡੀਓ ‘ਚ ਦੇਖ ਸਕਦੇ ਹੋ ਕਿ ਅਫਸਾਨਾ ਤੇ ਸਾਜ਼ ਬਹੁਤ ਹੀ ਸਤਿਕਾਰ ਦੇ ਨਾਲ ਗੁਰਦਾਸ ਮਾਨ ਨੂੰ ਮਿਲੇ ਤੇ ਆਪਣੇ ਵਿਆਹ ਦਾ ਕਾਰਡ ਦਿੱਤਾ। ਗੁਰਦਾਸ ਮਾਨ ਵੀਡੀਓ ਵਿੱਚ ਅਫਸਾਨਾ ਤੇ ਸਾਜ਼ ਦੇ ਵਿਆਹ ਦਾ ਡੱਬਾ ਦੇਖ ਕੇ ਖੁਸ਼ ਹੁੰਦੇ ਹਨ। ਇਸ ਵੀਡੀਓ ਨੂੰ ਪੋਸਟ ਕਰਦੇ ਅਫਸਾਨਾ ਨੇ ਲਿਖਿਆ ਹੈ- ‘ਮਹਾਨ ਗੁਰਦਾਸ ਮਾਨ ਸਾਬ ਜੀ ਤੇ ਆਂਟੀ ਜੀ ਮਨਜੀਤ…ਮੇਰੇ ਪਿਤਾ ਸਾਬ ਵਰਗੀਆਂ ਅਸੀਸਾਂ…ਮੈਨੂੰ ਮੇਰੇ ਪਿਤਾ ਬਹੁਤ ਯਾਦ ਆਏ…ਇਨੀਂ ਦਿਨੀਂ ਮੈਂ ਬਹੁਤ ਭਾਵੁਕ ਹਾਂ’। ਇਹ ਵੀਡੀਓ ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ। ਇਸ ਵਿਆਹ ‘ਚ ਪਾਲੀਵੁੱਡ ਜਗਤ ਤੋਂ ਲੈ ਕੇ ਬਾਲੀਵੁੱਡ ਜਗਤ ਦੇ ਕਈ ਨਾਮੀ ਕਲਾਕਾਰ ਸ਼ਾਮਿਲ ਹੋਣਗੇ। ਅਫਸਾਨਾ ਖ਼ਾਨ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...