ਪੰਜਾਬੀ ਗਾਇਕਾ ਅਫਸਾਨਾ ਖਾਨ ਦੇ ਨਾਮ ‘ਤੋਂ ਤੁਸੀ ਜਾਣੂ ਹੀ ਹੋਵੋਗੇ। ਦੱਸ ਦੇਈਏ ਕਿ ਬਿਗ ਬੌਸ ਪੰਦਰਾਂ ਵਿੱਚ ਨਜ਼ਰ ਆ ਚੁੱਕੀ ਅਫਸਾਨਾ ਖਾਨ ਵਿਆਹ ਦੇ ਬੰਧਨ ‘ਚ ਬੱਝ ਚੁੱਕੀ ਹੈ। ਗਾਇਕਾ ਦੇ ਵਿਆਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਖੁਦ ਅਫਸਾਨਾ ਨੇ ਆਪਣੇ ਮਸ਼ਰੂਫ ਦਿਨ ‘ਚੋਂ ਸਮਾਂ ਕੱਢ ਕੇ ਆਪਣੇ ਵਿਆਹ ਦੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਨੇ।
ਤਸਵੀਰਾਂ ਦੇ ਨਾਲ ਉਨ੍ਹਾਂ ਨੇ ਸਾਜ਼ ਦੇ ਲਈ ਪਿਆਰੀ ਜਿਹੀ ਕੈਪਸ਼ਨ ਪਾਈ ਹੈ- ਹੁਣ ਸਾਡੀ ਖੁਸ਼ੀਆਂ ਭਰੀ ਸ਼ੁਰੂਆਤ ਹੁੰਦੀ ਹੈ। ਉਨ੍ਹਾਂ ਨੇ ਬੈਕ ਟੂ ਬੈਕ ਕਈ ਪੋਸਟਾਂ ਪਾਈਆਂ ਨੇ ਜਿਸ ਚ ਉਹ ਸਾਜ਼ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਦੁਲਹਣ ਬਣੀ ਅਫਸਾਨਾ ਖ਼ਾਨ ਨੇ ਸੰਤਰੀ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਜਿਸ ‘ਚ ਉਹ ਬਹੁਤ ਖ਼ੂਬਸੂਰਤ ਨਜ਼ਰ ਆ ਰਹੀ ਹੈ। ਉਧਰ ਲਾੜੇ ਸਾਜ਼ ਨੇ ਸੰਤਰੀ ਤੇ ਵ੍ਹਾਈਟ ਦੀ ਸ਼ੇਰਵਾਨੀ ਪਾਈ ਹੋਈ ਹੈ ਤੇ ਨਾਲ ਹੀ ਸੰਤਰੀ ਰੰਗ ਦੀ ਪੱਗ ਬੰਨੀ ਹੋਈ ਹੈ।
ਦੋਵੇਂ ਇਕੱਠੇ ਬਹੁਤ ਹੀ ਪਿਆਰ ਤੇ ਖੁਸ਼ ਨਜ਼ਰ ਆ ਰਹੇ ਨੇ। ਪ੍ਰਸ਼ੰਸਕ ਤੇ ਕਲਾਕਾਰ ਵੀ ਕਮੈਂਟ ਕਰਕੇ ਅਫਸਾਨਾ ਤੇ ਸਾਜ਼ ਨੂੰ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ। ਫੈਨਜ਼ ਲਗਾਤਾਰ ਅਫਸਾਨਾ ਤੇ ਸਾਜ਼ ਨੂੰ ਵਿਆਹ ਦੀਆਂ ਵਧਾਈਆਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਅਫਸਾਨਾ ਖਾਨ ਪੰਜਾਬੀ ਇੰਡਸਟਰੀ ਦੀ ਪ੍ਰਸਿੱਧ ਗਾਇਕਾ ਹੈ ਅਤੇ ਹੁਣ ਤੱਕ ਕਈ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕੀ ਹੈ।