ਵਿਆਹ ਤੋਂ ਬਾਅਦ ਪੰਜਾਬੀ ਗਾਇਕਾ ਅਫਸਾਨਾ ਖ਼ਾਨ Afsana Khan ਦੀ ਖੁਸ਼ੀ ਸੱਤਵੇਂ ਆਸਮਾਨ ‘ਤੇ ਹੈ। ਜੀ ਹਾਂ ਕੁਝ ਦਿਨ ਪਹਿਲਾਂ ਹੀ ਅਫਸਾਨਾ ਤੇ ਸਾਜ਼ ਦਾ ਵਿਆਹ ਹੋਇਆ ਹੈ। ਜਿਸ ਤੋਂ ਬਾਅਦ ਇਹ ਜੋੜੀ ਖੂਬ ਸੁਰਖੀਆਂ ਚ ਬਣੀ ਹੋਈ ਹੈ। ਅਫਸਾਨਾ ਨੇ ਆਪਣੇ ਪਤੀ ਸਾਜ਼ ਦੇ ਨਾਲ ਇੱਕ ਵੀਡੀਓ (Video) ਸਾਂਝਾ ਕੀਤਾ ਹੈ ।ਇਸ ਵੀਡੀਓ ‘ਚ ਉਹ ਪਤੀ ਸਾਜ਼ ਦੇ ਨਾਲ ਗੀਤ ‘ਤੇ ਰੀਲ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
ਸੋਸ਼ਲ ਮੀਡੀਆ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਇਸ ਵੀਡੀਓ ‘ਤੇ ਕਮੈਂਟਸ ਕੀਤੇ ਜਾ ਰਹੇ ਹਨ । ਦੱਸ ਦਈਏ ਕਿ ਅਫਸਾਨਾ ਖ਼ਾਨ ਅਤੇ ਸਾਜ਼ ਆਪਣੇ ਵਿਆਹ ਦੇ ਵੀਡੀਓਜ਼ ਅਤੇ ਤਸਵੀਰਾਂ ਲਗਾਤਾਰ ਸ਼ੇਅਰ ਕਰ ਰਹੇ ਹਨ । ਅਫਸਾਨਾ ਖ਼ਾਨ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਅਫਸਾਨਾ ਖਾਨ ਨੇ ਇੰਡਸਟਰੀ ‘ਚ ਖੁਦ ਨੂੰ ਸਥਾਪਿਤ ਕਰਨ ਦੇ ਲਈ ਬਹੁਤ ਲੰਮਾ ਸੰਘਰਸ਼ ਕੀਤਾ ਹੈ ਅਤੇ ਉਨ੍ਹਾਂ ਦੀ ਮਾਂ ਨੇ ਬੱਚਿਆਂ ਦੇ ਪਾਲਣ ਪੋਸ਼ਣ ਦੇ ਲਈ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ।ਕਿਉਂਕਿ ਅਫਸਾਨਾ ਖਾਨ ਦੇ ਸਿਰ ਤੋਂ ਪਿਤਾ ਦਾ ਸਾਇਆ ਬਹੁਤ ਜਲਦ ਉੱਠ ਗਿਆ ਸੀ ।