September 11, 2026, 8:02 pm
----------- Advertisement -----------
HomeNewsEntertainmentਅਫਸਾਨਾ ਖਾਨ ਦੇ ਹੱਥਾਂ ਤੇ ਲੱਗੀ ਸਾਜ਼ ਦੇ ਨਾਂ ਦੀ ਮਹਿੰਦੀ,ਬਿੱਗ ਬੌਸ...

ਅਫਸਾਨਾ ਖਾਨ ਦੇ ਹੱਥਾਂ ਤੇ ਲੱਗੀ ਸਾਜ਼ ਦੇ ਨਾਂ ਦੀ ਮਹਿੰਦੀ,ਬਿੱਗ ਬੌਸ ਦੇ ਸਿਤਾਰਿਆਂ ਨੇ ਫੰਕਸ਼ਨ ‘ਚ ਲਾਏ ਚਾਰ ਚੰਨ

Published on

----------- Advertisement -----------

ਬਿੱਗ ਬੌਸ 15 ਦੀ ਪ੍ਰਤੀਯੋਗੀ ਰਹੀ ਅਫਸਾਨਾ ਖਾਨ ਜਲਦੀ ਹੀ ਆਪਣੇ ਮੰਗੇਤਰ ਸਾਜ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਵਿਆਹ ਤੋਂ ਪਹਿਲਾਂ ਉਨ੍ਹਾਂ ਦੀ ਮਹਿੰਦੀ ਅਤੇ ਹਲਦੀ ਦੀ ਰਸਮ ਵੀ ਬਹੁਤ ਧੂਮਧਾਮ ਨਾਲ ਕੀਤੀ ਗਈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਛਾਈਆਂ ਹੋਈਆਂ ਹਨ। ਖਾਸ ਗੱਲ ਇਹ ਹੈ ਕਿ ਅਫਸਾਨਾ ਖਾਨ ਦੀ ਮਹਿੰਦੀ ਦੇ ਫੰਕਸ਼ਨ ‘ਚ ‘ਬਿੱਗ ਬੌਸ’ ਦਾ ਹਿੱਸਾ ਰਹੇ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ।

ਹਿਮਾਂਸ਼ੀ ਖੁਰਾਨਾ, ਉਮਰ ਰਿਆਜ਼, ਰਾਖੀ ਸਾਵੰਤ, ਅਤੇ ਅਕਸ਼ਰਾ ਸਿੰਘ ਮਹਿੰਦੀ ਫੰਕਸ਼ਨ ‘ਚ ਸ਼ਾਮਲ ਹੋਏ। ਮਹਿੰਦੀ ਦੀ ਰਸਮ ਦੌਰਾਨ ਅਫਸਾਨਾ ਖਾਨ ਅਤੇ ਸਾਜ਼ ਨੇ ਇੱਕੋ ਜਿਹੀ ਫਲੋਰਲ ਡਰੈੱਸ ਨੂੰ ਚੁਣਿਆ ਜਦੋਂ ਕਿ ਅਫਸਾਨਾ ਨੇ ਰੈੱਡ ਕਲਰ ਦਾ ਦੁੱਪਟਾ ਲਿਆ ਹੋਇਆ ਸੀ ।ਇਨ੍ਹਾਂ ਤਸਵੀਰਾਂ ‘ਚ ਅਫਸਾਨਾ ਖ਼ਾਨ ਨੂੰ ਸਾਜ਼ ਚੁੰਮਦੇ ਹੋਏ ਨਜ਼ਰ ਆ ਰਹੇ ਹਨ । ਇਸ ਦੇ ਨਾਲ ਹੀ ਅਫਸਾਨਾ ਖਾਨ ਆਪਣੀ ਮਹਿੰਦੀ ਵਾਲੇ ਹੱਥਾਂ ਨੂੰ ਦਿਖਾ ਰਹੀ ਹੈ ।

ਰਾਖੀ ਸਾਵੰਤ ਵੀ ਅਫਸਾਨਾ ਦੇ ਵਿਆਹ ‘ਚ ਪਹੁੰਚੀ ਹੋਈ ਹੈ ਅਤੇ ਵਿਆਹ ਦੀਆਂ ਰਸਮਾਂ ਦੇ ਦੌਰਾਨ ਖੂਬ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਅਫਸਾਨਾ ਖਾਨ ਅਤੇ ਸਾਜ਼ ਵੀ ਖੁਸ਼ ਨਜ਼ਰ ਆਏ । ਦੱਸ ਦਈਏ ਕਿ ਅਫਸਾਨਾ ਖਾਨ ਆਪਣੇ ਵਿਆਹ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ ਕਰ ਰਹੀ ਸੀ ।

ਦੋਵਾਂ ਨੇ ਵਿਆਹ ਦੇ ਘਰ ਘਰ ਜਾ ਕੇ ਹਰ ਸੈਲੀਬ੍ਰੇਟੀ ਨੂੰ ਸੱਦਾ ਦਿੱਤਾ ਹੈ । ਹੁਣ ਇਹ ਜੋੜੀ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝ ਜਾਵੇਗੀ । ਜਿਸ ‘ਚ ਪੰਜਾਬੀ ਇੰਡਸਟਰੀ ਅਤੇ ਬਾਲੀਵੁੱਡ ਦੇ ਸਿਤਾਰੇ ਵਿਆਹ ਵਾਲੀ ਲੋਕੇਸ਼ਨ ‘ਤੇ ਪੁੱਜਣੇ ਸ਼ੁਰੂ ਹੋ ਚੁੱਕੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...