August 24, 2026, 7:32 pm
----------- Advertisement -----------
HomeNewsEntertainmentਅਫਸਾਨਾ ਖ਼ਾਨ ਦੇ ਗੀਤ ‘Dhokebaaz’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਬਾਲੀਵੁੱਡ...

ਅਫਸਾਨਾ ਖ਼ਾਨ ਦੇ ਗੀਤ ‘Dhokebaaz’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ ਬਾਲੀਵੁੱਡ ਐਕਟਰ ਵਿਵੇਕ ਓਬਰਾਏ

Published on

----------- Advertisement -----------

ਅਫਸਾਨਾ ਖ਼ਾਨ ਪੰਜਾਬੀ ਇੰਡਸਟਰੀ ਦੀ ਅਜਿਹੀ ਗਾਇਕਾ ਹੈ ਜਿਸ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਹਾਲ ਹੀ ‘ਚ ਅਫਸਾਨਾ ਖ਼ਾਨ ਦੇ ਆਉਣ ਵਾਲੇ ਨਵੇਂ ਗੀਤ ਚ ਬਾਲੀਵੁੱਡ ਦੇ ਨਾਮੀ ਕਾਲਾਕਰ ਵਿਵੇਕ ਓਬਰਾਏ ਅਤੇ ਤ੍ਰਿਧਾ ਚੌਧਰੀ ਅਦਾਕਾਰੀ ਦਾ ਤੜਕਾ ਲਗਾਉਂਦੇ ਹੋਏ ਨਜ਼ਰ ਆਉਣਗੇ । ਐਕਟਰ ਵਿਵੇਕ ਓਬਰਾਏ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੀਤ ਦਾ ਮੋਸ਼ਨ ਪੋਸਟਰ ਸ਼ੇਅਰ ਕਰਦੇ ਹੋਏ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ- ‘Dil jeetne se todne tak ka silsila ab hoga shuru – #Dhokebaaz ਰਿਲੀਜ਼ ਹੋ ਰਿਹਾ ਹੈ @vyrloriginals ਦੇ ਯੂਟਿਊਬ ਚੈਨਲ ਉੱਤੇ 29 ਅਪ੍ਰੈਲ ਨੂੰ 11 ਵਜੇ’।

ਇਸ ਪੋਸਟ ਉੱਤੇ ਕਲਾਕਾਰ ਤੇ ਪ੍ਰਸ਼ੰਸਕ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਹਨ। ਜੇ ਗੱਲ ਕਰੀਏ ਧੋਖੇਬਾਜ਼ ਗੀਤ ਦੇ ਬੋਲ ਨਾਮੀ ਪੰਜਾਬੀ ਗੀਤਕਾਰ ਜਾਨੀ ਦੀ ਕਲਮ ‘ਚੋ ਨਿਕਲੇ । ਜਾਨੀ ਦੇ ਲਿਖੇ ਗੀਤਾਂ ਉੱਤੇ ਪਹਿਲਾਂ ਵੀ ਕਈ ਨਾਮੀ ਬਾਲੀਵੁੱਡ ਐਕਟਰ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕੀ ਅਫਸਾਨਾ ਖ਼ਾਨ ਇੱਕ ਅਜਿਹੀ ਗਾਇਕਾ ਹੈ ਜਿਸ ਨੇ ਗਾਇਕੀ ‘ਚ ਵੱਡਾ ਮੁਕਾਮ ਹਾਸਲ ਕੀਤਾ ਹੈ ਅਤੇ ਉਸ ਦੀ ਵੱਡੀ ਫੈਨ ਫਾਲੋਵਿੰਗ ਹੈ। ਪਰ ਗਾਇਕੀ ਦੇ ਖੇਤਰ ‘ਚ ਉਸ ਨੂੰ ਇਹ ਮੁਕਾਮ ਇਉਂ ਹੀ ਨਹੀਂ ਮਿਲ ਗਿਆ, ਇਸ ਮੁਕਾਮ ਨੂੰ ਹਾਸਲ ਕਰਨ ਦੇ ਲਈ ਉਸ ਨੇ ਕਈ ਸਾਲਾਂ ਤੱਕ ਸੰਘਰਸ਼ ਕੀਤਾ ਹੈ ਅਤੇ ਉਸ ਦਾ ਇਹ ਸੰਘਰਸ਼ ਹੀ ਰੰਗ ਲਿਆਇਆ ਹੈ।ਗਾਇਕਾ ਦੀ ਮਾਤਾ ਜੀ ਨੇ ਵੀ ਪਰਿਵਾਰ ਦੇ ਪਾਲਣ ਪੋਸ਼ਣ ਦੇ ਲਈ ਕਾਫੀ ਮਿਹਨਤ ਕੀਤੀ ਹੈ ਅਤੇ ਮਿਹਨਤ ਮਜ਼ਦੂਰੀ ਕਰਕੇ ਗਾਇਕਾ ਨੂੰ ਇਸ ਮੁਕਾਮ ਤੱਕ ਪਹੁੰਚਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...